ਰਾਜੌਰੀ/ਜੰਮੂ : ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ (LoC) ਦੇ ਨੇੜੇ ਮੰਗਲਵਾਰ ਨੂੰ ਇੱਕ ਅਚਾਨਕ ਹੋਏ ਧਮਾਕੇ ਵਿੱਚ ਇੱਕ ਜੂਨੀਅਰ ਕਮਿਸ਼ਨਡ ਅਫਸਰ (JCO) ਸਮੇਤ ਫੌਜ ਦੇ ਚਾਰ ਜਵਾਨ ਜ਼ਖਮੀ ਹੋ ਗਏ ਹਨ।
ਇਹ ਧਮਾਕਾ ਨੌਸ਼ਹਿਰਾ ਸੈਕਟਰ ਦੇ ਅਗਲੇ ਇਲਾਕੇ ਕਲਾਲ ਵਿੱਚ ਉਸ ਸਮੇਂ ਹੋਇਆ ਜਦੋਂ ਫੌਜ ਦੇ ਜਵਾਨ ਇਲਾਕੇ ਵਿੱਚ ਨਿਗਰਾਨੀ ਲਈ ਗਸ਼ਤ ਕਰ ਰਹੇ ਸਨ। ਗਸ਼ਤ ਦੌਰਾਨ ਇੱਕ ਬਾਰੂਦੀ ਸੁਰੰਗ ਅਚਾਨਕ ਸਰਗਰਮ ਹੋ ਗਈ, ਜਿਸ ਕਾਰਨ ਇਹ ਜ਼ੋਰਦਾਰ ਧਮਾਕਾ ਹੋਇਆ। ਇਸ ਹਾਦਸੇ ਵਿਚ ਜ਼ਖਮੀ ਹੋਏ ਜੇ.ਸੀ.ਓ. ਅਤੇ ਤਿੰਨ ਹੋਰ ਸੈਨਿਕਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਸਰਹੱਦੀ ਇਲਾਕਿਆਂ ਵਿੱਚ ਘੁਸਪੈਠ ਨੂੰ ਰੋਕਣ ਲਈ ਬਾਰੂਦੀ ਸੁਰੰਗਾਂ ਵਿਛਾਈਆਂ ਜਾਂਦੀਆਂ ਹਨ। ਕਈ ਵਾਰ ਬਾਰਿਸ਼ ਕਾਰਨ ਇਹ ਸੁਰੰਗਾਂ ਪ੍ਰਭਾਵਿਤ ਹੋ ਜਾਂਦੀਆਂ ਹਨ ਜਾਂ ਆਪਣੀ ਜਗ੍ਹਾ ਤੋਂ ਹਿੱਲ ਜਾਂਦੀਆਂ ਹਨ, ਜਿਸ ਕਾਰਨ ਇਸ ਤਰ੍ਹਾਂ ਦੇ ਹਾਦਸੇ ਵਾਪਰ ਜਾਂਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਕੂਲ ਪ੍ਰਬੰਧਕ ਦੇ ਕਤਲ ਮਾਮਲੇ 'ਚ 2 ਪੇਸ਼ੇਵਰ ਸ਼ੂਟਰ ਹਰਿਆਣਾ ਤੋਂ ਗ੍ਰਿਫ਼ਤਾਰ
NEXT STORY