ਮੁਜ਼ੱਫਰਨਗਰ — ਸ਼ਾਮਲੀ ਜ਼ਿਲ੍ਹੇ 'ਚ ਬੁੱਧਵਾਰ ਸ਼ਾਮ ਨੂੰ ਦਿੱਲੀ-ਸਹਾਰਨਪੁਰ ਹਾਈਵੇਅ 'ਤੇ ਇਕ ਬੱਸ ਸਟੈਂਡ ਨੇੜੇ ਇਕ ਤੇਜ਼ ਰਫਤਾਰ ਟਰੱਕ ਨਾਲ ਟਕਰਾ ਜਾਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਅਤੇ 5 ਹੋਰ ਗੰਭੀਰ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ।
ਪੁਲਸ ਨੇ ਦੱਸਿਆ ਕਿ ਹਾਦਸਾ ਖੰਡਾਲਾ ਕਸਬੇ ਵਿੱਚ ਉਸ ਸਮੇਂ ਵਾਪਰਿਆ ਜਦੋਂ ਤੇਜ਼ ਰਫ਼ਤਾਰ ਟਰੱਕ ਇੱਕ ਵਿਅਕਤੀ ਨੂੰ ਟੱਕਰ ਮਾਰ ਕੇ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਅਤੇ ਸੜਕ ਕਿਨਾਰੇ ਇੱਕ ਦੁਕਾਨ ਵਿੱਚ ਜਾ ਵੱਜਾ। ਪੁਲਸ ਅਨੁਸਾਰ ਪੀੜਤ ਦੁਕਾਨ ਦੇ ਆਸ-ਪਾਸ ਖੜ੍ਹੇ ਸਨ। ਪੁਲਸ ਸੁਪਰਡੈਂਟ ਅਭਿਸ਼ੇਕ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ।
ਇਹ ਵੀ ਪੜ੍ਹੋ- ਬੋਰਵੈੱਲ 'ਚ ਡਿੱਗਿਆ ਦੋ ਸਾਲਾ ਬੱਚਾ, ਬਚਾਅ ਕਾਰਜ ਜਾਰੀ
ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਮੋਨੂੰ (30), ਓਮਵੀਰ ਮਲਿਕ (55) ਅਤੇ ਵਿਸ਼ਾਲ (30) ਵਜੋਂ ਹੋਈ ਹੈ। ਇੱਕ ਪੀੜਤ ਦੀ ਪਛਾਣ ਨਹੀਂ ਹੋ ਸਕੀ ਹੈ। ਉਨ੍ਹਾਂ ਦੱਸਿਆ ਕਿ ਪੰਜ ਜ਼ਖ਼ਮੀਆਂ ਨੂੰ ਹਸਪਤਾਲ ਲਿਜਾਇਆ ਗਿਆ। ਟਰੱਕ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ ਜਦਕਿ ਡਰਾਈਵਰ ਫਰਾਰ ਹੋਣ 'ਚ ਕਾਮਯਾਬ ਹੋ ਗਿਆ।
ਇਹ ਵੀ ਪੜ੍ਹੋ- ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਬੋਲੇ ਸੰਜੇ ਸਿੰਘ, ਕਿਹਾ- ਇਹ ਜਸ਼ਨ ਨਹੀਂ, ਜੰਗ ਦਾ ਸਮਾਂ ਹੈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਾਂਗਰਸ ਦੀ ਵੱਡੀ ਕਾਰਵਾਈ, ਸੰਜੇ ਨਿਰੂਪਮ ਨੂੰ 6 ਸਾਲ ਲਈ ਕੀਤਾ ਪਾਰਟੀ 'ਚੋਂ ਬਾਹਰ
NEXT STORY