ਸ਼ਿਮਲਾ (ਭਾਸ਼ਾ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਸੂਬੇ 'ਚ ਭਾਰੀ ਮੀਂਹ ਕਾਰਨ ਹੋਏ ਨੁਕਸਾਨ ਦੇ ਮੌਜੂਦਾ ਹਾਲਾਤਾਂ 'ਤੇ ਚਰਚਾ ਕੀਤੀ। ਵੀਰਵਾਰ ਨੂੰ ਜਾਰੀ ਇਕ ਬਿਆਨ 'ਚ ਕਿਹਾ ਗਿਆ ਕਿ ਠਾਕੁਰ ਨੇ ਬੁੱਧਵਾਰ ਨੂੰ ਨਵੀਂ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਉਮੀਦ ਜਤਾਈ ਕਿ ਕੇਂਦਰ ਸਰਕਾਰ ਰਾਜ ਨੂੰ ਮਦਦ ਦੇਣਾ ਜਾਰੀ ਰੱਖੇਗੀ। ਠਾਕੁਰ ਨੇ ਦੱਸਿਆ ਕਿ ਰਾਜ ਸਰਕਾਰ ਵਲੋਂ ਐਲਾਨ 4,500 ਕਰੋੜ ਰੁਪਏ ਦੇ ਵਿਸ਼ੇਸ਼ ਰਾਹਤ ਪੈਕੇਜ 'ਚ ਵੱਡੀ ਹਿੱਸੇਦਾਰੀ ਕੇਂਦਰ ਦੀ ਹੈ।
ਜੈਰਾਮ ਠਾਕੁਰ ਨੇ ਦਾਅਵਾ ਕੀਤਾ ਕਿ ਆਫ਼ ਆਉਂਦੇ ਹੀ ਰਾਜ ਸਰਕਾਰ ਨੇ ਡੀਜ਼ਲ ਦੀ ਕੀਮਤ 5 ਰੁਪਏ ਪ੍ਰਤੀ ਲਿਟਰ ਵਧਾ ਦਿੱਤੀ ਅਤੇ ਕ੍ਰੇਸ਼ਰ ਬੰਦ ਕਰ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਆਫ਼ਤ ਪ੍ਰਭਾਵਿਤ ਲੋਕਾਂ ਦੇ ਪ੍ਰਤੀ ਨਰਮੀ ਵਰਤਣੀ ਚਾਹੀਦੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਚੋਣ ਵਾਅਦੇ ਪੂਰੇ ਕਰਨ ਲਈ ਹੁੰਦੇ ਹਨ, ਨਾ ਕਿ ਪਿਛਲੀ ਸਰਕਾਰ ਦੇ ਵਿਕਾਸ ਕੰਮ ਰੋਕਣ ਲਈ। ਠਾਕੁਰ ਨੇ ਪ੍ਰਧਾਨ ਮੰਤਰੀ ਤੋਂ ਕਿਰਤਪੁਰ-ਸੁੰਦਰਨਗਰ ਚਾਰ ਲੇਨ ਰਾਜਮਾਰਗ ਦਾ ਉਦਘਾਟਨ ਕਰਨ ਲਈ ਹਿਮਾਚਲ ਪ੍ਰਦੇਸ਼ ਦਾ ਦੌਰਾ ਕਰਨ ਦੀ ਵੀ ਅਪੀਲ ਕੀਤੀ। ਰਾਜ 'ਚ ਅਗਸਤ ਅਤੇ ਸਤੰਬਰ 'ਚ ਪਏ ਮੀਂਹ ਕਾਰਨ ਕਈ ਲੋਕਾਂ ਦੀ ਜਾਨ ਚਲੀ ਗਈ ਸੀ ਅਤੇ ਵੱਡੇ ਪੱਧਰ 'ਤੇ ਬੁਨਿਆਦੀ ਢਾਂਚੇ ਨੂੰ ਵੀ ਨੁਕਸਾਨ ਪਹੁੰਚਿਆ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਕ ਹੀ ਪਰਿਵਾਰ ਦੇ 3 ਮੈਂਬਰਾਂ ਨੇ ਕੀਤੀ ਖ਼ੁਦਕੁਸ਼ੀ, ਫਾਹੇ ਨਾਲ ਲਟਕੀਆਂ ਮਿਲੀਆਂ ਲਾਸ਼ਾਂ
NEXT STORY