ਈਟਾਨਗਰ, (ਅਨਸ)- ਅਰੁਣਾਚਲ ਪ੍ਰਦੇਸ਼ ’ਚ ਚੋਣਾਂ ਤੋਂ ਪਹਿਲਾਂ ਕਾਂਗਰਸ ਤੇ ਨੈਸ਼ਨਲ ਪੀਪਲਜ਼ ਪਾਰਟੀ (ਐੱਨ. ਪੀ. ਪੀ.) ਦੇ 2-2 ਵਿਧਾਇਕ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚ ਸ਼ਾਮਲ ਹੋ ਗਏ ਹਨ।
ਕਾਂਗਰਸ ਦੇ ਸੀਨੀਅਰ ਵਿਧਾਇਕ ਨਿਨੋਂਗ ਏਰਿੰਗ ਤੇ ਵੈਂਗਲਿਨ ਲੋਵਾਂਗਡਾਂਗ ਅਤੇ ਐੱਨ. ਪੀ. ਪੀ. ਦੇ ਮੁਚੂ ਮਿਠੀ ਤੇ ਗੋਕਰ ਬਾਸਰ ਇੱਥੇ ਭਾਜਪਾ ਦੇ ਸੂਬਾਈ ਹੈੱਡਕੁਆਰਟਰ ’ਚ ਇੱਕ ਸਮਾਗਮ ਦੌਰਾਨ ਭਾਜਪਾ ’ਚ ਸ਼ਾਮਲ ਹੋਏ।
ਇਸ ਪ੍ਰੋਗਰਾਮ ’ਚ ਮੁੱਖ ਮੰਤਰੀ ਪੇਮਾ ਖਾਂਡੂ ਅਤੇ ਭਾਜਪਾ ਦੀ ਸੂਬਾਈ ਇਕਾਈ ਦੇ ਪ੍ਰਧਾਨ ਬੀ. ਯੂ. ਰਾਮ ਵਾਹਗੇ ਮੌਜੂਦ ਸਨ। ਅਰੁਣਾਚਲ ਪ੍ਰਦੇਸ਼ ’ਚ ਇਸ ਸਾਲ ਲੋਕ ਸਭਾ ਅਤੇ ਵਿਧਾਨ ਸਭਾ ਦੀਆਂ ਚੋਣਾਂ ਇੱਕੋ ਸਮੇਂ ਹੋਣਗੀਆਂ।
ਹਰਿਆਣਾ ਦੇ ਸਾਬਕਾ ਵਿਧਾਇਕ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ, 1 ਸੁਰੱਖਿਆ ਕਰਮਚਾਰੀ ਦੀ ਵੀ ਹੋਈ ਮੌਤ
NEXT STORY