ਨੈਨੀਤਾਲ- ਉੱਤਰਾਖੰਡ ਦੇ ਬਾਗੇਸ਼ਵਰ ਵਿਚ ਐਤਵਾਰ ਯਾਨੀ ਕਿ ਅੱਜ ਸਵੇਰੇ ਇਕ ਦਰਦਨਾਕ ਹਾਦਸਾ ਵਾਪਰ ਗਿਆ। ਇੱਥੇ ਇਕ ਆਲਟੋ ਕਾਰ ਡੂੰਘੀ ਖੱਡ 'ਚ ਡਿੱਗ ਗਈ, ਜਿਸ ਕਾਰਨ 4 ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ 3 ਇਕ ਹੀ ਪਿੰਡ ਦੇ ਰਹਿਣ ਵਾਲੇ ਹਨ। ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਾਰ ਵਿਚੋਂ ਬਾਹਰ ਕੱਢ ਲਿਆ ਗਿਆ ਹੈ। ਇਸ ਘਟਨਾ ਬਾਬਤ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਧਿਕਾਰੀ ਸ਼ਿਖਾ ਸੁਯਾਲ ਮੁਤਾਬਕ ਬਾਲੀਘਾਟ-ਧਰਮਧਰ ਮੋਟਰ ਮਾਰਗ 'ਤੇ ਅੱਜ ਸਵੇਰੇ ਪਿੰਡ ਭਾਟਨੀਕੋਟ ਨੇੜੇ ਇਕ ਆਲਟੋ ਕਾਰ ਹਾਦਸੇ ਦਾ ਸ਼ਿਕਾਰ ਹੋ ਕੇ ਡੂੰਘੀ ਖੱਡ ਵਿਚ ਜਾ ਡਿੱਗੀ। ਜਿਸ ਕਾਰਨ 4 ਨੌਜਵਾਨਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਪੂਜਾ ਲਈ ਬਾਗੇਸ਼ਵਰ ਦੀ ਸਰਯੂ ਨਦੀ ਤੋਂ ਗੰਗਾ ਜਲ ਲੈਣ ਲਈ ਆ ਰਹੇ ਸਨ। ਪਿੰਡ 'ਚ ਨਰਾਤਿਆਂ ਦੇ ਮੌਕੇ 'ਤੇ ਪੂਜਾ ਦਾ ਆਯੋਜਨ ਕੀਤਾ ਗਿਆ ਸੀ। ਇਹ ਨੌਜਵਾਨ ਐਤਵਾਰ ਤੜਕੇ ਬਾਗੇਸ਼ਵਰ ਵਿਖੇ ਪੂਜਾ ਲਈ ਗੰਗਾ ਜਲ ਲੈਣ ਲਈ ਆ ਰਹੇ ਸਨ।
ਇਹ ਵੀ ਪੜ੍ਹੋ- ਸਕੂਲ ਬੱਸ ਹਾਦਸੇ ਦੀ ਵੀਡੀਓ ਆਈ ਸਾਹਮਣੇ, ਡਰਾਈਵਰ ਦੀ ਗਲਤੀ ਨੇ ਖੋਹ ਲਈਆਂ 6 ਮਾਸੂਮ ਬੱਚੀਆਂ ਦੀਆਂ ਜਾਨਾਂ
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਫਾਇਰ ਬ੍ਰਿਗੇਡ ਫੋਰਸ ਮੌਕੇ 'ਤੇ ਪਹੁੰਚੇ ਅਤੇ ਸਥਾਨਕ ਲੋਕਾਂ ਨਾਲ ਰਾਹਤ ਅਤੇ ਬਚਾਅ ਕੰਮ ਚਲਾਇਆ ਗਿਆ। ਚਾਰੋਂ ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ। ਲਾਸ਼ਾਂ ਨੂੰ ਬਾਹਰ ਕੱਢ ਲਿਆ ਗਿਆ ਹੈ। ਮ੍ਰਿਤਕਾਂ ਵਿਚ 3 ਇਕ ਹੀ ਪਿੰਡ ਦੇ ਹਨ। ਮ੍ਰਿਤਕਾਂ ਦੀ ਪਛਾਣ ਕਮਲ ਪ੍ਰਸਾਦ, ਨੀਰਜ ਕੁਮਾਰ, ਦੀਪਕ ਆਰੀਆ ਅਤੇ ਕੈਲਾਸ਼ ਰਾਮ ਦੇ ਰੂਪ ਵਿਚ ਹੋਈ ਹੈ। ਇਹ ਸਾਰੇ ਬਾਗੇਸ਼ਵਰ ਦੇ ਵਾਸੀ ਹਨ। ਮੰਨਿਆ ਜਾ ਰਿਹਾ ਹੈ ਕਿ ਹਾਦਸਾ ਡਰਾਈਵਰ ਨੂੰ ਨੀਂਦ ਆਉਣ ਕਾਰਨ ਵਾਪਰਿਆ। ਹਾਦਸਾਗ੍ਰਸਤ ਕਾਰ ਬੜਯੂੜਾ ਸਨੈਤੀ ਰੀਮਾ ਤੋਂ ਬਾਗੇਸ਼ਵਰ ਆ ਰਹੀ ਸੀ। ਇਸ ਘਟਨਾ ਮਗਰੋਂ ਪਿੰਡ ਵਿਚ ਮਾਤਮ ਪਸਰ ਗਿਆ ਹੈ।
ਇਹ ਵੀ ਪੜ੍ਹੋ- 18 ਸਾਲਾਂ ਤੋਂ ਸਾਊਦੀ ਅਰਬ ਦੀ ਜੇਲ੍ਹ 'ਚ ਬੰਦ ਭਾਰਤੀ, ਰਿਹਾਈ ਲਈ ਇਕੱਠੇ ਕੀਤੇ ਗਏ 34 ਕਰੋੜ ਰੁਪਏ
ਇਸ ਬੈਂਕ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇੱਛੁਕ ਉਮੀਦਵਾਰ ਕਰਨ ਅਪਲਾਈ
NEXT STORY