ਨਵੀਂ ਦਿੱਲੀ (ਭਾਸ਼ਾ)– ਦਿੱਲੀ ਪੁਲਸ ਨੇ ਨੌਕਰੀ ਦਿਵਾਉਣ ਦੇ ਬਹਾਨੇ ਫਰਜ਼ੀ ਕਾਲ ਸੈਂਟਰਾਂ ਰਾਹੀਂ 1000 ਤੋਂ ਵੱਧ ਲੋਕਾਂ ਨਾਲ ਠੱਗੀ ਮਾਰਨ ਦੇ ਦੋਸ਼ ’ਚ ਉੱਤਰ ਪ੍ਰਦੇਸ਼ ਦੇ ਬਰੇਲੀ ਤੋਂ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਮੁਲਜ਼ਮਾਂ ਦੀ ਪਛਾਣ ਪ੍ਰਾਂਸ਼ੂ (27), ਹਿਮਾਂਸ਼ੂ (20), ਪੰਕਜ ਪਾਂਡੇ (27) ਅਤੇ ਦੀਪਕ ਕੁਮਾਰ (28) ਵਜੋਂ ਹੋਈ ਹੈ।
ਇਕ ਸੀਨੀਅਰ ਪੁਲਸ ਅਧਿਕਾਰੀ ਮੁਤਾਬਕ ਇਕ ਔਰਤ ਨੇ ਦੋਸ਼ ਲਾਇਆ ਕਿ ਕੁਝ ਲੋਕਾਂ ਨੇ ਨੌਕਰੀ ਦਿਵਾਉਣ ਦੇ ਨਾਂ ’ਤੇ ਉਸ ਕੋਲੋਂ 2,76,072 ਲੱਖ ਰੁਪਏ ਠੱਗ ਲਏ ਹਨ। ਅਧਿਕਾਰੀ ਨੇ ਦੱਸਿਆ ਕਿ ਉਸ ਨੇ (ਸ਼ਿਕਾਇਤਕਰਤਾ) ਨੌਕਰੀ ਲਈ ਅਰਜ਼ੀ ਦਿੱਤੀ ਸੀ ਅਤੇ ਉਸ ਨੂੰ ਤਿੰਨ ਨੰਬਰਾਂ ਤੋਂ ਇਕ ਕੰਪਨੀ ਦੇ ਐੱਚ. ਆਰ. ਵਿਭਾਗ ’ਚ ਮੈਨੇਜਰ ਦੇ ਅਹੁਦੇ ਲਈ ਨੌਕਰੀ ਦੀ ਪੇਸ਼ਕਸ਼ ਕੀਤੀ ਗਈ ਸੀ।
ਪੁਲਸ ਨੇ ਦੱਸਿਆ ਕਿ ਭੁਗਤਾਨ ਕਰਨ ਤੋਂ ਬਾਅਦ ਉਕਤ ਕੰਪਨੀ ਦੇ ਲੈਟਰਹੈੱਡ ’ਤੇ ਸ਼ਿਕਾਇਤਕਰਤਾ ਲੜਕੀ ਨੂੰ ਜਾਅਲੀ ਨਿਯੁਕਤੀ ਪੱਤਰ ਭੇਜ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਕਿ ਬਰੇਲੀ ਤੋਂ ਫਰਜ਼ੀ ਕਾਲ ਸੈਂਟਰ ਚਲਾਇਆ ਜਾ ਰਿਹਾ ਸੀ। ਮੁਲਜ਼ਮਾਂ ਦੇ ਬੈਂਕ ਅਕਾਊਂਟ ਡਿਟੇਲ ਅਤੇ ਕਾਲ ਡਿਟੇਲ ਰਿਕਾਰਡ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਨੇ ਕਈ ਲੋਕਾਂ ਨਾਲ ਧੋਖਾ ਕੀਤਾ ਹੈ।
ਆਸਾਮ 'ਚ ਪੁਲਸ ਨੇ PFI ਦੇ 25 ਵਰਕਰਾਂ ਨੂੰ ਕੀਤਾ ਗ੍ਰਿਫ਼ਤਾਰ
NEXT STORY