ਹੈਦਰਾਬਾਦ- ਤੇਲੰਗਾਨਾ ਦੇ ਹਾਨਮਕੋਂਡਾ ਜ਼ਿਲ੍ਹੇ 'ਚ ਸ਼ੁੱਕਰਵਾਰ ਤੜਕੇ ਇਕ ਲਾਰੀ ਦੀ ਕਾਰ ਨਾਲ ਟੱਕਰ ਹੋਣ ਕਾਰਨ ਕਾਰ 'ਚ ਸਵਾਰ 4 ਲੋਕਾਂ ਦੀ ਮੌਤ ਹੋ ਗਈ ਅਤੇ 3 ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਘਟਨਾ ਜ਼ਿਲ੍ਹੇ ਦੇ ਐਲਕਾਤੁਰਥੀ ਮੰਡਲ 'ਚ ਵਾਪਰੀ। ਦਰਅਸਲ ਉਲਟ ਦਿਸ਼ਾ ਤੋਂ ਆ ਰਹੀ ਇਕ ਲਾਰੀ ਨੇ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਕਾਰ 'ਚ ਸਵਾਰ 4 ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ 3 ਵਿਅਕਤੀ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਉਮਰ 16 ਤੋਂ 72 ਸਾਲ ਦਰਮਿਆਨ ਸੀ।
ਇਹ ਵੀ ਪੜ੍ਹੋ- ਸੰਸਦ ਦੀ ਸੁਰੱਖਿਆ 'ਚ ਕੁਤਾਹੀ ਮਗਰੋਂ ਸਰਕਾਰ ਨੇ ਲਿਆ ਇਹ ਵੱਡਾ ਫ਼ੈਸਲਾ
ਸਾਰੇ ਪੀੜਤ ਮੁਲੁਗੂ ਜ਼ਿਲੇ ਦੇ ਇਤੁਰਨਗਰਮ ਪਿੰਡ ਦੇ ਰਹਿਣ ਵਾਲੇ ਸਨ ਅਤੇ ਜਦੋਂ ਇਹ ਦਰਦਨਾਕ ਘਟਨਾ ਵਾਪਰੀ ਤਾਂ ਉਹ ਵੇਮੁਲਾਵਾੜਾ ਮੰਦਰ ਜਾ ਰਹੇ ਸਨ। ਸਥਾਨਕ ਪੁਲਿਸ ਅਧਿਕਾਰੀ ਟੱਕਰ ਦੇ ਆਲੇ-ਦੁਆਲੇ ਦੇ ਹਾਲਾਤਾਂ ਦੀ ਜਾਂਚ ਕਰ ਰਹੇ ਹਨ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਮ੍ਰਿਤਕਾਂ ਦੀ ਪਛਾਣ ਮੰਥੇਨਾ ਸ਼ੰਕਰ (60), ਕਾਂਤੀਆ (72), ਭਰਤ (29) ਅਤੇ ਵੰਦਨਾ (16) ਦੇ ਰੂਪ ਵਿਚ ਹੋਈ ਹੈ। ਪਰਿਵਾਰ ਦੇ ਤਿੰਨ ਹੋਰ ਮੈਂਬਰਾਂ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੂੰ ਇਲਾਜ ਲਈ ਵਾਰੰਗਲ ਦੇ MGM ਹਸਪਤਾਲ ਲਿਜਾਇਆ ਗਿਆ। ਜ਼ਖਮੀਆਂ ਦੀ ਪਛਾਣ ਮੰਥੇਨਾ ਰੇਣੁਕਾ (60), ਭਾਰਗਵ (30) ਅਤੇ ਸ਼੍ਰੀਦੇਵੀ (50) ਵਜੋਂ ਕੀਤੀ ਗਈ ਹੈ।
ਇਹ ਵੀ ਪੜ੍ਹੋ- ਤੇਜ਼ੀ ਨਾਲ ਪੈਰ ਪਸਾਰ ਰਿਹੈ ਕੋਰੋਨਾ ਦਾ ਨਵਾਂ ਵੈਰੀਐਂਟ JN.1, ਜਾਣੋ ਲੱਛਣ ਤੇ ਬਚਾਅ ਦੇ ਉਪਾਅ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੰਸਦ ਦੀ ਸੁਰੱਖਿਆ 'ਚ ਕੁਤਾਹੀ ਮਗਰੋਂ ਸਰਕਾਰ ਨੇ ਲਿਆ ਇਹ ਵੱਡਾ ਫ਼ੈਸਲਾ
NEXT STORY