ਸ਼੍ਰੀਨਗਰ (ਵਾਰਤਾ)- ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਇਕ ਵਾਹਨ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ 'ਚ ਪੰਜਾਬ ਦੇ 4 ਨੌਜਵਾਨਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ ਦੁਖ਼ਦ ਸੜਕ ਹਾਦਸੇ 'ਚ ਦੁੱਖ ਜ਼ਾਹਰ ਕੀਤਾ ਹੈ ਅਤੇ ਸੋਗ ਪੀੜਤ ਪਰਿਵਾਰਾਂ ਦੇ ਪ੍ਰਤੀ ਹਮਦਰਦੀ ਜ਼ਾਹਰ ਕੀਤੀ ਹੈ। ਉੱਪ ਰਾਜਪਾਲ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਅੱਜ ਕੁਲਗਾਮ 'ਚ ਇਕ ਦੁਖ਼ਦ ਸੜਕ ਹਾਦਸੇ 'ਚ ਕੀਮਤੀ ਜ਼ਿੰਦਗੀਆਂ ਦੇ ਹਾਨੀ ਬਾਰੇ ਜਾਣ ਕੇ ਮੈਨੂੰ ਬਹੁਤ ਦੁਖ਼ ਹੋਇਆ ਹੈ। ਸੋਗ ਪੀੜਤ ਪਰਿਵਾਰਾਂ ਦੇ ਪ੍ਰਤੀ ਮੇਰੀ ਹਾਰਦਿਕ ਹਮਦਰਦੀ। ਜ਼ਖਮੀਆਂ ਦੇ ਜਲਦ ਸਿਹਤਮੰਦ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਮੈਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਪ੍ਰਭਾਵਿਤ ਪਰਿਵਾਰਾਂ ਨੂੰ ਨਿਯਮ ਅਨੁਸਾਰ ਸਾਰੀ ਜ਼ਰੂਰੀ ਮਦਦ ਪ੍ਰਦਾਨ ਕਰਨ ਦਾ ਨਿਰਦੇਸ਼ ਦਿੱਤਾ ਹੈ।''
ਇਹ ਵੀ ਪੜ੍ਹੋ : ਗੂਗਲ ਮੈਪ ਦੇ ਦੱਸੇ ਰਸਤੇ 'ਤੇ ਚਲਾ ਰਹੇ ਸਨ ਵਾਹਨ, ਨਦੀ 'ਚ ਜਾ ਡਿੱਗੀ ਕਾਰ
ਪੁਲਸ ਨੇ ਕਿਹਾ ਕਿ ਪੰਜਾਬ ਦੇ ਮੋਗਾ ਤੋਂ ਸੈਲਾਨੀਆਂ ਨੂੰ ਲਿਜਾ ਰਹੀ ਟਵੇਰਾ ਗੱਡੀ ਜੰਮੂ ਤੋਂ ਸ਼੍ਰੀਨਗਰ ਜਾ ਰਹੀ ਸੀ, ਉਦੋਂ ਨਿਪੋਰਾ ਕੋਲ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ 'ਚ ਚਾਰ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਸੰਦੀਪ ਸ਼ਰਮਾ, ਰੋਮੀ, ਜਗਦੀਸ਼ ਸਿੰਘ ਅਤੇ ਗੁਰਮੀਤ ਸਿੰਘ ਵਜੋਂ ਕੀਤੀ ਗਈ ਹੈ, ਜਦੋਂ ਕਿ ਜ਼ਖ਼ਮੀਆਂ 'ਚ ਹਰਚੰਦ ਸਿੰਘ, ਆਸ਼ੂ ਅਤੇ ਕਰਨਪਾਲ ਹਨ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਮੈਡੀਕਲ ਕਾਲਜ (ਜੀਐੱਮਸੀ) ਅਨੰਤਨਾਗ 'ਚ ਰੈਫਰ ਕਰ ਦਿੱਤਾ ਗਿਆ ਹੈ, ਜਿੱਥੇ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਜੇਕਰ ਅਡਾਨੀ ਅਤੇ ਅੰਬਾਨੀ ਨੇ ਟੈਂਪੂ ਭਰ ਕੇ ਕਾਂਗਰਸ ਨੂੰ ਭੇਜਿਆ ਹੈ ਕਾਲਾ ਧਨ ਤਾਂ ED ਅਤੇ CBI ਕੀ ਕਰ ਰਹੀਆਂ ਹਨ'
NEXT STORY