ਚੰਡੀਗੜ੍ਹ—ਹਰਿਆਣਾ 'ਚ ਕਾਂਗਰਸ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਮਿਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਦੇ ਸਾਬਕਾ ਪ੍ਰਧਾਨ ਅਸ਼ੋਕ ਤੰਵਰ ਨੇ ਅੱਜ ਕਾਂਗਰਸ ਪਾਰਟੀ ਤੋਂ ਅਾਪਣਾ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਕੁਝ ਦਿਨ ਪਹਿਲਾਂ ਹੀ ਅਸ਼ੋਕ ਤੰਵਰ ਨੇ ਕਾਂਗਰਸ ਦੀਆਂ ਸਾਰੀਆਂ ਕਮੇਟੀਆਂ ਤੋਂ ਅਸਤੀਫਾ ਦਿੱਤਾ ਸੀ। ਦੱਸ ਦੇਈਏ ਕਿ ਟਿਕਟ ਵੰਡ ਨੂੰ ਲੈ ਕੇ ਨਿਰਾਸ਼ ਚੱਲ ਰਹੇ ਅਸ਼ੋਕ ਤੰਵਰ ਨੇ ਹੁਣ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।
ਉਨ੍ਹਾਂ ਨੇ ਟਵੀਟ 'ਚ ਲਿਖਿਆ ਹੈ, ''ਪਾਰਟੀ ਵਰਕਰਾਂ ਦੇ ਨਾਲ ਲੰਬੇ ਵਿਚਾਰ ਵਟਾਂਦਰੇ ਤੋਂ ਬਾਅਦ ਮੈਂ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਅਸਤੀਫੇ ਦਾ ਕਾਰਨ ਸਾਰੇ ਕਾਂਗਰਸ ਨੇਤਾਵਾਂ ਅਤੇ ਜਨਤਾ ਨੂੰ ਪਤਾ ਹੈ।''
ਪੀ.ਐੱਮ. ਮੋਦੀ ਤੇ ਨਿਰਮਲਾ ਸੀਤਾਰਮਨ ਨੂੰ ਭੇਜੇ ਜਾਣਗੇ ਇਕ ਹਜ਼ਾਰ ਤੋਂ ਵਧ ਪੋਸਟ ਕਾਰਡ
NEXT STORY