ਪਾਕਿਸਤਾਨ : ਇਮਰਾਨ ਖਾਨ ਦੇ ਪੁੱਤਰ ਕਾਸਿਮ ਖਾਨ ਅਤੇ ਸੁਲੇਮਾਨ ਖਾਨ ਨੇ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਅਸੀਮ ਮੁਨੀਰ 'ਤੇ ਉਨ੍ਹਾਂ ਦੇ ਪਿਤਾ ਵਿਰੁੱਧ ਨਿੱਜੀ ਬਦਲਾ ਲੈਣ ਅਤੇ ਉਨ੍ਹਾਂ ਨੂੰ ਜੇਲ੍ਹ ਵਿਚ ਮਾਰਨ ਦੇ ਗੰਭੀਰ ਦੋਸ਼ ਲਗਾਏ ਹਨ। ਇਮਰਾਨ ਦੇ ਪੁੱਤਰਾਂ ਨੇ ਦੋਸ਼ ਲਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੇ ਪਿਤਾ ਨੂੰ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿੱਚ ਬਹੁਤ ਛੋਟੀ ਜਿਹੀ ਕੋਠੜੀ ਵਿੱਚ ਇਕੱਲੇ ਰੱਖਿਆ ਗਿਆ ਹੈ। ਉਨ੍ਹਾਂ ਦੀ ਅੱਖ ਦੀ ਬੀਮਾਰੀ ਦਾ ਕਈ ਮਹੀਨਿਆਂ ਤੋਂ ਇਲਾਜ ਨਹੀਂ ਹੋਇਆ, ਜਿਸ ਕਾਰਨ ਉਨ੍ਹਾਂ ਦੀ ਇੱਕ ਅੱਖ ਦੀ ਰੌਸ਼ਨੀ ਕਰੀਬ ਚਲੀ ਗਈ ਹੈ।
ਇਹ ਵੀ ਪੜ੍ਹੋ : ਡੇਰਾ ਸੱਚਾ ਸੌਦਾ ਰਾਮ ਰਹੀਮ ਦੀ 21 ਦਿਨਾਂ ਪੈਰੋਲ ਖ਼ਤਮ, ਅੱਜ ਵਾਪਸ ਜਾਵੇਗਾ ਜੇਲ੍ਹ
ਇਸ ਦੇ ਨਾਲ ਹੀ ਪੁੱਤਰਾਂ ਨੇ ਇਹ ਵੀ ਦਾਅਵਾ ਹੈ ਕਿ ਪਾਕਿਸਤਾਨੀ ਅਧਿਕਾਰੀ ਜਾਣਬੁੱਝ ਕੇ ਉਨ੍ਹਾਂ ਦੀਆਂ ਵੀਜ਼ਾ ਅਰਜ਼ੀਆਂ ਨੂੰ ਰੱਦ ਕਰ ਰਹੇ ਹਨ, ਜਿਸ ਨਾਲ ਉਨ੍ਹਾਂ ਨੂੰ ਉਨ੍ਹਾਂ ਦੇ ਪਿਤਾ ਨੂੰ ਮਿਲਣ ਤੋਂ ਰੋਕਿਆ ਜਾ ਰਿਹਾ ਹੈ। ਪੁੱਤਰਾਂ ਵਲੋਂ ਲਗਾਏ ਜਾਣ ਵਾਲੇ ਇਨ੍ਹਾਂ ਗੰਭੀਰ ਦੋਸ਼ਾਂ ਨੂੰ ਜੇਲ੍ਹ ਅਧਿਕਾਰੀਆਂ ਨੇ ਖਾਰਿਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਮਰਾਨ ਖਾਨ ਦੀ ਸਿਹਤ ਠੀਕ ਹੈ। ਇਮਰਾਮ ਦੇ ਪੁੱਤਰਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਪਿਤਾ ਨੂੰ ਜੇਲ੍ਹ ਵਿੱਚ ਮਾਨਸਿਕ ਅਤੇ ਸਰੀਰਕ ਤੌਰ 'ਤੇ ਤਸੀਹੇ ਦਿੱਤੇ ਜਾ ਰਹੇ ਸਨ। ਸਾਲ 2023 ਤੋਂ ਉਹ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ਵਿੱਚ ਕੈਦ ਹਨ। ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਉਨ੍ਹਾਂ ਨੂੰ 14 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।
