ਨਵੀਂ ਦਿੱਲੀ- ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਚਿੱਟਫੰਡ ‘ਘਪਲੇ’ ਨਾਲ ਜੁੜੇ ਮਾਮਲੇ ’ਚ ਫਰਾਰ ਡੀ.ਐੱਨ.ਬੀ. ਫੂਡ ਪ੍ਰੋਸੈਸਿੰਗ ਦੇ ਪ੍ਰਮੋਟਰ ਦੇਬਬ੍ਰਤ ਦੱਤਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਦੱਤਾ ਨੂੰ ਪੱਛਮੀ ਬੰਗਾਲ ਦੇ ਸਿਲੀਗੁੜੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਨੂੰ ਓਡਿਸ਼ਾ ਦੇ ਭੁਵਨੇਸ਼ਵਰ ਸ਼ਹਿਰ ਦੀ ਇਕ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।
ਸੀ.ਬੀ.ਆਈ. ਦਾ ਦੋਸ਼ ਹੈ ਕਿ ਦੇਬਬ੍ਰਤ ਨੇ ਨਿਵੇਸ਼ ’ਤੇ ਆਕਰਸ਼ਕ ਰਿਟਰਨ ਦਾ ਲਾਲਚ ਦੇ ਕੇ ਭੋਲੇ-ਭਾਲੇ ਨਿਵੇਸ਼ਕਾਂ ਤੋਂ 17 ਕਰੋੜ ਰੁਪਏ ਤੋਂ ਵੱਧ ਦੀ ਰਕਮ ਇਕੱਠੀ ਕੀਤੀ। ਸੀ. ਬੀ. ਆਈ. ਬੁਲਾਰੇ ਨੇ ਇਕ ਬਿਆਨ ’ਚ ਕਿਹਾ, ‘‘ਮੁਲਜ਼ਮ ਉਸ ਸਮੇਂ ਡੀ. ਐੱਨ. ਬੀ. ਫੂਡ ਪ੍ਰੋਸੈਸਿੰਗ ਪ੍ਰਾਈਵੇਟ ਲਿਮਟਿਡ ਦਾ ਪ੍ਰਮੋਟਰ ਸੀ। ਉਸ ਨੇ ਕੁਝ ਹੋਰ ਲੋਕਾਂ ਨਾਲ ਮਿਲ ਕੇ ਅਪਰਾਧਿਕ ਸਾਜ਼ਿਸ਼ ਰਚੀ ਅਤੇ ਭੋਲੇ-ਭਾਲੇ ਨਿਵੇਸ਼ਕਾਂ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਇਕੱਠੇ ਕੀਤੇ ਗਏ 17 ਕਰੋੜ ਰੁਪਏ ਦਾ ਗਬਨ ਕੀਤਾ।’’ ਦੱਤਾ ਨੂੰ ਕਥਿਤ ਘਪਲੇ ਦੀ 8 ਸਾਲ ਦੀ ਜਾਂਚ ਤੋਂ ਬਾਅਦ 26 ਦਸੰਬਰ 2022 ਨੂੰ ਦਾਇਰ ਦੋਸ਼-ਪੱਤਰ ’ਚ ਭਗੌੜਾ ਐਲਾਨਿਆ ਗਿਆ ਸੀ।
ਭਾਰਤ ਦੀ ਸਰਹੱਦੀ ਸੁਰੱਖਿਆ ਹੋਵੇਗੀ ਹੋਰ ਮਜ਼ਬੂਤ ! 2029 ਤੱਕ ਸਿੱਕਮ ਤੋਂ ਭੂਟਾਨ ਤੱਕ ਪਹੁੰਚੇਗੀ ਰੇਲ
NEXT STORY