ਨਵੀਂ ਦਿੱਲੀ : ਐਤਵਾਰ ਨੂੰ ਉੱਤਰ-ਪੱਛਮੀ ਦਿੱਲੀ ਦੇ ਸਵਰੂਪ ਨਗਰ ਵਿੱਚ ਇੱਕ ਗੋਦਾਮ ਵਿੱਚ ਅੱਗ ਲੱਗਣ ਕਾਰਨ ਘੱਟੋ-ਘੱਟ ਚਾਰ ਲੋਕ ਜ਼ਖਮੀ ਹੋ ਗਏ। ਦਿੱਲੀ ਫਾਇਰ ਸਰਵਿਸ ਦੇ ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਕਿਹਾ ਕਿ ਜ਼ਖਮੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹਾਲਤ ਅਤੇ ਪਛਾਣ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਫਾਇਰ ਸਰਵਿਸ ਨੂੰ ਸਵੇਰੇ 11:05 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਤੁਰੰਤ 15 ਫਾਇਰ ਟੈਂਡਰ ਮੌਕੇ 'ਤੇ ਭੇਜੇ ਗਏ। ਅਧਿਕਾਰੀ ਨੇ ਕਿਹਾ ਕਿ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਔਰਤਾਂ ਨਹੀਂ ਕਿਸੇ ਤੋਂ ਘੱਟ ! ਹੁਣ ਰੇਲਵੇ ਸੈਕਟਰ 'ਚ ਵੀ ਕਰ ਰਹੀਆਂ ਮਰਦਾਂ ਦੀ ਬਰਾਬਰੀ
NEXT STORY