ਇਹ ਵੀ ਪੜ੍ਹੋ : ਅਧਿਆਪਕਾਂ ਦੀ 3 ਵਾਰ ਲੱਗਿਆ ਕਰੇਗੀ ਹਾਜ਼ਰੀ! ਨਹੀਂ ਤਾਂ ਕੱਟੀ ਜਾਵੇਗੀ ਤਨਖ਼ਾਹ, ਸ਼ਿਮਲਾ 'ਚ ਹੋ ਗਿਆ ਐਲਾਨ
ਪੁੱਤਰਾਂ ਦੇ ਕਿਹਾ ਕਿ ਉਨ੍ਹਾਂ ਦਾ ਅਜੇ ਤੱਕ ਆਪਣੇ ਪਿਤਾ ਨਾਲ ਕੋਈ ਸੰਪਰਕ ਨਹੀਂ ਹੋਇਆ। ਉਨ੍ਹਾਂ ਨੂੰ ਫੋਨ 'ਤੇ ਗੱਲਬਾਤ ਕਰਨ ਵੀ ਨਹੀਂ ਦਿੱਤੀ ਜਾ ਰਹੀ। ਸਾਨੂੰ ਇਸ ਗੱਲ ਦਾ ਬਹੁਤ ਡਰ ਹੈ ਕਿ ਉਨ੍ਹਾਂ ਦੇ ਪਿਤਾ ਨੂੰ ਜੇਲ੍ਹ ਵਿੱਚ ਹੌਲੀ-ਹੌਲੀ ਮੌਤ ਵੱਲ ਧੱਕਿਆ ਜਾ ਰਿਹਾ ਹੈ। ਹਾਲ ਹੀ ਵਿੱਚ ਪਰਿਵਾਰ ਨੂੰ ਇਹ ਵੀ ਪਤਾ ਲੱਗਾ ਕਿ ਉਹ ਹਾਈ ਬਲੱਡ ਪ੍ਰੈਸ਼ਰ ਤੋਂ ਵੀ ਪੀੜਤ ਹਨ। ਅੱਖ ਦੀ ਬੀਮਾਰੀ ਤੋਂ ਪੀੜਤ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਪ੍ਰਾਇਵੇਟ ਦੀ ਥਾਂ ਸਰਕਾਰੀ ਹਸਪਤਾਲ ਇਲਾਜ ਲਈ ਭੇਜਿਆ ਗਿਆ। ਇਸ ਦੇ ਨਾਲ ਹੀ ਦੋਵਾਂ ਭਰਾਵਾਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਪਾਕਿਸਤਾਨੀ ਰਾਜਨੀਤੀ ਵਿੱਚ ਆਉਣ ਜਾਂ ਪੀਟੀਆਈ ਪਾਰਟੀ ਦੀ ਅਗਵਾਈ ਸੰਭਾਲਣ ਵਿੱਚ ਕੋਈ ਦਿਲਚਸਪੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਪਿਤਾ ਨੂੰ ਮਿਲਣਾ ਚਾਹੁੰਦਾ ਸੀ ਪਰ ਉਸਨੂੰ ਵੀਜ਼ਾ ਨਹੀਂ ਦਿੱਤਾ ਗਿਆ।
ਇਹ ਵੀ ਪੜ੍ਹੋ : 7500 ਤੋਂ ਵੱਧ ਵਿਦਿਆਰਥੀਆਂ ਨੂੰ ਮਿਲਣਗੀਆਂ ਈ-ਸਕੂਟੀ; CM ਮੋਹਨ ਯਾਦਵ ਦਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Pak Ship ਨੇ Indian Navy ਦੇ ਜਹਾਜ਼ ਨੂੰ ਮਾਰੀ ਟੱਕਰ ! ਵਿਦੇਸ਼ ਮੰਤਰਾਲੇ ਨੇ ਪਾਕਿ ਦੂਤਘਰ ਇੰਚਾਰਜ ਨੂੰ ਕੀਤਾ ਤਲਬ
NEXT STORY