ਜੈਪੁਰ- ਰਾਜਸਥਾਨ ਦੇ ਖੈਰਥਲ-ਤਿਜਾਰਾ ਜ਼ਿਲ੍ਹੇ ਦੇ ਭਿਵਾੜੀ ਇਲਾਕੇ 'ਚ ਇਕ ਕਾਰਖਾਨੇ 'ਚ ਅੱਗ ਲੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਸਬ-ਇੰਸਪੈਕਟਰ ਸ਼ਿਵਰਾਜ ਸਿੰਘ ਨੇ ਦੱਸਿਆ ਕਿ ਮੰਗਲਵਾਰ ਦੇਰ ਸ਼ਾਮ ਫੈਕਟਰੀ ਵਿਚ ਅੱਗ ਲੱਗ ਗਈ, ਜਿਸ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖ਼ਮੀ ਹੋ ਗਏ।
ਉਨ੍ਹਾਂ ਦੱਸਿਆ ਕਿ ਅੱਗ ’ਤੇ ਕਾਬੂ ਪਾ ਲਿਆ ਗਿਆ ਪਰ ਧੂੰਏਂ ਕਾਰਨ ਫਾਇਰ ਫਾਈਟਰਜ਼ ਦੇਰ ਰਾਤ ਫੈਕਟਰੀ ’ਚੋਂ ਤਿੰਨ ਹੋਰ ਲਾਸ਼ਾਂ ਬਾਹਰ ਕੱਢੀਆਂ ਗਈਆਂ। ਉਨ੍ਹਾਂ ਦੱਸਿਆ ਕਿ ਦੋ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਜਦਕਿ ਦੋ ਲਾਸ਼ਾਂ ਨੂੰ ਮੌਕੇ ਤੋਂ ਕੱਢਣ ਦੀ ਕਾਰਵਾਈ ਜਾਰੀ ਹੈ। ਇਹ ਹਾਦਸਾ ਖੁਸ਼ਖੇੜਾ ਉਦਯੋਗਿਕ ਖੇਤਰ ਵਿਚ ਇਕ ਦਵਾਈ ਬਣਾਉਣ ਵਾਲੀ ਫੈਕਟਰੀ ਵਿਚ ਮੰਗਲਵਾਰ ਸ਼ਾਮ ਨੂੰ ਵਾਪਰਿਆ। ਅੱਗ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੈ। ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਦਾ ਜ਼ਿਲ੍ਹਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।
ਮੱਧ ਪ੍ਰਦੇਸ਼ ’ਚ ਹੁਣ ਮੰਤਰੀ ਖੁਦ ਦੇਣਗੇ ਆਪਣਾ ਟੈਕਸ, ਮੰਤਰੀ ਮੰਡਲ ਨੇ 52 ਸਾਲ ਪੁਰਾਣਾ ਨਿਯਮ ਬਦਲਿਆ
NEXT STORY