ਗੁਰੂਗ੍ਰਾਮ - ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ ਪਤਨੀ ਸਹੇਨਲਤਾ ਦਾ ਦਿਹਾਂਤ ਹੋ ਗਿਆ ਹੈ। ਜਿਸ ਦੀ ਜਾਣਕਾਰੀ ਆਈ. ਐੱਨ. ਐੱਲ. ਡੀ. ਪਾਰਟੀ ਨੇ ਆਪਣੇ ਟਵਿੱਟਰ ਅਕਾਊਂਟ ਰਾਹੀਂ ਦਿੱਤੀ। ਦੱਸ ਦਈਏ ਕਿ ਅੱਜ ਸਵੇਰ ਤੋਂ ਉਨ੍ਹਾਂ ਦੀ ਮੌਤ ਦੀਆਂ ਖਬਰ ਸਾਹਮਣੇ ਆ ਰਹੀਆਂ ਸਨ, ਇਥੋਂ ਤੱਕ ਕਿ ਕਈ ਟੀ. ਵੀ. ਚੈਨਲਾਂ ਨੇ ਉਨ੍ਹਾਂ ਦੀ ਮੌਤ ਦੀ ਖਬਰ ਚਲਾ ਦਿੱਤੀ ਸੀ। ਹਾਲਾਂਕਿ ਬਾਅਦ 'ਚ ਸੱਚ ਸਾਹਮਣੇ ਆਇਆ ਕਿ ਸਨੇਹਲਤਾ ਦੀ ਹਾਲਤ ਬੇਹੱਦ ਨਾਜ਼ੁਕ ਹੈ ਅਤੇ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ 'ਚ ਦਾਖਲ ਕਰਾਇਆ ਗਿਆ ਸੀ।
CBSE ਨੇ ਪ੍ਰੀਖਿਆ ਫੀਸ 'ਚ ਕੀਤਾ ਵਾਧਾ, ਇਨ੍ਹਾਂ ਵਿਦਿਆਰਥੀਆਂ ਨੂੰ ਦੇਣਗੇ 24 ਗੁਣਾ ਵਧ ਪੈਸੇ
NEXT STORY