ਨੈਸ਼ਨਲ ਡੈਸਕ : ਰਾਸ਼ਟਰੀ ਲੋਕਤੰਤਰੀ ਗਠਜੋੜ (ਐਨਡੀਏ) ਨੇ 2025 ਦੀਆਂ ਬਿਹਾਰ ਵਿਧਾਨ ਸਭਾ ਚੋਣਾਂ ਲਈ ਆਪਣਾ ਮੈਨੀਫੈਸਟੋ ਜਾਰੀ ਕਰ ਦਿੱਤਾ, ਜਿਸ ਵਿੱਚ ਨੌਜਵਾਨਾਂ ਅਤੇ ਔਰਤਾਂ ਲਈ ਵੱਡੇ ਵਾਅਦੇ ਕੀਤੇ ਗਏ। ਐਨਡੀਏ ਨੇ ਦਾਅਵਾ ਕੀਤਾ ਕਿ ਜੇਕਰ ਇਸ ਸੂਬੇ ਵਿਚ ਉਹਨਾਂ ਦੀ ਸੱਤਾ ਆਉਂਦੀ ਹੈ, ਤਾਂ ਹਰ ਨੌਜਵਾਨ ਨੂੰ "ਉੱਜਵਲ ਭਵਿੱਖ ਦੀ ਗਰੰਟੀ" ਦਿੱਤੀ ਜਾਵੇਗੀ, ਜਦੋਂ ਕਿ ਔਰਤਾਂ ਨੂੰ "ਖੁਸ਼ਹਾਲੀ ਅਤੇ ਸਵੈ-ਨਿਰਭਰਤਾ" ਦੇ ਰਾਹ 'ਤੇ ਅੱਗੇ ਵਧਾਇਆ ਜਾਵੇਗਾ। ਇਸ ਸਬੰਧ ਵਿਚ ਸਮਾਗਮ ਪਟਨਾ ਦੇ ਹੋਟਲ ਮੌਰੀਆ ਵਿਖੇ ਆਯੋਜਿਤ ਕੀਤਾ ਗਿਆ।
ਪੜ੍ਹੋ ਇਹ ਵੀ : ਪੈਟਰੋਲ-ਡੀਜ਼ਲ ਵਾਲੇ ਪੁਰਾਣੇ ਵਾਹਨ ਚਲਾਉਣ ਵਾਲਿਆਂ ਨੂੰ ਵੱਡੀ ਰਾਹਤ, ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਦੱਸ ਦੇਈਏ ਕਿ ਚੋਣਾਂ ਨੂੰ ਲੈ ਕੇ NDA ਵਲੋਂ ਜਾਰੀ ਕੀਤੇ ਗਏ ਮੈਨੀਫੈਸਟੋ ਵਿੱਚ 1 ਕਰੋੜ ਤੋਂ ਵੱਧ ਸਰਕਾਰੀ ਨੌਕਰੀਆਂ ਅਤੇ ਰੁਜ਼ਗਾਰ ਦੇ ਮੌਕੇ ਦੇਣ ਦਾ ਵਾਅਦਾ ਕੀਤਾ ਗਿਆ ਹੈ। ਇਸ ਦੇ ਨਾਲ ਹੀ 1 ਕਰੋੜ ਔਰਤਾਂ ਨੂੰ ਲਖਪਤੀ ਦੀਦੀਆਂ ਬਣਾਉਣ ਦਾ ਵੀ ਵਾਅਦਾ ਕੀਤਾ ਗਿਆ। ਕਿਸਾਨਾਂ ਲਈ ਹਰ ਫ਼ਸਲ 'ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੇਣ ਦਾ ਵੀ ਵਾਅਦਾ ਕੀਤਾ। ਮੈਨੀਫੈਸਟੋ ਵਿਚ ਔਰਤਾਂ, ਨੌਜਵਾਨਾਂ, ਪਛੜੇ ਵਰਗਾਂ, ਕਿਸਾਨਾਂ ਅਤੇ ਕਾਰੋਬਾਰੀਆਂ ਦੀਆਂ ਜ਼ਰੂਰਤਾਂ ਦਾ ਵੀ ਵਿਸ਼ੇਸ਼ ਤੌਰ 