ਜੈਪੁਰ (ਭਾਸ਼ਾ)- ਰਾਜਸਥਾਨ ਦੇ ਟੋਂਕ ਜ਼ਿਲ੍ਹੇ 'ਚ 4 ਸਾਲਾ ਬੱਚੀ ਨਾਲ ਉਸ ਦੇ ਤਾਏ ਵਲੋਂ ਜਬਰ ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਤਾਏ 'ਤੇ ਮਾਮਲਾ ਦਰਜ ਕਰ ਕੇ ਉਸ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਡਿਪਟੀ ਸੁਪਰਡੈਂਟ ਸੰਦੀਪ ਸਾਰਸਵਤ ਨੇ ਦੱਸਿਆ ਕਿ ਘਟਨਾ ਵੀਰਵਾਰ ਦੇਰ ਰਾਤ ਜ਼ਿਲ੍ਹੇ ਦੇ ਇਕ ਪਿੰਡ ਦੀ ਹੈ। ਪੀੜਤਾ ਦੇ ਪਰਿਵਾਰ ਵਾਲੇ ਅਤੇ ਦੋਸ਼ੀ ਤਾਇਆ ਇਕ ਪਰਿਵਾਰਕ ਪ੍ਰੋਗਰਾਮ 'ਚ ਸ਼ਾਮਲ ਹੋਏ ਗਏ ਸਨ। ਦੋਸ਼ੀ ਬਿਨਾਂ ਦੱਸੇ ਬੱਚੀ ਨੂੰ ਚੁੱਕ ਕੇ ਲੈ ਗਿਆ ਅਤੇ ਉਸ ਨਾਲ ਜਬਰ ਜ਼ਿਨਾਹ ਕੀਤਾ।
ਡੀ.ਐੱਸ.ਪੀ. ਸੰਦੀਪ ਸਾਰਸਵਤ ਨੇ ਕਿਹਾ,''ਅਸੀਂ ਦੋਸ਼ੀ ਨੂੰ ਹਿਰਾਸਤ 'ਚ ਲੈ ਲਿਆ ਹੈ ਅਤੇ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਅਪਰਾਧ ਦੀ ਪੁਸ਼ਟੀ ਲਈ ਪੀੜਤਾ ਦਾ ਮੈਡੀਕਲ ਟੈਸਟ ਕਰਵਾਇਆ ਗਿਆ ਹੈ।'' ਉਨ੍ਹਾਂ ਕਿਹਾ ਕਿ ਦੋਸ਼ੀ ਖ਼ਿਲਾਫ਼ ਜਿਨਸੀ ਸ਼ੌਸ਼ਣ ਅਪਰਾਧ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਅਤੇ ਭਾਰਤੀ ਦੰਡਾਵਲੀ ਦੇ ਅਧੀਨ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਕਰਨਾਟਕ ਤੋਂ ਬਾਅਦ ਹੁਣ ਇਸ ਸੂਬੇ 'ਚ ਜਿੱਤਣ ਦੀ ਤਿਆਰੀ 'ਚ ਕਾਂਗਰਸ, ਮੁਫ਼ਤ ਬਿਜਲੀ ਸਣੇ ਕੀਤੇ ਵੱਡੇ ਐਲਾਨ
NEXT STORY