ਨਵੀਂ ਦਿੱਲੀ- ਸਾਬਕਾ ਕ੍ਰਿਕਟਰ ਅਤੇ ਮੌਜੂਦਾ ਭਾਜਪਾ ਸੰਸਦ ਮੈਂਬਰ ਗੌਤਮ ਗੰਭੀਰ ਨੇ ਸਰਗਰਮ ਰਾਜਨੀਤੀ ਤੋਂ ਸੰਨਿਆਸ ਲੈਣ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਨੇ ਇਸ ਗੱਲ ਦੀ ਜਾਣਕਾਰੀ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ। ਗੌਤਮ ਗੰਭੀਰ ਪੂਰਬੀ ਦਿੱਲੀ ਤੋਂ ਭਾਜਪਾ ਸੰਸਦ ਮੈਂਬਰ ਹਨ। ਭਾਰਤੀ ਜਨਤਾ ਪਾਰਟੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਆਪਣੀ ਪਹਿਲੀ ਸੂਚੀ ਅੱਜ ਜਾਰੀ ਕਰ ਸਕਦੀ ਹੈ। ਅਜਿਹੇ 'ਚ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਸ ਵਾਰ ਕਈ ਮੌਜੂਦਾ ਸੰਸਦ ਮੈਂਬਰਾਂ ਦਾ ਟਿਕਟ ਕੱਟ ਸਕਦਾ ਹੈ।
ਗੌਤਮ ਗੰਭੀਰ ਨੇ ਸੋਸ਼ਲ ਮੀਡੀਆ ਪੋਸਟ 'ਚ ਕਿਹਾ,''ਮੈਂ ਮਾਨਯੋਗ ਪਾਰਟੀ ਪ੍ਰਧਾਨ ਜੇ.ਪੀ. ਨੱਢਾ ਨੂੰ ਅਪੀਲ ਕੀਤੀ ਹੈ,''ਮੈਨੂੰ ਮੇਰੇ ਰਾਜਨੀਤਕ ਕਰਤੱਵਾਂ ਤੋਂ ਮੁਕਤ ਕਰਨ ਤਾਂ ਕਿ ਮੈਂ ਆਪਣੀ ਆਉਣ ਵਾਲੀ ਕ੍ਰਿਕਟ ਵਚਨਬੱਧਤਾ 'ਤੇ ਧਿਆਨ ਕੇਂਦਰਿਤ ਕਰ ਸਕਾਂ। ਮੈਂ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮਾਨਯੋਗ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿਲੋਂ ਧੰਨਵਾਦ ਕਰਦਾ ਹਾਂ। ਮੈਨੂੰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦੇਣ ਲਈ, ਜੈ ਹਿੰਦ!''
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੂਰੀ ਦੁਨੀਆ ’ਚ ਇਕ ਅਰਬ ਤੋਂ ਵੱਧ ਲੋਕ ਮੋਟਾਪੇ ਦਾ ਸ਼ਿਕਾਰ
NEXT STORY