ਸੰਭਲ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਸੰਭਲ ਜ਼ਿਲ੍ਹੇ ਦੇ ਨਖਾਸਾ ਖੇਤਰ 'ਚ 2 ਤੇਜ਼ ਰਫ਼ਤਾਰ ਮੋਟਰਸਾਈਕਲਾਂ ਦੀ ਆਹਮਣੇ-ਸਾਹਮਣੇ ਦੀ ਟੱਕਰ 'ਚ 4 ਲੋਕਾਂ ਦੀ ਮੌਤ ਹੋ ਗਈ ਅਤੇ 2 ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਸ ਘਟਨਾ 'ਚ ਲੋਕਾਂ ਦੀ ਮੌਤ 'ਤੇ ਸੋਗ ਜ਼ਾਹਰ ਕੀਤਾ ਹੈ। ਪੁਲਸ ਸੁਪਰਡੈਂਟ ਚਕ੍ਰੇਸ਼ ਮਿਸ਼ਰਾ ਨੇ ਐਤਵਾਰ ਨੂੰ ਦੱਸਿਆ ਕਿ ਨਖਾਸਾ ਥਾਣਾ ਖੇਤਰ ਦੇ ਸੰਭਲ-ਹਸਨਪੁਰ ਮਾਰਗ 'ਤੇ ਸ਼ਨੀਵਾਰ ਦੇਰ ਰਾਤ 2 ਤੇਜ਼ ਰਫ਼ਤਾਰ ਮੋਟਰਸਾਈਕਲਾਂ ਦੀ ਆਹਮਣੇ-ਸਾਹਮਣੇ ਦੀ ਟੱਕਰ ਹੋ ਗਈ। ਦੋਹਾਂ 'ਤੇ 3-3 ਲੋਕ ਸਵਾਰ ਸਨ।
ਉਨ੍ਹਾਂ ਦੱਸਿਆ ਕਿ ਇਸ ਘਟਨਾ 'ਚ ਪੁਸ਼ਪੇਂਦਰ (24), ਉਮੇਸ਼ (25), ਸੁਰੇਂਦਰ (26) ਅਤੇ ਯੋਗੇਸ਼ (25) ਦੀ ਮੌਤ ਹੋ ਗਈ, ਜਦੋਂ ਕਿ ਬੰਟੀ (25) ਅਤੇ ਰਵੀਕਾਂਤ (24) ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਹੈ। ਇਸ ਵਿਚ ਸੂਬਾ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਸ ਹਾਦਸੇ 'ਚ ਲੋਕਾਂ ਦੀ ਮੌਤ 'ਤੇ ਡੂੰਘਾ ਸੋਗ ਜ਼ਾਹਰ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਜ਼ਾਹਰ ਕੀਤੀ ਹੈ ਅਤੇ ਅਧਿਕਾਰੀਆਂ ਨੂੰ ਹਾਦਸੇ 'ਚ ਜ਼ਖ਼ਮੀ ਲੋਕਾਂ ਦਾ ਉੱਚਿਤ ਇਲਾਜ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਪਤਨੀ ਨਾਲ ਝਗੜੇ ਤੋਂ ਬਾਅਦ 2 ਸਾਲਾ ਧੀ ਨੂੰ ਮਾਰ ਕੇ ਪਤੀ ਕਰਨਾ ਚਾਹੁੰਦਾ ਸੀ ਸੁਸਾਈਡ, ਪੁਲਸ ਨੇ ਇਸ ਤਰ੍ਹਾਂ ਬਚਾਈ ਜਾਨ
NEXT STORY