ਸਮਸਤੀਪੁਰ - ਬਿਹਾਰ ਦੇ ਸਮਸਤੀਪੁਰ ਵਿੱਚ ਬੇਖੌਫ ਬਦਮਾਸ਼ਾਂ ਨੇ ਦਿਨ ਦਿਹਾੜੇ ਇੱਕ ਸਾਬਕਾ ਮੁਖੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਤੋਂ ਨਾਰਾਜ਼ ਲੋਕਾਂ ਨੇ ਸਮਸਤੀਪੁਰ-ਪਟਨਾ-ਮੁਜੱਫਰਪੁਰ ਮੁੱਖ ਰਸਤਾ 'ਤੇ ਅੱਗ ਲਗਾ ਦਿੱਤੀ ਅਤੇ ਐੱਨ.ਐੱਚ. 28 ਨੂੰ ਘੰਟਿਆਂ ਲਈ ਜਾਮ ਕਰ ਦਿੱਤਾ। ਭੜਕੇ ਲੋਕਾਂ ਨੇ ਕੁੱਝ ਦੁਕਾਨਾਂ ਵਿੱਚ ਭੰਨ-ਤੋੜ ਵੀ ਕੀਤੀ। ਪੁਲਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ - ਅਮਿਤ ਸ਼ਾਹ ਨੂੰ ਮਿਲੇ ਅਦਾਰ ਪੂਨਾਵਾਲਾ, ਦੱਸਿਆ- ਬੱਚਿਆਂ ਲਈ ਕਦੋਂ ਆਵੇਗਾ ਕੋਵੋਵੈਕਸ ਦਾ ਟੀਕਾ
ਕਤਲ ਅਤੇ ਹੰਗਾਮੇ ਦੀ ਇਹ ਵਾਰਦਾਤ ਸਮਸਤੀਪੁਰ ਦੇ ਮੁਸਰੀਘਰਾਰੀ ਥਾਣਾ ਖੇਤਰ ਦੀ ਹੈ। ਜਿੱਥੇ ਬਖਰੀ ਬਜ਼ੁਰਗ ਇਲਾਕੇ ਵਿੱਚ ਦਿਨ ਦਿਹਾੜੇ ਚਾਰ ਬਦਮਾਸ਼ਾਂ ਨੇ ਕਤਲ ਦੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਦਰਅਸਲ, ਸਾਬਕਾ ਮੁਖੀ ਸ਼ਸ਼ਿਨਾਥ ਝਾ ਇੱਕ ਮਾਮਲੇ ਨੂੰ ਲੈ ਕੇ ਪੰਚਾਇਤ ਕਰਣ ਤੋਂ ਬਾਅਦ ਆਪਣੇ ਘਰ ਪਰਤ ਰਹੇ ਸਨ। ਜਿਵੇਂ ਹੀ ਉਹ ਆਪਣੀ ਗੱਡੀ 'ਤੇ ਚੜ੍ਹੇ, ਉਦੋਂ ਚਾਰ ਮੁਲਜਮਾਂ ਨੇ ਉਨ੍ਹਾਂ 'ਤੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਗੋਲੀ ਲੱਗਣ ਨਾਲ ਸਾਬਕਾ ਮੁਖੀ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ - ਹਰਿਆਣਾ ਸਰਕਾਰ ਦਾ ਵੱਡਾ ਐਲਾਨ, ਹੁਣ ਓਲੰਪਿਕ 'ਚ ਚੌਥੇ ਸਥਾਨ ਵਾਲੇ ਖਿਡਾਰੀਆਂ ਨੂੰ ਵੀ ਮਿਲੇਗਾ ਇਨਾਮ
ਪੁਲਸ ਇਸ ਕਤਲਕਾਂਡ ਨੂੰ ਪੰਚਾਇਤ ਚੋਣਾਂ ਅਤੇ ਆਪਸੀ ਰੰਜਿਸ਼ ਨਾਲ ਜੋੜ ਕੇ ਵੇਖ ਰਹੀ ਹੈ। ਹੱਤਿਆ ਦੇ ਹਰ ਪਹਿਲੂ 'ਤੇ ਜਾਂਚ ਕਰਦੇ ਹੋਏ ਦੋਸ਼ੀਆਂ ਦੀ ਤਲਾਸ਼ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਪਿੰਡ ਵਿੱਚ ਭਾਰੀ ਪੁਲਸ ਫੋਰਸ ਤਾਇਨਾਤ ਹੈ। ਪੁਲਸ ਮਾਮਲੇ ਦੀ ਤਹਿ ਤੱਕ ਜਾਣ ਦੀ ਕੋਸ਼ਿਸ਼ ਵਿੱਚ ਜੁਟੀ ਹੈ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਲੋਕ ਸਭਾ ’ਚ 7 ਮਿੰਟ ਅੰਦਰ 2 ਬਿੱਲ ਪਾਸ, ਕਾਰਵਾਈ ਮੁਲਤਵੀ
NEXT STORY