ਰਾਇਬਰੇਲੀ (ਭਾਸ਼ਾ) - ਰਾਇਬਰੇਲੀ ਦੀ ਵਿਸ਼ੇਸ਼ ਐੱਮ. ਪੀ.-ਐੱਮ. ਐੱਲ. ਏ. ਅਦਾਲਤ ਨੇ ਦਿੱਲੀ ਦੇ ਸਾਬਕਾ ਕਾਨੂੰਨ ਮੰਤਰੀ ਸੋਮਨਾਥ ਭਾਰਤੀ ਨੂੰ ਫ਼ਰਾਰ ਐਲਾਨ ਦਿੱਤਾ ਹੈ। ਅਦਾਲਤ ਨੇ ਇਹ ਕਾਰਵਾਈ ਸਾਲ 2021 ’ਚ ਪੁਲਸ ਨਾਲ ਕੀਤੇ ਗਏ ਦੁਰਵਿਵਹਾਰ ਦੇ ਮਾਮਲੇ ’ਚ ਵਾਰ-ਵਾਰ ਗੈਰ-ਹਾਜ਼ਰ ਰਹਿਣ ਕਾਰਨ ਕੀਤੀ ਹੈ। ਜੱਜ ਨੇ ਗੈਰ-ਜ਼ਮਾਨਤੀ ਵਾਰੰਟ ਦੇ ਨਾਲ ਧਾਰਾ 82 ਸੀ. ਆਰ. ਪੀ. ਸੀ. ਅਧੀਨ ਨੋਟਿਸ ਜਾਰੀ ਕੀਤਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਐੱਮ. ਪੀ.-ਐੱਮ. ਐੱਲ. ਏ. ਅਦਾਲਤ ਨੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ।
ਪੜ੍ਹੋ ਇਹ ਵੀ : ਥੱਪੜ ਤੇ ਥੱਪੜ ਠਾ ਥੱਪੜ! ਸੁਨਿਆਰੇ ਦੀ ਦੁਕਾਨ 'ਤੇ ਚੋਰੀ ਕਰਨ ਆਈ ਸੀ ਕੁੜੀ ਤੇ ਫਿਰ...(ਵੀਡੀਓ)
ਵਿਸ਼ੇਸ਼ ਸਰਕਾਰੀ ਵਕੀਲ ਸੰਦੀਪ ਕੁਮਾਰ ਸਿੰਘ ਨੇ ਦੱਸਿਆ ਕਿ ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਡਾ. ਵਿਵੇਕ ਕੁਮਾਰ ਦੀ ਅਦਾਲਤ ਨੇ ਵੀਰਵਾਰ ਨੂੰ ਭਾਰਤੀ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰਦੇ ਹੋਏ ਸੀ. ਆਰ. ਪੀ. ਸੀ. ਦੀ ਧਾਰਾ 82 ਦੇ ਤਹਿਤ ਫਰਾਰੀ ਦਾ ਐਲਾਨ ਕੀਤਾ। ਇਹ ਮਾਮਲਾ 2021 ’ਚ ਸ਼ਹਿਰ ਦੇ ਸਿੰਚਾਈ ਵਿਭਾਗ ਦੇ ਗੈਸਟ ਹਾਊਸ ’ਚ ਦਰਜ ਹੋਇਆ ਸੀ, ਜਿੱਥੇ ਭਾਰਤੀ ’ਤੇ ਪੁਲਸ ਨਾਲ ਦੁਰਵਿਵਹਾਰ ਕਰਨ ਦਾ ਦੋਸ਼ ਲੱਗਾ ਸੀ। ਉਸ ਸਮੇਂ ਉਨ੍ਹਾਂ ਨੇ ਜ਼ਮਾਨਤ ਲੈ ਲਈ ਸੀ ਪਰ ਉਸ ਤੋਂ ਬਾਅਦ ਕਈ ਵਾਰ ਬੁਲਾਉਣ ’ਤੇ ਵੀ ਉਹ ਅਦਾਲਤ ’ਚ ਹਾਜ਼ਰ ਨਹੀਂ ਹੋਏ। ਇਸਤਗਾਸਾ ਪੱਖ ਅਨੁਸਾਰ, ਮੁਲਜ਼ਮ ਦੇ ਵਕੀਲ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਦੀ ਇਜਾਜ਼ਤ ਮੰਗੀ ਸੀ ਪਰ ਅਦਾਲਤ ਨੇ ਇਸ ਨੂੰ ਰੱਦ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਭਾਰਤੀ ਲਗਾਤਾਰ ਅਦਾਲਤ ਅਤੇ ਜ਼ਮਾਨਤ ਦੀਆਂ ਸ਼ਰਤਾਂ ਦੀ ਉਲੰਘਣਾ ਕਰ ਰਹੇ ਹਨ। ਮਾਮਲੇ ਦੀ ਅਗਲੀ ਸੁਣਵਾਈ 13 ਨਵੰਬਰ ਨੂੰ ਨਿਰਧਾਰਤ ਕੀਤੀ ਗਈ ਹੈ।
ਪੜ੍ਹੋ ਇਹ ਵੀ : ਕਾਲਜ ਜਾਣ ਵਾਲੀਆਂ ਵਿਦਿਆਰਥਣਾਂ ਲਈ ਵੱਡੀ ਖ਼ਬਰ: ਦਿੱਲੀ CM ਨੇ ਕਰ 'ਤਾ ਵੱਡਾ ਐਲਾਨ
ਦਿੱਲੀ ਹਵਾਈ ਅੱਡੇ 'ਤੇ ਤਕਨੀਕੀ ਖ਼ਰਾਬੀ ਹੋਈ ਦੂਰ; 800 ਫਲਾਈਟਾਂ 'ਤੇ ਪਿਆ ਅਸਰ, ਕਈ ਘੰਟੇ ਪ੍ਰੇਸ਼ਾਨ ਰਹੇ ਯਾਤਰੀ
NEXT STORY