ਨੈਸ਼ਨਲ ਡੈਸਕ- ਤੇਲੰਗਾਨਾ ਦੇ ਆਦਿਲਾਬਾਦ ਜ਼ਿਲ੍ਹੇ ਦੀ ਪੁਲਸ ਨੇ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਮੋਬਾਈਲ ਦੇ ਪੁਰਜ਼ੇ ਅਤੇ ਸਹਾਇਕ ਉਪਕਰਣ ਵੇਚਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਕਥਿਤ ਤੌਰ ’ਤੇ ਠੱਗੀ ਮਾਰਨ ਦੇ ਦੋਸ਼ ਹੇਠ 22 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।
ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਰਾਜਸਥਾਨ ਦੇ ਜਾਲੌਰ ਜ਼ਿਲੇ ਦਾ ਰਹਿਣ ਵਾਲਾ ਪ੍ਰਕਾਸ਼ ਕੁਮਾਰ ਮੋਬਾਈਲ ਦੀ ਦੁਕਾਨ ਚਲਾਉਂਦਾ ਹੈ। ਉਸ ਨੂੰ ਆਦਿਲਾਬਾਦ ਦੇ ਇਛੋੜਾ ਮੰਡਲ ਨਿਵਾਸੀ ਇਕ ਮੋਬਾਈਲ ਦੁਕਾਨਦਾਰ ਤੋਂ 2.18 ਲੱਖ ਰੁਪਏ ਦੀ ਠੱਗੀ ਦੇ ਦਰਜ ਮਾਮਲੇ ਸਬੰਧੀ ਗ੍ਰਿਫ਼ਤਾਰ ਕੀਤਾ ਗਿਆ।
ਇਹ ਵੀ ਪੜ੍ਹੋ- ਪਾਕਿਸਤਾਨ ਦਾ F-16 ਡੇਗਣ ਵਾਲੇ ਅਭਿਨੰਦਨ ਨੇ ਛੱਡੀ ਭਾਰਤੀ ਏਅਰ ਫ਼ੋਰਸ ! ਚੁਣਿਆ ਨਵਾਂ ਕਰੀਅਰ
ਆਦਿਲਾਬਾਦ ਦੇ ਪੁਲਸ ਸੁਪਰਡੈਂਟ ਅਖਿਲ ਮਹਾਜਨ ਨੇ ਇਕ ਬਿਆਨ ’ਚ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਕਿ ਮੁਲਜ਼ਮ ਨੇ ਕਥਿਤ ਤੌਰ ’ਤੇ 19 ਸੂਬਿਆਂ ’ਚ ਲੱਗਭਗ 140 ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ ਅਤੇ ਉਨ੍ਹਾਂ ਤੋਂ 5.30 ਕਰੋੜ ਰੁਪਏ ਦੀ ਠੱਗੀ ਮਾਰੀ। ਪੁਲਸ ਨੇ ਮੁਲਜ਼ਮ ਦੇ ਕੋਲੋਂ ਦੋ ਮੋਬਾਈਲ ਫੋਨ ਅਤੇ ਇਕ ਲੱਖ ਰੁਪਏ ਨਕਦ ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ- 'ਜਿਹੜੇ ਦੇਸ਼ ਅਮਰੀਕਾ ਨੂੰ..!', PM ਮੋਦੀ ਤੇ ਇਰਾਨੀ ਰਾਸ਼ਟਰਪਤੀ ਦੀ ਮੁਲਾਕਾਤ ਮਗਰੋਂ US ਨੇ ਦੇ'ਤੀ ਚਿਤਾਵਨੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Non-Veg ਦੇ ਸ਼ੌਕੀਨ ਹੋ ਜਾਓ ਸਾਵਧਾਨ ! WB 'ਚ ਰੈਸਟੋਰੈਂਟ ਦੇ ਕਿਚਨ 'ਚੋਂ ਸੜਿਆ ਤੇ ਉੱਲੀ ਲੱਗਾ ਚਿਕਨ ਬਰਾਮਦ
NEXT STORY