ਜੈਪੁਰ (ਭਾਸ਼ਾ)- ਰਾਜਸਥਾਨ ਦੇ ਬਾਰਾਂ ਜ਼ਿਲ੍ਹੇ 'ਚ ਸ਼ੁੱਕਰਵਾਰ ਰਾਤ ਹੋਏ ਇਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 6 ਹੋਰ ਜ਼ਖ਼ਮੀ ਹੋ ਗਏ। ਇਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਐਡੀਸ਼ਨਲ ਪੁਲਸ ਸੁਪਰਡੈਂਟ ਰਾਜੇਸ਼ ਚੌਧਰੀ ਨੇ ਦੱਸਿਆ ਕਿ ਭੰਵਰਗੜ੍ਹ ਥਾਣਾ ਖੇਤਰ 'ਚ ਨੈਸ਼ਨਲ ਹਾਈਵੇਅ-27 'ਤੇ ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਇਕ ਤੇਜ਼ ਰਫ਼ਤਾਰ ਯਾਤਰੀ ਵਾਹਨ (ਐੱਸ.ਯੂ.ਵੀ.) ਸਾਹਮਣੇ ਗਾਂ ਆ ਗਈ। ਉਸ ਨੂੰ ਬਚਾਉਣ ਦੇ ਚੱਕਰ 'ਚ ਵਾਹਨ ਬੇਕਾਬੂ ਹੋ ਕੇ ਪਲਟ ਗਿਆ।
ਚੌਧਰੀ ਅਨੁਸਾਰ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 6 ਹੋਰ ਜ਼ਖ਼ਮੀ ਹੋ ਗਏ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੀ ਪਛਾਣ ਫੂਲਚੰਦ, ਹਰਿਚਰਨ, ਲਾਖਨ ਅਤੇ ਰਾਜੂ ਸਹਿਰੀਆ ਵਜੋਂ ਕੀਤੀ ਗਈ ਹੈ। ਪੁਲਸ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲਗਾਤਾਰ ਪੈ ਰਹੇ ਮੀਂਹ ਕਾਰਨ ਡਿੱਗਿਆ ਮਕਾਨ, ਦੋ ਬੱਚਿਆਂ ਦੀ ਮੌਤ, 5 ਜ਼ਖ਼ਮੀ
NEXT STORY