ਜੈਪੁਰ (ਭਾਸ਼ਾ)- ਰਾਜਸਥਾਨ ਦੇ ਸੀਕਰ ਜ਼ਿਲ੍ਹੇ ਵਿਚ ਬੁੱਧਵਾਰ ਸਵੇਰੇ ਇਕ ਸੜਕ ਹਾਦਸੇ ਵਿਚ 4 ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਮੁਤਾਬਕ ਇਹ ਹਾਦਸਾ ਜੈਪੁਰ-ਬੀਕਾਨੇਰ ਹਾਈਵੇਅ 'ਤੇ ਰਿੰਗਾਸ 'ਚ ਉਸ ਸਮੇਂ ਵਾਪਰਿਆ ਜਦੋਂ ਸੀਮੈਂਟ ਨਾਲ ਭਰਿਆ ਟਰਾਲਾ ਬੇਕਾਬੂ ਹੋ ਕੇ ਚੱਲਦੀ ਕਾਰ 'ਤੇ ਜਾ ਕੇ ਪਲਟ ਗਿਆ।
ਮੌਕੇ 'ਤੇ ਪਹੁੰਚੀ ਪੁਲਸ ਨੇ ਲੋਕਾਂ ਦੀ ਮਦਦ ਨਾਲ ਕਾਰ 'ਚ ਫਸੇ ਲੋਕਾਂ ਨੂੰ ਬਾਹਰ ਕੱਢਿਆ। ਉਸ ਨੂੰ ਨਜ਼ਦੀਕੀ ਸਿਹਤ ਕੇਂਦਰ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਮੁਤਾਬਕ ਹਾਦਸੇ 'ਚ ਮਾਂ-ਪੁੱਤ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਕਾਰ ਵਿਚ ਸਵਾਰ ਚਾਰੇ ਵਿਅਕਤੀ ਝੁੰਝੁਨੂੰ ਜ਼ਿਲ੍ਹੇ ਦੇ ਰਹਿਣ ਵਾਲੇ ਸਨ ਅਤੇ ਜੈਪੁਰ ਜਾ ਰਹੇ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਜਪਾ ਦੇ 12 ਘੰਟੇ ਦੇ ਬੰਦ ਕਾਰਨ ਪੱਛਮੀ ਬੰਗਾਲ 'ਚ ਜਨਜੀਵਨ ਪ੍ਰਭਾਵਿਤ
NEXT STORY