ਜੰਮੂ (ਭਾਸ਼ਾ)- ਜੰਮੂ ਕਸ਼ਮੀਰ ਦੇ ਕਠੁਆ ਜ਼ਿਲ੍ਹੇ 'ਚ ਸਥਿਤ ਫ਼ੌਜ ਦੇ ਕੈਂਪ ਨੇੜੇ ਸ਼ੱਕੀ ਸਥਿਤੀ 'ਚ ਘੁੰਮ ਰਹੇ ਚਾਰ ਲੋਕਾਂ ਨੂੰ ਪੁੱਛ-ਗਿੱਛ ਲਈ ਸੋਮਵਾਰ ਨੂੰ ਹਿਰਾਸਤ 'ਚ ਲਿਆ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਹਿਰਾਸਤ 'ਚ ਲਏ ਚਾਰੋਂ ਲੋਕ ਨਿਹੱਥੇ ਸਨ ਅਤੇ ਸ਼ੱਕੀ ਸਥਿਤੀ 'ਚ ਬਿਲਾਵਰ ਸਥਿਤ ਫ਼ੌਜ ਦੇ ਕੈਂਪ ਨੇੜੇ ਟਹਿਲ ਰਹੇ ਸਨ।
ਉਨ੍ਹਾਂ ਦੱਸਿਆ ਕਿ ਸੁਰੱਖਿਆ ਫ਼ੋਰਸਾਂ ਨੇ ਤੁਰੰਤ ਉਨ੍ਹਾਂ ਨੂੰ ਰੋਕਿਆ ਅਤੇ ਪੁੱਛ-ਗਿੱਛ ਲਈ ਹਿਰਾਸਤ 'ਚ ਲੈ ਲਿਆ। ਜੰਮੂ ਕਸ਼ਮੀਰ 'ਚ ਹਾਲ ਹੀ ਦੇ ਦਿਨਾਂ 'ਚ ਵਧੀਆਂ ਅੱਤਵਾਦੀਆਂ ਘਟਨਾਵਾਂ ਅਤੇ ਅਗਲੇ ਮਹੀਨੇ 18 ਤਾਰੀਖ਼ ਤੋਂ ਸ਼ੁਰੂ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਫ਼ੋਰਸ 'ਹਾਈ ਅਲਰਟ' 'ਤੇ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਾਬਾਲਗ ਕੁੜੀ ਨੂੰ ਅਗਵਾ ਕਰ ਕੀਤਾ ਜਬਰ-ਜ਼ਨਾਹ, ਇਲਾਕੇ 'ਚ ਫੈਲੀ ਸਨਸਨੀ
NEXT STORY