ਨੈਸ਼ਨਲ ਡੈਸਕ : ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਬੁੱਧਵਾਰ ਸ਼ਾਮ ਕਰੀਬ 5 ਵਜੇ ਮੁੰਬਈ ਦੀ ਆਰਥਰ ਰੋਡ ਜੇਲ੍ਹ ਤੋਂ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ। ਬੰਬੇ ਹਾਈ ਕੋਰਟ ਨੇ ਮੰਗਲਵਾਰ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੁਆਰਾ ਦਰਜ ਭ੍ਰਿਸ਼ਟਾਚਾਰ ਦੇ ਇਕ ਮਾਮਲੇ 'ਚ ਉਨ੍ਹਾਂ ਨੂੰ ਜ਼ਮਾਨਤ ਦੇਣ ਦੇ ਆਪਣੇ ਆਦੇਸ਼ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਸੀ। ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੇ ਨੇਤਾ ਦੇਸ਼ਮੁਖ (73) ਨਵੰਬਰ 2021 ਤੋਂ ਜੇਲ੍ਹ ਵਿੱਚ ਸਨ, ਜਦੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਉਨ੍ਹਾਂ ਨੂੰ ਕਥਿਤ ਮਨੀ ਲਾਂਡਰਿੰਗ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਸੀ।
ਇਹ ਵੀ ਪੜ੍ਹੋ : ਰਿਲਾਇੰਸ ਜੀਓ ਨੇ ਚੰਡੀਗੜ੍ਹ ਟ੍ਰਾਈਸਿਟੀ ਸਮੇਤ 11 ਸ਼ਹਿਰਾਂ 'ਚ ਕੀਤਾ 5G ਸੇਵਾਵਾਂ ਦਾ ਮੈਗਾ ਰੋਲਆਊਟ
ਮੈਨੂੰ ਝੂਠੇ ਮਾਮਲੇ 'ਚ ਫਸਾਇਆ ਗਿਆ
ਅਜੀਤ ਪਵਾਰ ਸਮੇਤ ਐੱਨਸੀਪੀ ਦੇ ਸੀਨੀਅਰ ਆਗੂਆਂ ਨੇ ਜੇਲ੍ਹ ਦੇ ਬਾਹਰ ਉਨ੍ਹਾਂ ਦਾ ਸਵਾਗਤ ਕੀਤਾ। ਦੇਸ਼ਮੁਖ ਨੇ ਕਿਹਾ, ''ਮੈਨੂੰ ਨਿਆਪਾਲਿਕਾ 'ਤੇ ਪੂਰਾ ਭਰੋਸਾ ਹੈ। ਮੈਨੂੰ ਝੂਠੇ ਕੇਸ 'ਚ ਫਸਾਇਆ ਗਿਆ ਹੈ।" ਜਸਟਿਸ ਐੱਮ.ਐੱਸ. ਕਾਰਨਿਕ ਨੇ 12 ਦਸੰਬਰ ਨੂੰ ਐੱਨਸੀਪੀ ਆਗੂ ਨੂੰ ਜ਼ਮਾਨਤ ਦੇ ਦਿੱਤੀ ਸੀ ਪਰ ਸੀਬੀਆਈ ਨੇ ਇਸ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਲਈ ਸਮਾਂ ਮੰਗਿਆ ਸੀ ਤੇ ਅਦਾਲਤ ਨੇ ਇਸ ਹੁਕਮ ’ਤੇ 10 ਦਿਨਾਂ ਲਈ ਰੋਕ ਲਾ ਦਿੱਤੀ ਸੀ। ਜਾਂਚ ਏਜੰਸੀ ਨੇ ਅਦਾਲਤ ਦਾ ਰੁਖ ਕੀਤਾ ਹੈ ਪਰ ਇਸ ਦੀ ਅਪੀਲ 'ਤੇ ਜਨਵਰੀ 2023 'ਚ ਹੀ ਸੁਣਵਾਈ ਹੋਵੇਗੀ ਕਿਉਂਕਿ ਅਦਾਲਤ ਸਰਦੀਆਂ ਦੀਆਂ ਛੁੱਟੀਆਂ 'ਤੇ ਹੈ।
ਇਹ ਵੀ ਪੜ੍ਹੋ : ਵਿਧਾਇਕ ਨੇ ਅੱਧੀ ਰਾਤ ਰੇਤ ਦੀ ਹੋ ਰਹੀ ਨਾਜਾਇਜ਼ ਮਾਈਨਿੰਗ ’ਤੇ ਮਾਰਿਆ ਛਾਪਾ, 6 ਟਰੈਕਟਰ-ਟਰਾਲੀਆਂ ਫੜੀਆਂ
ਹਾਈ ਕੋਰਟ ਨੇ ਪਿਛਲੇ ਹਫ਼ਤੇ ਸੀਬੀਆਈ ਦੀ ਬੇਨਤੀ ’ਤੇ ਜ਼ਮਾਨਤ ਦੇ ਹੁਕਮਾਂ ’ਤੇ ਰੋਕ 27 ਦਸੰਬਰ ਤੱਕ ਵਧਾ ਦਿੱਤੀ ਸੀ। ਜਾਂਚ ਏਜੰਸੀ ਨੇ ਮੰਗਲਵਾਰ ਨੂੰ ਸਟੇਅ ਦੀ ਮਿਆਦ ਇਕ ਵਾਰ ਹੋਰ ਵਧਾਉਣ ਦੀ ਮੰਗ ਕੀਤੀ ਸੀ। ਦੇਸ਼ਮੁਖ ਦੇ ਵਕੀਲਾਂ ਅਨਿਕੇਤ ਨਿਕਮ ਅਤੇ ਇੰਦਰਪਾਲ ਸਿੰਘ ਨੇ ਦਾਅਵਾ ਕੀਤਾ ਸੀ ਕਿ ਸੀਬੀਆਈ ਹਾਈ ਕੋਰਟ ਦੇ ਪੁਰਾਣੇ ਹੁਕਮਾਂ ਨੂੰ ਉਲਟਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੇ ਕਿਹਾ ਸੀ ਕਿ ਜ਼ਮਾਨਤ ਦੇ ਹੁਕਮਾਂ 'ਤੇ ਰੋਕ ਨੂੰ ਕਿਸੇ ਵੀ ਹਾਲਤ ਵਿੱਚ ਨਹੀਂ ਵਧਾਇਆ ਜਾਵੇਗਾ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਸ਼ਿਵ ਸੈਨਾ ਨੇ ਫੂਕਿਆ ਪਾਕਿਸਤਾਨ ਦਾ ਝੰਡਾ, ਕਿਹਾ- ਜੰਮੂ ਨੂੰ ਦਹਿਲਾਉਣ ਦੀਆਂ ਸਾਜ਼ਿਸ਼ਾਂ ਬਰਦਾਸ਼ਤ ਨਹੀਂ
NEXT STORY