ਬੀਜਾਪੁਰ- ਛੱਤੀਸਗੜ੍ਹ ਦੇ ਆਦਿਵਾਸੀ ਬਹੁਲ ਬੀਜਾਪੁਰ ਜ਼ਿਲ੍ਹੇ 'ਚ ਇਕ ਸਰਕਾਰੀ ਰਿਹਾਇਸ਼ੀ ਸਕੂਲ 'ਚ ਅੱਗ ਲੱਗਣ ਕਾਰਨ 4 ਸਾਲ ਦੀ ਬੱਚੀ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਬੱਚੀ ਦੀ ਪਛਾਣ ਲਿਪਾਕਸ਼ੀ ਵਜੋਂ ਹੋਈ ਹੈ, ਜੋ ਸਕੂਲ ਦੀ ਵਿਦਿਆਰਥਣ ਨਹੀਂ ਸੀ ਅਤੇ ਪਿਛਲੇ ਕੁਝ ਦਿਨਾਂ ਤੋਂ ਆਪਣੀ ਵੱਡੀ ਭੈਣ ਨਾਲ ਰਹਿ ਰਹੀ ਸੀ। ਲਿਪਾਕਸ਼ੀ ਦੀ ਵੱਡੀ ਭੈਣ ਸਕੂਲ ਦੀ ਵਿਦਿਆਰਥਣ ਹੈ।
ਇਹ ਵੀ ਪੜ੍ਹੋ- ਇਹ ਹੈ ਸਾਡੇ ਦੇਸ਼ ਦਾ ਭਵਿੱਖ! ਜਾਨ ਜ਼ੋਖਮ 'ਚ ਪਾ ਕੇ ਪਰਚੀਆਂ ਜ਼ਰੀਏ ਵਿਦਿਆਰਥੀਆਂ ਨੂੰ ਕਰਵਾਈ ਨਕਲ
ਸਕੂਲ ਸਿੱਖਿਆ ਵਿਭਾਗ ਦੇ ਇਕ ਅਧਿਕਾਰੀ ਨੇ ਇੱਥੇ ਦੱਸਿਆ ਕਿ ਬੁੱਧਵਾਰ ਦੇਰ ਰਾਤ ਆਵਾਪੱਲੀ ਥਾਣਾ ਖੇਤਰ ਦੇ ਅਧੀਨ ਪੈਂਦੇ ਪਿੰਡ ਚਿੰਤਾਕੋਂਟਾ ਵਿਚ ਕੁੜੀਆਂ ਲਈ ਬਣਾਏ ਗਏ ਪੋਰਟਾ-ਕੈਬਿਨ (ਸਕੂਲ ਲਈ ਪਹਿਲਾਂ ਤੋਂ ਤਿਆਰ ਕੀਤਾ ਢਾਂਚਾ) ਸਕੂਲ ਵਿਚ ਅੱਗ ਲੱਗ ਗਈ। ਅਧਿਕਾਰੀ ਨੇ ਕਿਹਾ ਕਿ ਪੋਰਟਾ ਕੈਬਿਨ ਸਟਾਫ ਅਤੇ ਸਥਾਨਕ ਪਿੰਡ ਵਾਸੀਆਂ ਨੇ ਸਾਰੇ 380 ਵਿਦਿਆਰਥੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਹੈ।
ਇਹ ਵੀ ਪੜ੍ਹੋ- CM ਦਾ ਐਲਾਨ, ਜਲਦੀ ਹੀ ਔਰਤਾਂ ਨੂੰ ਮਿਲਣਗੇ 1000 ਰੁਪਏ
ਬਾਅਦ ਵਿਚ ਪਤਾ ਲੱਗਾ ਕਿ ਇਕ ਵਿਦਿਆਰਥਣ ਦੀ ਛੋਟੀ ਭੈਣ ਲਾਪਤਾ ਹੈ। ਉਸ ਦੀ ਸੜਨ ਕਾਰਨ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਪਿੰਡ ਵਾਸੀਆਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਗਿਆ। ਘਟਨਾ ਸਥਾਨ ਤੋਂ ਮਿਲੇ ਦ੍ਰਿਸ਼ਾਂ ਅਤੇ ਤਸਵੀਰਾਂ ਤੋਂ ਪਤਾ ਲੱਗਾ ਹੈ ਕਿ ਅੱਗ ਨਾਲ ਕੈਬਿਨ ਦਾ ਢਾਂਚਾ ਪੂਰੀ ਤਰ੍ਹਾਂ ਸੜ ਗਿਆ।
ਇਹ ਵੀ ਪੜ੍ਹੋ- ਚਮਤਕਾਰ! ਡਾਕਟਰਾਂ ਨੇ ਸ਼ਖ਼ਸ ਨੂੰ ਲਾਏ ਔਰਤ ਦੇ ਹੱਥ, 12 ਘੰਟੇ ਚੱਲੀ ਸਰਜਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੱਜ ਹੋਵੇਗੀ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ, ਲੋਕ ਸਭਾ ਚੋਣਾਂ ਲਈ ਹੋਵੇਗਾ ਉਮੀਦਵਾਰਾਂ ਦਾ ਐਲਾਨ
NEXT STORY