ਨਵੀਂ ਦਿੱਲੀ : ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਵੀਰਵਾਰ ਨੂੰ ਏਮਜ਼ (ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼) ਦੇ ਐਮਰਜੈਂਸੀ ਵਿਭਾਗ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਅਚਾਨਕ ਉਨ੍ਹਾਂ ਦੇ ਦੇਹਾਂਤ ਦੀ ਖਬਰ ਸਾਹਮਣੇ ਆ ਗਈ। ਸਾਬਕਾ ਪ੍ਰਧਾਨ ਮੰਤਰੀ ਨੇ 92 ਸਾਲ ਦੀ ਉਮਰ ਵਿਚ ਆਖਰੀ ਸਾਹ ਲਿਆ।
ਦੱਸ ਦਈਏ ਕਿ ਪ੍ਰਿਅੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ ਨੇ ਆਪਣੇ ਫੇਸਬੁੱਕ ਪੋਸਟ ਉੱਤੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਜੀ ਦੇ ਦੇਹਾਂਤ ਦੇ ਬਾਰੇ ਜਾਣ ਕੇ ਬਹੁਤ ਦੁੱਖ ਲੱਗਿਆ। ਉਨ੍ਹਾਂ ਦੇ ਪਰਿਵਾਰ ਤੇ ਪਿਆਰਾਂ ਨਾਲ ਮੇਰੀ ਹਮਦਰਦੀ ਹੈ। ਸਾਡੇ ਰਾਸ਼ਟਰ ਦੇ ਲਈ ਤੁਹਾਡੀ ਸੇਵਾਂ ਲਈ ਧੰਨਵਾਦ। ਦੇਸ਼ ਤੁਹਾਡੇ ਵੱਲੋਂ ਲਿਆਂਦੀ ਆਰਥਿਕ ਕ੍ਰਾਂਤੀ ਤੇ ਪ੍ਰਗਤੀਸ਼ੀਲ ਬਦਲਾਅ ਦੇ ਲਈ ਤੁਹਾਨੂੰ ਹਮੇਸ਼ਾ ਯਾਦ ਰੱਖੇਗਾ।
ਡਾ: ਮਨਮੋਹਨ ਸਿੰਘ ਦਾ ਜਨਮ 26 ਸਤੰਬਰ 1932 ਨੂੰ ਅਣਵੰਡੇ ਭਾਰਤ ਦੇ ਪੰਜਾਬ ਸੂਬੇ ਦੇ ਇੱਕ ਪਿੰਡ ਵਿੱਚ ਹੋਇਆ ਸੀ। ਇੱਕ ਸਾਧਾਰਨ ਪਿਛੋਕੜ ਤੋਂ ਆਉਂਦੇ ਹੋਏ ਡਾ. ਸਿੰਘ ਨੇ ਆਪਣੇ ਜੀਵਨ ਵਿੱਚ ਸਿੱਖਿਆ, ਅਰਥ ਸ਼ਾਸਤਰ ਅਤੇ ਰਾਜਨੀਤੀ ਵਿੱਚ ਅਸਾਧਾਰਨ ਪ੍ਰਾਪਤੀਆਂ ਕੀਤੀਆਂ। ਡਾ: ਮਨਮੋਹਨ ਸਿੰਘ ਨੇ 1948 ਵਿਚ ਪੰਜਾਬ ਯੂਨੀਵਰਸਿਟੀ ਤੋਂ ਮੈਟ੍ਰਿਕ ਦੀ ਪ੍ਰੀਖਿਆ ਪਾਸ ਕੀਤੀ। ਇਸ ਤੋਂ ਬਾਅਦ ਉਸਨੇ 1957 ਵਿੱਚ ਕੈਂਬਰਿਜ ਯੂਨੀਵਰਸਿਟੀ (ਯੂ.ਕੇ.) ਤੋਂ ਅਰਥ ਸ਼ਾਸਤਰ ਵਿੱਚ ਫਸਟ ਕਲਾਸ ਆਨਰਜ਼ ਦੀ ਡਿਗਰੀ ਪ੍ਰਾਪਤ ਕੀਤੀ। ਉਸਨੇ 1962 ਵਿੱਚ ਆਕਸਫੋਰਡ ਯੂਨੀਵਰਸਿਟੀ ਦੇ ਨਫੀਲਡ ਕਾਲਜ ਤੋਂ ਅਰਥ ਸ਼ਾਸਤਰ ਵਿੱਚ ਡੀ. ਫਿਲ ਦੀ ਡਿਗਰੀ ਹਾਸਲ ਕੀਤੀ। ਸਿੱਖਿਆ ਲਈ ਉਸ ਦੇ ਜਨੂੰਨ ਨੇ ਉਸ ਨੂੰ ਪੰਜਾਬ ਯੂਨੀਵਰਸਿਟੀ ਅਤੇ ਦਿੱਲੀ ਸਕੂਲ ਆਫ਼ ਇਕਨਾਮਿਕਸ ਵਿਚ ਪੜ੍ਹਾਉਣ ਲਈ ਪ੍ਰੇਰਿਤ ਕੀਤਾ।
1971 ਵਿੱਚ, ਡਾ. ਸਿੰਘ ਭਾਰਤ ਸਰਕਾਰ ਵਿੱਚ ਸ਼ਾਮਲ ਹੋਏ ਅਤੇ ਵਣਜ ਮੰਤਰਾਲੇ ਵਿੱਚ ਆਰਥਿਕ ਸਲਾਹਕਾਰ ਬਣ ਗਏ। 1972 ਵਿੱਚ, ਉਸਨੂੰ ਵਿੱਤ ਮੰਤਰਾਲੇ ਦਾ ਮੁੱਖ ਆਰਥਿਕ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਬਾਅਦ ਉਹ ਵਿੱਤ ਮੰਤਰਾਲੇ ਦੇ ਸਕੱਤਰ, ਯੋਜਨਾ ਕਮਿਸ਼ਨ ਦੇ ਉਪ ਚੇਅਰਮੈਨ, ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ, ਪ੍ਰਧਾਨ ਮੰਤਰੀ ਦੇ ਆਰਥਿਕ ਸਲਾਹਕਾਰ ਅਤੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਦੇ ਚੇਅਰਮੈਨ ਸਮੇਤ ਕਈ ਅਹਿਮ ਅਹੁਦਿਆਂ 'ਤੇ ਰਹੇ।
ਸਾਬਕਾ PM ਮਨਮੋਹਨ ਸਿੰਘ ਦੀ ਵਿਗੜੀ ਸਿਹਤ, AIIMS ਦੇ ਐਮਰਜੈਂਸੀ ਵਾਰਡ 'ਚ ਦਾਖਲ
NEXT STORY