ਨਵੀਂ ਦਿੱਲੀ - ਭਾਰਤ ਰਤਨ ਅਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਲੰਬੀ ਬੀਮਾਰੀ ਤੋਂ ਬਾਅਦ ਅੱਜ ਸੋਮਵਾਰ ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਦਾ ਲੰਬੇ ਸਮੇਂ ਤੋਂ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ। ਸਾਬਕਾ ਰਾਸ਼ਟਰਪਤੀ ਪ੍ਰਣਬ ਦਾ ਅੰਤਿਮ ਸੰਸਕਾਰ ਕੱਲ ਕੀਤੇ ਜਾਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਨੂੰ ਲੈ ਕੇ ਅਜੇ ਸਮਾਂ ਨਿਰਧਾਰਤ ਨਹੀਂ ਕੀਤਾ ਗਿਆ ਹੈ। ਨਾਲ ਹੀ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਸੂਬਾ ਪੱਛਮੀ ਬੰਗਾਲ ਦੀ ਬਜਾਏ ਰਾਜਧਾਨੀ ਦਿੱਲੀ 'ਚ ਹੀ ਕੀਤੇ ਜਾਣ ਦੀ ਸੰਭਾਵਨਾ ਹੈ।
ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਅੱਜ ਦਿੱਲੀ 'ਚ ਦਿਹਾਂਤ ਹੋ ਗਿਆ। ਪ੍ਰਣਬ ਦਾ ਆਰਮੀ ਰਿਸਰਚ ਐਂਡ ਰੈਫਰਲ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ। ਉਹ 84 ਸਾਲ ਦੇ ਸਨ। ਪ੍ਰਣਬ ਮੁਖਰਜੀ ਦੇਸ਼ ਦੇ 13ਵੇਂ ਰਾਸ਼ਟਰਪਤੀ ਸਨ। ਉਹ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਉਨ੍ਹਾਂ ਦੀ ਕੋਰੋਨਾ ਰਿਪੋਰਟ ਵੀ ਪਾਜ਼ੇਟਿਵ ਆਈ ਸੀ।
ਦਿਹਾਂਤ ਨਾਲ ਸੋਗ ਦੀ ਲਹਿਰ
ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇ ਦਿਹਾਂਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਦੇਸ਼ਭਰ ਦੇ ਕਈ ਨੇਤਾਵਾਂ ਨੇ ਡੂੰਘਾ ਸੋਗ ਜਤਾਇਆ। ਪ੍ਰਧਾਨ ਮੰਤਰੀ ਮੋਦੀ ਨੇ ਪ੍ਰਣਬ ਮੁਖਰਜੀ ਨਾਲ ਆਪਣੀਆਂ ਤਸਵੀਰਾਂ ਟਵੀਟ ਕਰ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਮਿਲੀਆਂ ਸਲਾਹਾਂ ਨੂੰ ਯਾਦਗਾਰ ਦੱਸਿਆ।
ਪ੍ਰਧਾਨ ਮੰਤਰੀ ਨੇ ਇੱਕ ਤੋਂ ਬਾਅਦ ਕੀਤੇ ਆਪਣੇ ਕਈ ਟਵੀਟ 'ਚ ਕਿਹਾ, ਭਾਰਤ ਰਤਨ ਪ੍ਰਣਬ ਮੁਖਰਜੀ ਦੇ ਦਿਹਾਂਤ 'ਤੇ ਪੂਰਾ ਭਾਰਤ ਦੁਖੀ ਹੈ। ਉਨ੍ਹਾਂ ਨੇ ਸਾਡੇ ਦੇਸ਼ ਦੇ ਵਿਕਾਸ ਰਾਹ 'ਤੇ ਇੱਕ ਅਮਿੱਟ ਛਾਪ ਛੱਡੀ ਹੈ। ਉਹ ਇੱਕ ਉੱਘੇ ਵਿਦਵਾਨ ਅਤੇ ਰਾਜਨੇਤਾ ਸਨ। ਸਮਾਜ ਦੇ ਸਾਰੇ ਵਰਗਾਂ ਅਤੇ ਰਾਜਨੀਤਕ ਵਰਗ 'ਚ ਉਨ੍ਹਾਂ ਦੀ ਪ੍ਰਸ਼ੰਸਾ ਹੁੰਦੀ ਸੀ।
ਮਹਾਰਾਸ਼ਟਰ 'ਚ ਅਨਲਾਕ-4 ਦੀ ਗਾਈਡਲਾਈਨ ਜਾਰੀ, ਜਾਣੋ ਕੀ ਖੁਲ੍ਹੇਗਾ ਅਤੇ ਕੀ ਰਹੇਗਾ ਬੰਦ
NEXT STORY