ਨੈਸ਼ਨਲ ਡੈਸਕ : ਸਾਬਕਾ ਕੇਂਦਰੀ ਮੰਤਰੀ ਅਤੇ ਜਨਤਾ ਦਲ ਯੂਨਾਈਟਿਡ (ਜੇ.ਡੀ.ਯੂ.) ਦੇ ਸਾਬਕਾ ਰਾਸ਼ਟਰੀ ਪ੍ਰਧਾਨ ਸ਼ਰਦ ਯਾਦਵ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 75 ਸਾਲ ਦੀ ਉਮਰ ’ਚ ਆਖਰੀ ਸਾਹ ਲਏ। ਸ਼ਰਦ ਯਾਦਵ ਨੂੰ ਗੁਰੂਗ੍ਰਾਮ ਦੇ ਫੋਰਟਿਸ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ ਅਤੇ ਲੰਬੇ ਸਮੇਂ ਤੋਂ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਸ਼ਰਦ ਯਾਦਵ 2003 ’ਚ ਜਨਤਾ ਦਲ ਦੇ ਗਠਨ ਤੋਂ ਬਾਅਦ ਲੰਬੇ ਸਮੇਂ ਤੱਕ ਪਾਰਟੀ ਦੇ ਪ੍ਰਧਾਨ ਰਹੇ। ਉਹ 7 ਵਾਰ ਲੋਕ ਸਭਾ ਮੈਂਬਰ ਵੀ ਰਹੇ। ਉਹ ਪਿਛਲੇ ਕੁਝ ਸਮੇਂ ਤੋਂ ਸਰਗਰਮ ਰਾਜਨੀਤੀ ’ਚ ਨਜ਼ਰ ਨਹੀਂ ਆਏ।
ਇਹ ਖ਼ਬਰ ਵੀ ਪੜ੍ਹੋ : ਪ੍ਰਿਯੰਕਾ ਗਾਂਧੀ ਦਾ ਜਨਮ ਦਿਨ ਮਨਾਉਣ ਲਈ ‘ਭਾਰਤ ਜੋੜੋ ਯਾਤਰਾ’ ਵਿਚਾਲੇ ਛੱਡ ਕੇ ਗਏ ਰਾਹੁਲ ਗਾਂਧੀ
ਸ਼ਰਦ ਯਾਦਵ ਨੇ ਬਿਹਾਰ ਦੇ ਮਧੇਪੁਰਾ ਲੋਕ ਸਭਾ ਹਲਕੇ ਤੋਂ 4 ਵਾਰ ਲੋਕ ਸਭਾ ਦੀ ਚੋਣ ਜਿੱਤੀ । ਦੋ ਵਾਰ ਉਹ ਮੱਧ ਪ੍ਰਦੇਸ਼ ਦੇ ਜਬਲਪੁਰ ਤੋਂ ਸੰਸਦ ਮੈਂਬਰ ਚੁਣੇ ਗਏ। ਇਕ ਵਾਰ ਉੱਤਰ ਪ੍ਰਦੇਸ਼ ਦੇ ਬਦਾਯੂੰ ਤੋਂ ਲੋਕ ਸਭਾ ’ਚ ਪਹੁੰਚੇ। ਸ਼ਰਦ ਯਾਦਵ ਸ਼ਾਇਦ ਭਾਰਤ ਦੇ ਪਹਿਲੇ ਰਾਜਨੇਤਾ ਸਨ, ਜੋ ਤਿੰਨ ਸੂਬਿਆਂ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਬਿਹਾਰ ਤੋਂ ਲੋਕ ਸਭਾ ਲਈ ਚੁਣੇ ਗਏ ਸਨ। ਸ਼ਰਦ ਯਾਦਵ ਨੂੰ ਭਾਰਤੀ ਸਿਆਸਤ ਦਾ ਪਿਤਾਮਾ ਮੰਨਿਆ ਜਾਂਦਾ ਹੈ। ਐਮਰਜੈਂਸੀ ਦੌਰਾਨ ਉਹ ਜੇਲ੍ਹ ਵੀ ਗਏ ਸਨ।
ਟਰੱਕ ਨਾਲ ਟੱਕਰ ਤੋਂ ਬਾਅਦ ਕਾਰ ਨੂੰ ਲੱਗੀ ਅੱਗ, 3 ਲੋਕ ਜ਼ਿੰਦਾ ਸੜੇ
NEXT STORY