ਗੋਪੇਸ਼ਵਰ (ਭਾਸ਼ਾ)- ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ 'ਚ ਸ਼ਨੀਵਾਰ ਤੜਕੇ ਜ਼ਮੀਨ ਖਿਸਕਣ ਤੋਂ ਬਾਅਦ ਕਈ ਘਰਾਂ 'ਤੇ ਪੱਥਰ ਡਿੱਗੇ। ਇਸ ਹਾਦਸੇ 'ਚ 2 ਔਰਤਾਂ ਸਮੇਤ ਇਕ ਹੀ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਗਈ। ਥਰਾਲੀ ਦੇ ਉਪ ਮੰਡਲ ਮੈਜਿਸਟ੍ਰੇਟ (ਐੱਸ.ਡੀ.ਐੱਮ.) ਰਵਿੰਦਰ ਕੁਮਾਰ ਜੁਵੰਤਾ ਨੇ ਦੱਸਿਆ ਕਿ ਹਾਦਸਾ ਸ਼ੁੱਕਰਵਾਰ ਅਤੇ ਸ਼ਨੀਵਾਰ ਦੀ ਦਰਮਿਆਨੀ ਰਾਤ ਕਰੀਬ ਇਕ ਵਜੇ ਪਿੰਡਰ ਘਾਟੀ ਪੇਨਗੜ੍ਹ ਪਿੰਡ 'ਚ ਵਾਪਰਿਆ।
ਜ਼ਮੀਨ ਖਿਸਕਣ ਤੋਂ ਬਾਅਦ ਪਿੰਡ ਦੇ ਤਿੰਨ ਘਰਾਂ 'ਤੇ ਪੱਥਰ ਡਿੱਗੇ, ਜਿਸ ਨਾਲ ਉਹ ਢਹਿ ਗਏ। ਮਲਬੇ 'ਚ 5 ਲੋਕ ਦਬੇ ਸਨ। ਐੱਸ.ਡੀ.ਐੱਮ. ਨੇ ਦੱਸਿਆ ਕਿ ਬਚਾਅ ਦਲ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੂੰ ਮਲਬੇ ਤੋਂ ਬਾਹਰ ਕੱਢਿਆ। ਉਨ੍ਹਾਂ ਕਿਹਾ ਕਿ ਇਕ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ, ਤਿੰਨ ਹੋਰ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ, ਜਦੋਂ ਕਿ ਇਕ ਜ਼ਖ਼ਮੀ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਐੱਸ.ਡੀ.ਐੱਮ. ਨੇ ਦੱਸਿਆ ਕਿ ਸਾਰੇ ਪੀੜਤ ਇਕ ਹੀ ਪਰਿਵਾਰ ਦੇ ਮੈਂਬਰ ਹਨ।
ਭਾਜਪਾ ਦੇ ਰਾਜਿੰਦਰ ਸ਼ਰਮਾ ਬਣੇ ਜੰਮੂ ਦੇ ਨਵੇਂ ਮੇਅਰ, ਬਲੌਰੀਆ ਡਿਪਟੀ ਮੇਅਰ
NEXT STORY