ਨਵੀਂ ਦਿੱਲੀ/ਚੰਡੀਗੜ੍ਹ—ਹਰਿਆਣਾ ਦੀ ਪਹਿਲੀ ਸਪੋਰਟਸ ਯੂਨੀਵਰਸਿਟੀ ਤਿਆਰ ਹੋ ਗਈ ਹੈ ਅਤੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਕਪਿਲ ਦੇਵ ਨੂੰ ਇਸ ਯੂਨੀਵਰਸਿਟੀ 'ਚ ਵੱਡੀ ਜ਼ਿੰਮੇਵਾਰੀ ਦਿੱਤੀ ਜਾਵੇਗੀ। ਮਿਲੀ ਜਾਣਕਾਰੀ ਮੁਤਾਬਕ ਕਪਿਲ ਦੇਵ ਨੂੰ ਇਸ ਯੂਨੀਵਰਸਿਟੀ ਦਾ ਪਹਿਲਾਂ ਚਾਂਸਲਰ ਨਿਯੁਕਤ ਕੀਤਾ ਜਾਵੇਗਾ। ਇਹ ਖੇਡ ਯੂਨੀਵਰਸਿਟੀ ਦੀ ਸਥਾਪਨਾ ਹਰਿਆਣਾ ਦੇ ਸੋਨੀਪਤ ਜਿਲੇ 'ਚ ਰਾਏ ਪਿੰਡ ਦੇ ਮੋਤੀਲਾਲ ਨਹਿਰੂ ਸਕੂਲ ਆਫ ਸਪੋਰਟਸ ਕੈਂਪਸ 'ਚ ਕੀਤੀ ਗਈ ਹੈ। ਦੱਸ ਦੇਈਏ ਕਿ ਇਸ ਸੰਬੰਧੀ ਐਲਾਨ ਹਰਿਆਣਾ ਸਰਕਾਰ ਦੇ ਖੇਡ ਮੰਤਰੀ ਅਨਿਲ ਵਿਜ ਨੇ ਟਵੀਟ ਰਾਹੀਂ ਕੀਤਾ ਹੈ। ਉਨ੍ਹਾਂ ਨੇ ਲਿਖਿਆ ਹੈ, ''ਕਪਿਲ ਦੇਵ ਹਰਿਆਣਾ ਖੇਡ ਯੂਨੀਵਰਸਿਟੀ ਦੇ ਪਹਿਲਾਂ ਚਾਂਸਲਰ ਹੋਣਗੇ।''

ਦੱਸਣਯੋਗ ਹੈ ਕਿ ਸਾਲ 1983 'ਚ ਭਾਰਤੀ ਟੀਮ ਨੂੰ ਵਰਲਡ ਕੱਪ ਜਿਤਾਉਣ ਵਾਲੇ ਕਪਤਾਨ ਕਪਿਲ ਦੇਵ ਨੇ ਨਾਂ ਦੀ ਪਹਿਲਾਂ ਵੀ ਚਰਚਾ ਹੋ ਚੁੱਕੀ ਸੀ ਕਿ ਇਸ ਯੂਨੀਵਰਸਿਟੀ ਦੇ ਪਹਿਲੇ ਚਾਂਸਲਰ ਬਣਨਗੇ। ਹੁਣ ਖੇਡ ਮੰਤਰੀ ਨੇ ਇਸ ਦਾ ਅਧਿਕਾਰਤ ਤੌਰ 'ਤੇ ਐਲਾਨ ਕਰ ਦਿੱਤਾ ਹੈ। ਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਚੰਡੀਗੜ੍ਹ ਦੇ ਜਨਮੇ ਕਪਿਲ ਦੇਵ ਨੂੰ ਹਰਿਆਣਾ 'ਹਰੀਕੇਨ' ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ।
ਮਨੀ ਲਾਂਡਰਿੰਗ ਮਾਮਲੇ 'ਚ ਨੀਰਜ ਸਿੰਘ ਦੇ ਟਿਕਾਣੇ 'ਤੇ ਛਾਪੇਮਾਰੀ, ਕਈ ਦਸਤਾਵੇਜ਼ ਜ਼ਬਤ
NEXT STORY