ਜੰਜਗੀਰ-ਚੰਪਾ — ਛੱਤੀਸਗੜ੍ਹ ਦੇ ਜੰਜਗੀਰ-ਚੰਪਾ ਜ਼ਿਲ੍ਹੇ 'ਚ ਇਕ ਸੜਕ ਹਾਦਸੇ 'ਚ ਇਕ ਹੀ ਪਰਿਵਾਰ ਦੇ 4 ਲੋਕਾਂ ਦੀ ਮੌਤ ਹੋ ਗਈ ਹੈ। ਪੁਲਸ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਅਰਸਮੇਟਾ ਨੇੜੇ ਇੱਕ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਰਾਮਕੁਮਾਰ ਕਸ਼ਯਪ (47), ਉਸ ਦੀ ਪਤਨੀ ਸ਼ਤਰੂਪਾ ਬਾਈ (42), ਪੁੱਤਰ ਚੰਦਰ ਪ੍ਰਕਾਸ਼ ਕਸ਼ਯਪ (19) ਅਤੇ ਤਿੰਨ ਸਾਲਾ ਪੋਤੀ ਦੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ- ਸੇਵਾਮੁਕਤ ਸੁਰੱਖਿਆ ਕਰਮਚਾਰੀ ਨੇ ਇੰਜੀਨੀਅਰਿੰਗ ਦੇ ਵਿਦਿਆਰਥੀ ਦੀ ਗੋਲੀ ਮਾਰ ਕੀਤੀ ਹੱਤਿਆ
ਉਨ੍ਹਾਂ ਦੱਸਿਆ ਕਿ ਮੂਲਮੁਲਾ ਥਾਣਾ ਖੇਤਰ ਦੇ ਪਿੰਡ ਕੋਨਾਰਗੜ੍ਹ ਦਾ ਰਹਿਣ ਵਾਲਾ ਰਾਮ ਕੁਮਾਰ ਅਤੇ ਉਸ ਦੇ ਪਰਿਵਾਰਕ ਮੈਂਬਰ ਲੜਕੀ ਦਾ ਜਨਮ ਦਿਨ ਮਨਾਉਣ ਲਈ ਮੋਟਰਸਾਈਕਲ 'ਤੇ ਪਿੰਡ ਪਰਸਦਾ ਜਾ ਰਹੇ ਸਨ। ਉਸ ਅਨੁਸਾਰ ਜਦੋਂ ਉਹ ਦੁਪਹਿਰ ਕਰੀਬ 12.30 ਵਜੇ ਪਿੰਡ ਅਰਸਮੇਟਾ ਕੋਲ ਪਹੁੰਚੇ ਤਾਂ ਇੱਕ ਟਰੱਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ 'ਚ ਰਾਮਕੁਮਾਰ, ਚੰਦਰ ਪ੍ਰਕਾਸ਼ ਅਤੇ ਲੜਕੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਸ਼ਤਰੂਪਾ ਗੰਭੀਰ ਜ਼ਖਮੀ ਹੋ ਗਈ।
ਇਹ ਵੀ ਪੜ੍ਹੋ- ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼, ਲੋਨ ਦਿਵਾਉਣ ਦੇ ਬਹਾਨੇ ਕਰਦੇ ਸੀ ਠੱਗੀ, ਤਿੰਨ ਗ੍ਰਿਫ਼ਤਾਰ
ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਟੀਮ ਘਟਨਾ ਵਾਲੀ ਥਾਂ ’ਤੇ ਰਵਾਨਾ ਕੀਤੀ ਗਈ। ਉਨ੍ਹਾਂ ਮੁਤਾਬਕ ਰਾਮਕੁਮਾਰ, ਚੰਦਰਪ੍ਰਕਾਸ਼ ਅਤੇ ਲੜਕੀ ਅਤੇ ਜ਼ਖਮੀ ਔਰਤ ਦੀਆਂ ਲਾਸ਼ਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਅਤੇ ਇਲਾਜ ਦੌਰਾਨ ਔਰਤ ਦੀ ਵੀ ਮੌਤ ਹੋ ਗਈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਟਰੱਕ ਡਰਾਈਵਰ ਗੱਡੀ ਸਮੇਤ ਫਰਾਰ ਹੋ ਗਿਆ ਅਤੇ ਬਾਅਦ 'ਚ ਉਸ ਨੂੰ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਘਟਨਾ ਤੋਂ ਬਾਅਦ ਮ੍ਰਿਤਕ ਦੇ ਵਾਰਸਾਂ ਅਤੇ ਪਿੰਡ ਵਾਸੀਆਂ ਨੇ ਨਾਕਾਬੰਦੀ ਕਰ ਦਿੱਤੀ ਹੈ। ਪੁਲਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ ਅਤੇ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹਿਮਾਚਲ ਦੇ ਰੋਹਤਾਂਗ ਦੱਰੇ ਸਮੇਤ ਪਹਾੜਾਂ ’ਤੇ ਡੇਢ ਫੁੱਟ ਤੱਕ ਬਰਫਬਾਰੀ, ਠਰ ਗਏ ਲੋਕ
NEXT STORY