ਗੁਰੂਗ੍ਰਾਮ — ਹਰਿਆਣਾ ਦੇ ਗੁਰੂਗ੍ਰਾਮ ਦੇ ਅਰਜੁਨ ਨਗਰ ਇਲਾਕੇ 'ਚ ਸ਼ਨੀਵਾਰ ਨੂੰ ਇਕ ਸ਼ਮਸ਼ਾਨਘਾਟ ਦੀ ਕੰਧ ਡਿੱਗਣ ਨਾਲ ਇਕ ਨਾਬਾਲਗ ਲੜਕੀ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਸ਼ਾਮ ਕਰੀਬ 6.20 ਵਜੇ ਵਾਪਰੀ ਇਸ ਘਟਨਾ 'ਚ ਦੋ ਲੋਕ ਜ਼ਖਮੀ ਵੀ ਹੋਏ ਹਨ। ਪੁਲਸ ਨੇ ਦੱਸਿਆ ਕਿ ਮਦਨਪੁਰੀ ਸ਼ਮਸ਼ਾਨਘਾਟ ਦੀ ਸਾਂਭ-ਸੰਭਾਲ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰ ਫਰਾਰ ਹਨ ਅਤੇ ਲਾਪਰਵਾਹੀ ਕਾਰਨ ਮੌਤ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਇਹ ਘਟਨਾ ਸ਼ਮਸ਼ਾਨਘਾਟ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋ ਗਈ। ਤਸਵੀਰ ਵਿੱਚ ਅਰਜੁਨ ਨਗਰ ਕਲੋਨੀ ਦੇ ਕੁਝ ਵਸਨੀਕ ਸ਼ਮਸ਼ਾਨਘਾਟ ਦੀ ਚਾਰਦੀਵਾਰੀ ਕੋਲ ਕੁਰਸੀਆਂ ’ਤੇ ਬੈਠੇ ਦੇਖੇ ਜਾ ਸਕਦੇ ਹਨ, ਜਦੋਂ ਅਚਾਨਕ ਕੰਧ ਡਿੱਗ ਪਈ। ਉਨ੍ਹਾਂ ਦੇ ਘਰ ਸ਼ਮਸ਼ਾਨਘਾਟ ਦੇ ਪਿੱਛੇ ਹਨ। ਪੁਲਸ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ 'ਚੋਂ ਚਾਰ ਦੇਵੀ ਦਿਆਲ (70), ਕ੍ਰਿਸ਼ਨਾ (52), ਮਨੋਜ ਗਾਬਾ (41) ਅਤੇ ਨਾਬਾਲਗ ਲੜਕੀ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਬਿਹਾਰ 'ਚ ਅੱਤ ਦੀ ਗਰਮੀ, ਪਟਨਾ 'ਚ ਸਕੂਲਾਂ ਦੇ ਸਮੇਂ 'ਚ ਹੋਇਆ ਬਦਲਾਅ
NEXT STORY