ਜੈਪੁਰ - ਰਾਜਸਥਾਨ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਕਾਕਾ ਸੁੰਦਰਲਾਲ ਦਾ ਦੇਹਾਂਤ ਹੋ ਗਿਆ ਹੈ। ਉਹ ਲਗਭਗ 92 ਸਾਲ ਦੇ ਸਨ। ਉਹ ਪਿਛਲੇ ਕਈ ਦਿਨਾਂ ਤੋਂ ਬੀਮਾਰ ਸਨ ਅਤੇ ਵੀਰਵਾਰ ਦੇਰ ਰਾਤ ਜੈਪੁਰ ਦੇ ਸਵਾਈ ਮਾਨ ਸਿੰਘ ਹਸਪਤਾਲ ਵਿੱਚ ਉਨ੍ਹਾਂ ਨੇ ਆਖਰੀ ਸਾਹ ਲਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਝੁੰਝੁਨੂ ਜ਼ਿਲ੍ਹੇ ਦੀ ਬੁਹਾਨਾ ਤਹਿਸੀਲ ਵਿੱਚ ਉਨ੍ਹਾਂ ਦੇ ਜੱਦੀ ਪਿੰਡ ਕਾਲਵਾ ਵਿੱਚ ਕੀਤਾ ਜਾਵੇਗਾ।
ਇਹ ਵੀ ਪੜ੍ਹੋ - ਸਾਵਧਾਨ! ਡਿਜੀਟਲ ਅਰੈਸਟ, ਕਿਤੇ ਅਗਲਾ ਨੰਬਰ ਤੁਹਾਡਾ ਤਾਂ ਨਹੀਂ? ਇੰਝ ਕਰੋ ਬਚਾਅ
ਦੱਸ ਦੇਈਏ ਕਿ ਉਹ ਸੱਤ ਵਾਰ ਵਿਧਾਇਕ ਚੁਣੇ ਗਏ ਅਤੇ ਰਾਜ ਦੇ ਦੋ ਵਾਰ ਕੈਬਨਿਟ ਮੰਤਰੀ ਅਤੇ ਇਕ ਵਾਰ ਸੰਸਦੀ ਸਕੱਤਰ ਰਹੇ। ਉਹ ਕਾਂਗਰਸ ਅਤੇ ਭਾਜਪਾ ਦੋਵਾਂ ਪਾਰਟੀਆਂ ਤੋਂ ਵਿਧਾਇਕ ਚੁਣੇ ਗਏ ਸਨ ਅਤੇ ਉਹ ਆਜ਼ਾਦ ਉਮੀਦਵਾਰ ਵਜੋਂ ਵਿਧਾਇਕ ਚੁਣੇ ਜਾਣ ਤੋਂ ਬਾਅਦ ਵਿਧਾਨ ਸਭਾ ਵਿੱਚ ਵੀ ਪੁੱਜੇ ਸਨ। ਮੁੱਖ ਮੰਤਰੀ ਭਜਨ ਲਾਲ ਸ਼ਰਮਾ ਸਮੇਤ ਕਈ ਨੇਤਾਵਾਂ ਨੇ ਉਨ੍ਹਾਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੀ ਸੁੰਦਰਲਾਲ ਦੇ ਦੇਹਾਂਤ 'ਤੇ ਸ਼੍ਰੀ ਸ਼ਰਮਾ ਨੇ ਕਿਹਾ ਕਿ ਭਾਜਪਾ ਦੇ ਸੀਨੀਅਰ ਨੇਤਾ ਸੁੰਦਰਲਾਲ 'ਕਾਕਾ' ਦੇ ਦੇਹਾਂਤ ਦੀ ਖ਼ਬਰ ਬਹੁਤ ਦੁਖਦਾਈ ਹੈ। ਉਨ੍ਹਾਂ ਦਾ ਦੇਹਾਂਤ ਭਾਜਪਾ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਅਗਲੇ 5 ਦਿਨ ਬੰਦ ਰਹੇਗਾ ਇੰਟਰਨੈੱਟ
ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਇਸੇ ਤਰ੍ਹਾਂ ਭਾਜਪਾ ਦੇ ਸੂਬਾ ਪ੍ਰਧਾਨ ਮਦਨ ਰਾਠੌੜ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸੁੰਦਰਲਾਲ ਕਾਕਾ ਜੀ ਦੇ ਦੇਹਾਂਤ ਦੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ। ਸੰਸਥਾ ਅਤੇ ਲੋਕ ਸੇਵਾ ਲਈ ਤੁਹਾਡੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸ਼੍ਰੀ ਰਾਠੌੜ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਦੀ ਸ਼ਾਂਤੀ ਅਤੇ ਦੁਖੀ ਪਰਿਵਾਰ ਨੂੰ ਧੀਰਜ ਅਤੇ ਬਲ ਬਖਸ਼ਣ।
ਇਹ ਵੀ ਪੜ੍ਹੋ - ਤੰਦੂਰੀ ਰੋਟੀ ਖਾਣ ਵਾਲੇ ਲੋਕ ਹੋਣ ਸਾਵਧਾਨ, ਵੀਡੀਓ ਵੇਖ ਤੁਸੀਂ ਵੀ ਲਓਗੇ 'ਕਚੀਚੀਆਂ'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੈਲੀਪੈਡ ਤੋਂ ਗਾਇਬ ਹੋ ਗਿਆ ਹੈਲੀਕਾਪਟਰ!
NEXT STORY