ਸ਼੍ਰੀਨਗਰ (ਵਾਰਤਾ)- ਜੰਮੂ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਸੁਰੱਖਿਆ ਫ਼ੋਰਸਾਂ ਨੇ ਲਸ਼ਕਰ-ਏ-ਤੋਇਬਾ ਦੇ 4 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਇਹ ਜਾਣਕਾਰੀ ਮੰਗਲਵਾਰ ਨੂੰ ਦਿੱਤੀ। ਪੁਲਸ ਅਤੇ ਫ਼ੌਜ ਦੀ 62 ਰਾਸ਼ਟਰੀ ਰਾਈਫਲਜ਼ ਦੀ ਇਕ ਸੰਯੁਕਤ ਟੀਮ ਨੇ ਬਡਗਾਮ ਜ਼ਿਲ੍ਹੇ ਦੇ ਬੀਰਵਾਹ ਇਲਾਕੇ 'ਚ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ। ਪੁਲਸ ਨੇ ਚਾਰੇ ਅੱਤਵਾਦੀਆਂ ਦੀ ਪਛਾਣ ਗੋਂਡੀਪੋਰਾ ਬੀਰਵਾਹ ਦੇ ਮੁਸ਼ਤਾਕ ਅਹਿਮਦ ਲੋਨ, ਚੇਵਦਾਰਾ ਬੀਰਵਾਹ ਦੇ ਅਜਹਰ ਅਹਿਮਦ ਮੀਰ, ਅਰਵਾਹ ਬੀਰਵਾਹ ਦੇ ਇਰਫ਼ਾਨ ਅਹਿਮਦ ਸੋਫ਼ੀ ਅਤੇ ਅਬਰਾਰ ਅਹਿਮਦ ਮਲਿਕ ਵਜੋਂ ਕੀਤੀ ਹੈ।
ਪੁਲਸ ਨੇ ਕਿਹਾ ਕਿ ਗ੍ਰਿਫ਼ਤਾਰ ਸਾਰੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਕਬਜ਼ੇ ਤੋਂ ਇਤਰਾਜ਼ਯੋਗ ਸਮੱਗਰੀਆਂ ਬਰਾਮਦ ਕੀਤੀਆਂ ਗਈਆਂ ਹਨ। ਪੁਲਸ ਨੇ ਕਿਹਾ ਕਿ ਬੀਰਵਾਹ ਪੁਲਸ ਸਟੇਸ਼ਨ 'ਚ ਉਨ੍ਹਾਂ ਖ਼ਿਲਾਫ਼ ਕਾਨੂੰਨ ਦੀਆਂ ਸੰਬੰਧਤ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
20 ਫੁੱਟ ਡੂੰਘੇ ਬੋਰਵੈੱਲ 'ਚ ਡਿੱਗੀ ਮਾਸੂਮ ਬੱਚੀ, ਬਚਾਅ ਕਾਰਜ ਜਾਰੀ
NEXT STORY