ਨਵੀਂ ਦਿੱਲੀ (ਭਾਸ਼ਾ)— ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰਲਾਲ ਨਹਿਰੂ ਦੀ ਜਯੰਤੀ 'ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ, ਸਾਬਕਾ ਉੱਪ ਰਾਸ਼ਟਰਪਤੀ ਹਾਮਿਦ ਅੰਸਾਰੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਸ਼ਰਧਾਂਜਲੀ ਦਿੱਤੀ। ਇਹ ਸਾਰੇ ਸਵੇਰੇ ਸ਼ਾਂਤੀ ਵਨ ਪਹੁੰਚੇ ਅਤੇ ਨਹਿਰੂ ਦੀ ਸਮਾਧੀ 'ਤੇ ਸ਼ਰਧਾ ਦੇ ਫੁਲ ਭੇਟ ਕੀਤੇ।
ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਆਜ਼ਾਦ, ਕਾਂਗਰਸ ਜਨਰਲ ਸਕੱਤਰ ਅਸ਼ੋਕ ਗਹਿਲੋਤ, ਸੀਨੀਅਰ ਨੇਤਾ ਪੀ. ਸੀ. ਚਾਕੋ ਅਤੇ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਜੈ ਮਾਕਨ ਨੇ ਵੀ ਨਹਿਰੂ ਜੀ ਨੂੰ ਸ਼ਰਧਾਂਜਲੀ ਦਿੱਤੀ। ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਨਹਿਰੂ ਦਾ ਜਨਮ 14 ਨਵੰਬਰ 1889 ਨੂੰ ਹੋਇਆ ਸੀ। ਉਹ 15 ਅਗਸਤ 1947 ਤੋਂ 27 ਮਈ 1964 ਨੂੰ ਆਪਣੇ ਦਿਹਾਂਤ ਤਕ ਆਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਰਹੇ। ਨਹਿਰੂ ਜੀ ਦੇ ਜਨਮ ਦਿਨ ਨੂੰ ਬਾਲ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ।
ਭਾਜਪਾ ਮੁੱਖ ਮੰਤਰੀਆਂ ਦੇ ਭ੍ਰਿਸ਼ਟਾਚਾਰ ’ਤੇ ਚੁਪ ਹਨ ਮੋਦੀ : ਰਾਹੁਲ ਗਾਂਧੀ
NEXT STORY