ਪੁਣੇ- ਸਾਬਕਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਨੂੰ ਬੁਖਾਰ ਅਤੇ ਛਾਤੀ 'ਚ ਇਨਫੈਕਸ਼ਨ ਦੀ ਸ਼ਿਕਾਇਤ ਤੋਂ ਬਾਅਦ ਮਹਾਰਾਸ਼ਟਰ ਦੇ ਪੁਣੇ ਸ਼ਹਿਰ ਦੇ ਇਕ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ। ਹਸਪਤਾਲ ਦੇ ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸਾਬਕਾ ਰਾਸ਼ਟਰਪਤੀ ਪਾਟਿਲ (89) ਨੂੰ ਬੁੱਧਵਾਰ ਨੂੰ ਭਾਰਤੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ।
ਇਹ ਵੀ ਪੜ੍ਹੋ- ਆਮ ਲੋਕਾਂ ਨੂੰ ਜਲਦ ਮਿਲੇਗਾ ਵੱਡਾ ਤੋਹਫ਼ਾ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋ ਸਕਦੀ ਹੈ ਭਾਰੀ ਕਟੌਤੀ
ਹਸਪਤਾਲ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਾਬਕਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਨੂੰ ਬੀਤੀ ਰਾਤ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਨੂੰ ਬੁਖਾਰ ਅਤੇ ਛਾਤੀ 'ਚ ਇਨਫੈਕਸ਼ਨ ਹੈ। ਉਨ੍ਹਾਂ ਦੀ ਹਾਲਤ ਸਥਿਰ ਹੈ। ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਡਾਕਟਰਾਂ ਦੀ ਨਿਗਰਾਨੀ ਵਿਚ ਹਨ। ਦੱਸ ਦੇਈਏ ਕਿ ਪਾਟਿਲ ਭਾਰਤ ਦੀ ਪਹਿਲੀ ਮਹਿਲਾ ਰਾਸ਼ਟਰਪਤੀ ਰਹੀ। ਉਨ੍ਹਾਂ ਨੇ 2007 ਤੋਂ 2012 ਤੱਕ ਚੋਟੀ ਦੇ ਸੰਵਿਧਾਨਕ ਅਹੁਦੇ 'ਤੇ ਸੇਵਾਵਾਂ ਦਿੱਤੀਆਂ।
ਇਹ ਵੀ ਪੜ੍ਹੋ- ਲੋਕ ਸਭਾ ਚੋਣਾਂ ਤੋਂ ਪਹਿਲਾਂ CAA ਲਾਗੂ ਕਰਨਾ ਭਾਜਪਾ ਦੀ 'ਵੋਟ ਬੈਂਕ ਦੀ ਗੰਦੀ ਰਾਜਨੀਤੀ' : ਕੇਜਰੀਵਾਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਸ਼ੇ 'ਚ ਗੱਡੀ ਚਲਾ ਰਹੇ ਵਿਅਕਤੀ ਨੇ ਕਈ ਲੋਕਾਂ ਨੂੰ ਕੁਚਲਿਆ, ਔਰਤ ਦੀ ਮੌਤ
NEXT STORY