ਇੰਫਾਲ- ਮਣੀਪੁਰ ਵਿੱਚ ਮਈ 2023 ਵਿੱਚ ਜਾਤੀ ਹਿੰਸਾ ਦੇ ਫੈਲਣ ਤੋਂ ਬਾਅਦ ਇੱਥੇ ਨਿਊ ਲਾਂਬੂਲੇਨ ਖੇਤਰ ਵਿੱਚ ਖਾਲੀ ਪਏ ਚਾਰ ਘਰ ਅੱਗ ਵਿੱਚ ਤਬਾਹ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅੱਗ ਬੁਝਾਉਣ ਲਈ ਘੱਟੋ-ਘੱਟ ਤਿੰਨ ਗੱਡੀਆਂ ਨੂੰ ਭੇਜਿਆ ਗਿਆ। ਅੱਗ ਵੀਰਵਾਰ ਰਾਤ ਕਰੀਬ 9 ਵਜੇ ਲੱਗੀ। ਇਕ ਅਧਿਕਾਰੀ ਨੇ ਦੱਸਿਆ, ''ਇਹ ਅਜੇ ਸਪੱਸ਼ਟ ਨਹੀਂ ਹੈ ਕਿ ਅੱਗ ਕਿਵੇਂ ਲੱਗੀ ਅਤੇ ਘਰਾਂ ਨੂੰ ਕਿਵੇਂ ਆਪਣੀ ਲਪੇਟ 'ਚ ਲੈ ਲਿਆ। ਜਾਂਚ ਤੋਂ ਬਾਅਦ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ।”
ਉਨ੍ਹਾਂ ਕਿਹਾ ਕਿ ਮਾਲੀ ਨੁਕਸਾਨ ਦਾ ਵੀ ਮੁਲਾਂਕਣ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਮਕਾਨ ਇੱਕ ਵਿਸ਼ੇਸ਼ ਭਾਈਚਾਰੇ ਦੇ ਲੋਕਾਂ ਦੇ ਹਨ ਅਤੇ ਇਹ ਪਿਛਲੇ ਸਾਲ ਮਈ ਤੋਂ ਖਾਲੀ ਪਏ ਹਨ।
ਸਥਾਨਕ ਲੋਕਾਂ ਨੇ ਦੋਸ਼ ਲਾਇਆ ਕਿ ਇਹ ਘਟਨਾ ਸ਼ਰਾਰਤੀ ਅਨਸਰਾਂ ਵੱਲੋਂ ਇਲਾਕੇ ਦੀ ਸ਼ਾਂਤੀ ਭੰਗ ਕਰਨ ਦੀ ਸਾਜ਼ਿਸ਼ ਹੈ। ਪਿਛਲੇ ਸਾਲ ਮਈ ਤੋਂ ਉੱਤਰ-ਪੂਰਬੀ ਰਾਜ ਵਿੱਚ ਕੁਕੀ ਅਤੇ ਮੇਤੇਈ ਭਾਈਚਾਰਿਆਂ ਦਰਮਿਆਨ ਨਸਲੀ ਸੰਘਰਸ਼ ਕਾਰਨ 180 ਤੋਂ ਵੱਧ ਲੋਕ ਮਾਰੇ ਜਾ ਚੁੱਕੇ ਹਨ ਅਤੇ ਸੈਂਕੜੇ ਜ਼ਖ਼ਮੀ ਹੋ ਚੁੱਕੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਘੁਸਪੈਠੀਆਂ ਨੂੰ ਰੋਕਣ ਲਈ ਸਰਕਾਰ ਨੇ ਲਿਆ ਅਹਿਮ ਫ਼ੈਸਲਾ
NEXT STORY