ਕੋਲਕਾਤਾ- ਦੇਸ਼ ਦੇ ਸਾਬਕਾ ਰੇਲ ਮੰਤਰੀ ਮੁਕੁਲ ਰਾਏ ਨੂੰ ਆਪਣੇ ਘਰ ਦੇ ਬਾਥਰੂਮ 'ਚ ਡਿੱਗਣ ਅਤੇ ਬੇਹੋਸ਼ ਹੋਣ ਮਗਰੋਂ ਸ਼ਹਿਰ ਦੇ ਇਕ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਹਸਪਤਾਲ ਦੇ ਇਕ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਹਸਪਤਾਲ ਦੇ ਅਧਿਕਾਰੀ ਨੇ ਦੱਸਿਆ ਕਿ ਰਾਏ ਬੁੱਧਵਾਰ ਸ਼ਾਮ ਨੂੰ ਬਾਥਰੂਮ ਵਿਚ ਡਿੱਗ ਗਏ ਸਨ, ਜਿਸ ਕਾਰਨ ਉਨ੍ਹਾਂ ਦੇ ਸਿਰ 'ਚ ਸੱਟ ਲੱਗ ਗਈ ਸੀ। ਹਸਪਤਾਲ ਪ੍ਰਸ਼ਾਸਨ ਨੇ ਉਨ੍ਹਾਂ 'ਤੇ 24 ਘੰਟੇ ਨਿਗਰਾਨੀ ਰੱਖਣ ਲਈ ਡਾਕਟਰਾਂ ਦੀ ਇਕ ਟੀਮ ਗਠਿਤ ਕੀਤੀ ਹੈ।
ਇਹ ਵੀ ਪੜ੍ਹੋ- ਮਿੰਟਾਂ 'ਚ ਢਹਿ ਗਿਆ ਦਰਿਆ 'ਤੇ ਬਣਿਆ ਪੁਲ, ਕਈ ਪਿੰਡਾਂ ਦਾ ਟੁੱਟਿਆ ਸੰਪਰਕ
ਅਧਿਕਾਰੀ ਨੇ ਦੱਸਿਆ ਕਿ ਰਾਏ ਦਿਮਾਗੀ ਪ੍ਰਣਾਲੀ ਨਾਲ ਸਬੰਧਤ ਬੀਮਾਰੀਆਂ ਤੋਂ ਪੀੜਤ ਹਨ ਅਤੇ ਸੱਟ ਲੱਗਣ 'ਤੇ ਬੋਹੇਸ਼ ਹੋਣ ਤੋਂ ਪਹਿਲਾਂ ਉਨ੍ਹਾਂ ਨੂੰ ਉਲਟੀ ਵੀ ਹੋਈ ਸੀ। ਉਨ੍ਹਾਂ ਨੇ ਕਿਹਾ ਕਿ ਜ਼ਰੂਰੀ ਜਾਂਚ ਕੀਤੀ ਗਈ ਹੈ ਅਤੇ ਅਸੀਂ ਅੱਗੇ ਦੇ ਇਲਾਜ ਲਈ ਰਿਪੋਰਟ ਦੀ ਉਡੀਕ ਕਰ ਰਹੇ ਹਾਂ। ਰਾਏ ਦੇ ਪੁੱਤਰ ਸੁਭਰਾਂਸ਼ੂ ਰਾਏ ਨੇ ਆਪਣੇ ਪਿਤਾ ਦੇ ਬੀਮਾਰ ਹੋਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਬਾਬਾ ਘਰ ਵਿਚ ਬਾਥਰੂਮ ਜਾਂਦੇ ਸਮੇਂ ਡਿੱਗ ਗਏ। ਉਨ੍ਹਾਂ ਦੇ ਸਿਰ 'ਚ ਸੱਟ ਲੱਗੀ ਹੈ। ਉਨ੍ਹਾਂ ਨੂੰ ਉਲਟੀ ਹੋਈ ਅਤੇ ਉਹ ਬੇਹੋਸ਼ ਹੋ ਗਏ। ਅਸੀਂ ਉਨ੍ਹਾਂ ਨੂੰ ਹਸਪਤਾਲ ਲੈ ਗਏ। ਰਾਏ ਤ੍ਰਿਣਮੂਲ ਕਾਂਗਰਸ ਦੇ ਸੰਸਥਾਪਕ ਮੈਂਬਰਾਂ ਵਿਚੋਂ ਇਕ ਹਨ।
ਇਹ ਵੀ ਪੜ੍ਹੋ- NEET ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ- ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਖਸ਼ਾਂਗੇ ਨਹੀਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਾਪਾਨ ਨੂੰ ਪਛਾੜੇਗਾ ਭਾਰਤ, GDP ਛੇਤੀ 4 ਟ੍ਰਿਲੀਅਨ ਡਾਲਰ ਦੇ ਅੰਕੜੇ ਨੂੰ ਕਰੇਗੀ ਪਾਰ
NEXT STORY