ਕਾਲਾਬੁਰਗੀ-ਕਰਨਾਟਕ ਤੇ ਕਾਲਾਬੁਰਗੀ 'ਚ ਕਲ ਰਾਤ ਇਕ ਦਿਲ ਕੰਬਾਊ ਘਟਨਾ 'ਚ ਇਕ ਹੀ ਪਰਿਵਾਰ ਦੇ ਚਾਰ ਵਿਅਕਤੀਆਂ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਨ੍ਹਾਂ ਕੋਲੋਂ ਮਿਲੇ ਖੁਦਕੁਸ਼ੀ ਨੋਟ 'ਚ ਕਿਹਾ ਗਿਆ ਹੈ ਕਿ ਉਨ੍ਹਾਂ ਦੀਆਂ ਲਾਸ਼ਾਂ ਨੂੰ ਮੈਡੀਕਲ ਕਾਲਜ ਨੂੰ ਦਾਨ ਕਰ ਦਿੱਤਾ ਜਾਵੇ। ਇਸ ਘਟਨਾ ਦਾ ਪਤਾ ਸਵੇਰੇ ਉਦੋਂ ਲੱਗਾ ਜਦੋਂ ਗੁਆਂਢੀਆਂ ਨੇ ਉਨ੍ਹਾਂ ਦਾ ਦਰਵਾਜ਼ਾ ਨਾ ਖੁੱਲ੍ਹਣ 'ਤੇ ਮਾਮਲੇ ਦੀ ਜਾਣਕਾਰੀ ਸਰਸਵਤੀ ਗੋਦਾਮ ਪੁਲਸ ਨੂੰ ਦਿੱਤੀ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਬਰਾਮਦ ਕੀਤੀਆਂ। ਪੁਲਸ ਸੁਪਰਡੈਂਟ ਸ਼ਸ਼ੀ ਕੁਮਾਰ ਨੇ ਦੱਸਿਆ ਕਿ ਸ਼੍ਰੀਕਾਂਤ ਕਮਲਾਪੁਰਕਰ (55), ਪਤਨੀ ਧਾਊਸ਼੍ਰੀ (50) ਪੁੱਤਰ ਚੇਤਨ (21) ਅਤੇ ਪੁੱਤਰੀ ਸਾਕਸ਼ੀ (16) ਦੀਆਂ ਲਾਸ਼ਾਂ ਉਨ੍ਹਾਂ ਦੇ ਮਕਾਨ 'ਚੋਂ ਬਰਾਮਦ ਕੀਤੀਆਂ ਗਈਆਂ ਹਨ। ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ।
ਹਿਜ਼ਬੁਲ ਦੇ ਦੋ ਮਾਡਿਊਲਜ਼ ਦਾ ਪਰਦਾਫਾਸ਼, 7 ਗ੍ਰਿਫਤਾਰ
NEXT STORY