ਪੁਣੇ — ਮਹਾਰਾਸ਼ਟਰ ਦੇ ਪੁਣੇ 'ਚ ਵੀਰਵਾਰ ਨੂੰ ਮੀਂਹ ਨਾਲ ਸਬੰਧਤ ਘਟਨਾਵਾਂ 'ਚ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਨੀਵੇਂ ਇਲਾਕਿਆਂ 'ਚ ਪਾਣੀ ਭਰ ਗਿਆ। ਇੱਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਲਵਾਸਾ ਵਿੱਚ ਸਵੇਰੇ ਢਿੱਗਾਂ ਡਿੱਗਣ ਕਾਰਨ ਮਲਬੇ ਹੇਠ ਦੱਬੇ ਤਿੰਨ ਬੰਗਲਿਆਂ ਵਿੱਚੋਂ ਇੱਕ ਵਿੱਚ ਦੋ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ।
ਭਾਰਤੀ ਮੌਸਮ ਵਿਭਾਗ (IMD) ਨੇ ਪੁਣੇ ਜ਼ਿਲ੍ਹੇ ਲਈ 'ਰੈੱਡ ਅਲਰਟ' ਜਾਰੀ ਕੀਤਾ ਹੈ ਅਤੇ ਲੋਕਾਂ ਨੂੰ ਸਾਵਧਾਨੀ ਵਰਤਣ ਲਈ ਕਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਭਾਰੀ ਮੀਂਹ ਦੀ ਚੇਤਾਵਨੀ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੁਣੇ ਵਿੱਚ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਚਰਨਜੀਤ ਚੰਨੀ ਵੱਲੋਂ ਅੰਮ੍ਰਿਤਪਾਲ ਬਾਰੇ ਦਿੱਤੇ ਬਿਆਨ ਤੋਂ ਕਾਂਗਰਸ ਨੇ ਕੀਤਾ ਕਿਨਾਰਾ, ਕਿਹਾ-ਇਹ ਉਨ੍ਹਾਂ ਦੀ ਆਪਣੀ ਰਾਇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਾਇਡੂ ਨੇ ਜਗਨ ਦੀ ਤੁਲਨਾ ਪਾਬਲੋ ਐਸਕੋਬਾਰ ਨਾਲ ਕੀਤੀ
NEXT STORY