ਇੰਫਾਲ : ਮਨੀਪੁਰ ਦੇ ਕੰਗਪੋਕਪੀ ਜ਼ਿਲ੍ਹੇ ਵਿਚ ਬੰਬ ਧਮਾਕੇ ਵਿਚ ਸਾਬਕਾ ਵਿਧਾਇਕ ਦੀ ਪਤਨੀ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਸੈਕੁਲ ਦੇ ਸਾਬਕਾ ਵਿਧਾਇਕ ਯਾਮਥੋਂਗ ਹਾਓਕਿਪ ਦੇ ਘਰ ਨੇੜੇ ਸਥਿਤ ਘਰ 'ਚ ਸ਼ਨੀਵਾਰ ਸ਼ਾਮ ਨੂੰ ਬੰਬ ਧਮਾਕਾ ਹੋਇਆ।
ਅਧਿਕਾਰੀਆਂ ਮੁਤਾਬਕ ਧਮਾਕੇ 'ਚ ਹਾਓਕਿਪ ਦੀ ਦੂਜੀ ਪਤਨੀ ਸਪਮ ਚਾਰੁਬਾਲਾ ਜ਼ਖਮੀ ਹੋ ਗਈ। ਉਨ੍ਹਾਂ ਦੱਸਿਆ ਕਿ ਚਾਰੂਬਾਲਾ ਨੂੰ ਸੈਕੁਲ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਅਧਿਕਾਰੀਆਂ ਮੁਤਾਬਕ ਧਮਾਕੇ ਦੇ ਸਮੇਂ ਹਾਓਕਿਪ ਵੀ ਘਰ 'ਚ ਮੌਜੂਦ ਸੀ ਪਰ ਉਸ ਨੂੰ ਕੋਈ ਸੱਟ ਨਹੀਂ ਲੱਗੀ। ਉਨ੍ਹਾਂ ਦੱਸਿਆ ਕਿ ਪੁਲਸ ਧਮਾਕੇ ਦੀ ਜਾਂਚ ਕਰ ਰਹੀ ਹੈ।
ਰਾਸ਼ਟਰਪਤੀ ਮੁਰਮੂ ਨੂੰ ਸਰਵਉੱਚ ਨਾਗਰਿਕ ਸਨਮਾਨ ਮਿਲਣਾ ਦੇਸ਼ ਲਈ ਮਾਣ ਦਾ ਪਲ: PM ਮੋਦੀ
NEXT STORY