ਨੈਸ਼ਨਲ ਡੈਸਕ : ਮੱਧ ਪ੍ਰਦੇਸ਼ ਦੇ ਛਤਰਪੁਰ ਜ਼ਿਲ੍ਹੇ 'ਚ ਪੁਲਸ ਇਕ 40 ਸਾਲਾ ਵਿਅਕਤੀ ਦੀ ਭਾਲ ਕਰ ਰਹੀ ਹੈ, ਜਿਸ ਨੇ ਚਾਰ ਸਾਲ ਤੋਂ ਜ਼ਿਆਦਾ ਸਮੇਂ ਤੱਕ ਆਪਣੀ ਹੀ ਧੀ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕੀਤਾ। ਇਕ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਪੁਲਸ ਸੁਪਰਡੈਂਟ ਅਗਮ ਜੈਨ ਨੇ ਮੀਡੀਆ ਨੂੰ ਦੱਸਿਆ ਕਿ ਅਸੀਂ ਦੋਸ਼ੀ ਦੀ ਗ੍ਰਿਫ਼ਤਾਰੀ ਲਈ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਦੀ ਪਤਨੀ ਅਤੇ 21 ਸਾਲਾ ਬੇਟੀ ਨੇ ਵੀਰਵਾਰ ਸਵੇਰੇ ਲਵਕੁਸ਼ ਨਗਰ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ ਉਹ ਫਰਾਰ ਹੈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਅਤੇ ਪ੍ਰੋਟੈਕਸ਼ਨ ਆਫ਼ ਚਿਲਡਰਨ ਫਰਾਮ ਸੈਕਸੁਅਲ ਔਫੈਂਸ (ਪੋਕਸੋ) ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀ ਨੇ ਕਿਹਾ ਕਿ ਦੋਸ਼ੀ ਦੇ ਖਿਲਾਫ ਪੋਕਸੋ ਧਾਰਾਵਾਂ ਜੋੜੀਆਂ ਗਈਆਂ ਹਨ ਕਿਉਂਕਿ ਅਪਰਾਧ ਦੇ ਸਮੇਂ ਲੜਕੀ ਦੀ ਉਮਰ 18 ਸਾਲ ਤੋਂ ਘੱਟ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਟੀਮਾਂ ਬਣਾਈਆਂ ਗਈਆਂ ਹਨ।
ਪਰਿਵਾਰ ਵਾਲੇ ਸਭ ਕੁਝ ਜਾਣਦੇ ਹੋਏ ਵੀ ਚੁੱਪ ਰਹੇ
ਪੀੜਤਾ ਅਨੁਸਾਰ ਉਸ ਦਾ ਪਿਤਾ ਉਸ ਨੂੰ ਧਮਕੀਆਂ ਦੇ ਕੇ ਉਸ ਨਾਲ ਸਰੀਰਕ ਸਬੰਧ ਬਣਾਉਂਦਾ ਸੀ। ਪਿਤਾ ਨੇ ਉਸ ਨਾਲ ਚਾਰ ਸਾਲ ਲਗਾਤਾਰ ਜਬਰ ਜਨਾਹ ਕੀਤਾ। ਜਦੋਂ ਉਸ ਨੇ ਆਪਣੇ ਪਰਿਵਾਰ ਨੂੰ ਜਬਰ ਜਨਾਹ ਬਾਰੇ ਦੱਸਿਆ ਤਾਂ ਕਿਸੇ ਨੇ ਉਸ ਦੀ ਮਦਦ ਨਹੀਂ ਕੀਤੀ। ਆਖਰ ਪੀੜਤ ਲੜਕੀ ਨੇ ਹਿੰਮਤ ਦਿਖਾਈ ਅਤੇ ਚਾਰ ਸਾਲ ਬਾਅਦ ਲਵਕੁਸ਼ਨਨਗਰ ਥਾਣੇ ਪਹੁੰਚੀ। ਉਸ ਨੇ ਆਪਣੇ ਪਿਤਾ ਖਿਲਾਫ ਥਾਣੇ 'ਚ ਜਬਰ ਜਨਾਹ ਦੀ ਸ਼ਿਕਾਇਤ ਦਰਜ ਕਰਵਾਈ ਹੈ।
ਭਾਰਤ ਦਾ ਬਦਨਾਮ ਦੁਲਹਨ ਬਾਜ਼ਾਰ! ਆਨਲਾਈਨ ਵੇਚੀਆਂ ਜਾ ਰਹੀਆਂ ਹਨ ਕੁੜੀਆਂ
NEXT STORY