ਨੈਸ਼ਨਲ ਡੈਸਕ - ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵਗੌੜਾ ਦੇ ਪੁੱਤਰ ਐਚਡੀ ਰੇਵੰਨਾ ਨੂੰ ਕਰਨਾਟਕ ਪੁਲਸ ਦੀ ਐਸਆਈਟੀ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੂੰ ਕਈ ਔਰਤਾਂ ਨਾਲ ਬਲਾਤਕਾਰ ਅਤੇ ਅਗਵਾ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪਿਛਲੇ ਵੀਰਵਾਰ ਨੂੰ ਇੱਕ ਔਰਤ ਨੇ ਮੈਸੂਰ ਵਿੱਚ ਐਚਡੀ ਰੇਵੰਨਾ ਖ਼ਿਲਾਫ਼ ਅਗਵਾ ਦਾ ਕੇਸ ਦਰਜ ਕਰਵਾਇਆ ਸੀ ਅਤੇ ਉਸ ਨੂੰ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਅਗਲੀ ਸੁਣਵਾਈ 6 ਮਈ ਨੂੰ
ਮੀਡੀਆ ਰਿਪੋਰਟਾਂ ਮੁਤਾਬਕ ਐਸਆਈਟੀ ਨੇ ਰੇਵੰਨਾ ਨੂੰ ਦੋ ਵਾਰ ਨੋਟਿਸ ਵੀ ਭੇਜਿਆ ਸੀ ਇਸ ਦੇ ਬਾਵਜੂਦ ਵੀ ਉਹ ਪੇਸ਼ ਨਹੀਂ ਹੋਇਆ। ਇਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਗ੍ਰਿਫਤਾਰੀ ਤੋਂ ਬਚਣ ਲਈ ਐਚਡੀ ਰੇਵੰਨਾ ਨੇ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਵੀ ਦਾਇਰ ਕੀਤੀ ਸੀ ਪਰ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ 'ਤੇ ਅਗਲੀ ਸੁਣਵਾਈ 6 ਮਈ ਨੂੰ ਹੋਵੇਗੀ।
ਤੁਹਾਨੂੰ ਦੱਸ ਦੇਈਏ ਕਿ ਐਚਡੀ ਰੇਵੰਨਾ ਅਤੇ ਪ੍ਰਜਵਲ ਰੇਵੰਨਾ ਖ਼ਿਲਾਫ਼ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਸੀ ਅਤੇ ਸੀਬੀਆਈ ਤੋਂ ਇੰਟਰਪੋਲ ਤੋਂ ਬਲੂ ਕਾਰਨਰ ਨੋਟਿਸ ਵੀ ਜਾਰੀ ਕਰਨ ਦੀ ਮੰਗ ਕੀਤੀ ਗਈ ਸੀ। ਐਚਡੀ ਰੇਵੰਨਾ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਕਰਨਾਟਕ ਦੇ ਗ੍ਰਹਿ ਮੰਤਰੀ ਜੀ ਪਰਮੇਸ਼ਵਰ ਨੇ ਕਿਹਾ ਸੀ ਕਿ ਉਸ ਨੂੰ ਇੱਕ ਹੋਰ ਮੌਕਾ ਦਿੱਤਾ ਜਾਵੇਗਾ ਅਤੇ ਧਾਰਾ 41 ਤਹਿਤ ਨੋਟਿਸ ਦਿੱਤਾ ਗਿਆ ਹੈ। ਉਸ ਨੂੰ ਐਸਆਈਟੀ ਸਾਹਮਣੇ ਪੇਸ਼ ਹੋ ਕੇ ਆਪਣਾ ਪੱਖ ਪੇਸ਼ ਕਰਨਾ ਹੋਵੇਗਾ। ਜੇਕਰ ਉਹ 24 ਘੰਟਿਆਂ ਦੇ ਅੰਦਰ ਪੇਸ਼ ਨਹੀਂ ਹੋਇਆ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਬਿਲਕੁਲ ਉਹੀ ਹੋਇਆ ਜੋ ਗ੍ਰਹਿ ਮੰਤਰੀ ਨੇ ਕਿਹਾ ਸੀ ਅਤੇ ਹੁਣ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੰਦੇਸ਼ਖਾਲੀ ਕਾਂਡ 'ਚ ਵੱਡਾ ਖੁਲਾਸਾ, ਸਟਿੰਗ ਆਪ੍ਰੇਸ਼ਨ 'ਚ ਭਾਜਪਾ ਆਗੂ ਦੇ ਬਿਆਨ ਨੇ ਕੀਤਾ ਵੱਡਾ ਧਮਾਕਾ
NEXT STORY