ਕਨੌਜ- ਉੱਤਰ ਪ੍ਰਦੇਸ਼ ਦੇ ਕਨੌਜ ਜ਼ਿਲ੍ਹੇ ਦੇ ਇਕ ਪਿੰਡ 'ਚ 4 ਸਾਲ ਦੀ ਬੱਚੀ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ 'ਚ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਮੁਤਾਬਕ ਸੋਮਵਾਰ ਸ਼ਾਮ ਨੂੰ ਇਕ 18 ਸਾਲਾ ਨੌਜਵਾਨ ਬੱਚੀ ਨੂੰ ਛਿੱਬਰਾਮਾਊ ਥਾਣਾ ਖੇਤਰ ਦੇ ਇਕ ਪਿੰਡ 'ਚ ਆਪਣੇ ਘਰ ਲੈ ਗਿਆ ਅਤੇ ਉਥੇ ਉਸ ਨਾਲ ਜਬਰ-ਜ਼ਿਨਾਹ ਕੀਤਾ।
ਇਹ ਵੀ ਪੜ੍ਹੋ- ਨਾਜਾਇਜ਼ ਸਬੰਧਾਂ ਦੇ ਸ਼ੱਕ ਨੇ ਪੱਟ ਲਿਆ ਘਰ, ਪਤੀ ਨੇ ਗਰਭਵਤੀ ਪਤਨੀ ਦਾ ਗੋਲੀ ਮਾਰ ਕੀਤਾ ਕਤਲ
ਬੱਚੀ ਦੀਆਂ ਚੀਕਾਂ ਸੁਣ ਕੇ ਪਿੰਡ ਵਾਸੀਆਂ ਨੇ ਮੌਕੇ 'ਤੇ ਪਹੁੰਚ ਕੇ ਦੋਸ਼ੀ ਨੂੰ ਫੜ ਕੇ ਬੁਰੀ ਤਰ੍ਹਾਂ ਕੁੱਟਿਆ। ਪੁਲਸ ਨੇ ਦੱਸਿਆ ਕਿ ਬੱਚੀ ਨੂੰ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਸੂਚਨਾ ਮਿਲਣ 'ਤੇ SP ਅਮਿਤ ਕੁਮਾਰ ਆਨੰਦ, ਖੇਤਰ ਅਧਿਕਾਰੀ (ਸਿਟੀ) ਕਮਲੇਸ਼ ਕੁਮਾਰ, ਤਿਰਵਾ ਦੇ ਏਰੀਆ ਅਫਸਰ (ਸੀ. ਓ) ਡਾ. ਪ੍ਰਿਅੰਕਾ ਬਾਜਪਾਈ ਨੇ ਜ਼ਿਲ੍ਹਾ ਹਸਪਤਾਲ ਪਹੁੰਚ ਕੇ ਕੁੜੀ ਦਾ ਹਾਲ ਚਾਲ ਪੁੱਛਿਆ। ਪੁਲਸ ਨੇ ਬੱਚੀ ਦੇ ਪਿਤਾ ਦੀ ਸ਼ਿਕਾਇਤ 'ਤੇ ਨੌਜਵਾਨ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਸ ਸੁਪਰਡੈਂਟ ਨੇ ਦੱਸਿਆ ਕਿ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਤਣਾਅ ਦੇ ਮੱਦੇਨਜ਼ਰ ਪਿੰਡ 'ਚ ਭਾਰੀ ਪੁਲਸ ਫੋਰਸ ਤਾਇਨਾਤ ਹੈ।
ਇਹ ਵੀ ਪੜ੍ਹੋ- 'ਦਿੱਲੀ ਕੂਚ' ਨੂੰ ਲੈ ਕੇ ਕੀ ਹੈ ਕਿਸਾਨਾਂ ਦਾ ਪਲਾਨ, ਸੁਣੋ ਕਿਸਾਨ ਆਗੂ ਪੰਧੇਰ ਦੀ ਜ਼ੁਬਾਨੀ (ਵੀਡੀਓ)
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੋਵਿਡ ਤੋਂ ਪੀੜਤ ਰਹਿ ਚੁੱਕੇ ਭਾਰਤੀਆਂ 'ਚੋਂ ਕਈਆਂ ਦੇ ਫੇਫੜੇ ਪ੍ਰਭਾਵਿਤ : ਅਧਿਐਨ
NEXT STORY