'ਤੇ ਧਿਆਨ ਰੱਖਿਆ ਗਿਆ। ਹਰ ਜ਼ਿਲ੍ਹੇ ਵਿੱਚ ਵੱਡੇ ਹੁਨਰ ਕੇਂਦਰ ਸਥਾਪਤ ਕਰਕੇ ਬਿਹਾਰ ਨੂੰ ਇੱਕ ਗਲੋਬਲ ਹੁਨਰ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। 
ਪੜ੍ਹੋ ਇਹ ਵੀ : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ: 1 ਨਵੰਬਰ ਤੋਂ ਲਾਗੂ ਹੋਵੇਗਾ ਨਵਾਂ ਨਿਯਮ

ਔਰਤਾਂ ਲਈ ਐਨਡੀਏ ਨੇ "ਮੁੱਖ ਮੰਤਰੀ ਮਹਿਲਾ ਰੁਜ਼ਗਾਰ ਯੋਜਨਾ" ਦਾ ਐਲਾਨ ਕੀਤਾ ਹੈ, ਜਿਸ ਦੇ ਤਹਿਤ ਔਰਤਾਂ ਨੂੰ ਦੋ ਲੱਖ ਰੁਪਏ ਤੱਕ ਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਇਹ ਯੋਜਨਾ ਔਰਤਾਂ ਨੂੰ ਸਵੈ-ਨਿਰਭਰ ਬਣਾਉਣ ਅਤੇ ਰਾਜ ਦੀ ਆਰਥਿਕਤਾ ਵਿੱਚ ਉਨ੍ਹਾਂ ਦੀ ਭਾਗੀਦਾਰੀ ਵਧਾਉਣ ਵਿੱਚ ਸਹਾਇਤਾ ਕਰੇਗੀ। ਕੇਂਦਰੀ ਮੰਤਰੀ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਮੁੱਖ ਮੰਤਰੀ ਨਿਤੀਸ਼ ਕੁਮਾਰ, ਕੇਂਦਰੀ ਮੰਤਰੀ ਅਤੇ ਐਚਏਐਮ (ਐਸ) ਦੇ ਸਰਪ੍ਰਸਤ ਜੀਤਨ ਰਾਮ ਮਾਂਝੀ, ਕੇਂਦਰੀ ਮੰਤਰੀ ਅਤੇ ਐਲਜੇਪੀ (ਆਰਵੀ) ਦੇ ਮੁਖੀ ਚਿਰਾਗ ਪਾਸਵਾਨ, ਆਰਐਲਐਮ ਮੁਖੀ ਉਪੇਂਦਰ ਕੁਸ਼ਵਾਹਾ ਅਤੇ ਹੋਰਾਂ ਨੇ ਪਟਨਾ ਵਿੱਚ ਐਨਡੀਏ ਦਾ 'ਸੰਕਲਪ ਪੱਤਰ' ਜਾਰੀ ਕੀਤਾ।
ਪੜ੍ਹੋ ਇਹ ਵੀ : 'ਸਿਰਫ਼ ਡਾਕਟਰ ਹੀ ਨਹੀਂ, ਪਤਨੀ ਵੀ...', Cough Syrup Case 'ਚ ਨਵਾਂ ਖੁਲਾਸਾ, ਮਚੀ ਹਫ਼ੜਾ-ਦਫ਼ੜੀ
ਸਕੂਲ ਬੱਸ ਪਲਟੀ! ਸੜਕ 'ਤੇ ਖਿੱਲਰੇ ਬਸਤੇ, ਵਿਦਿਆਰਥੀਆਂ ਦੀ ਚੀਕਾਂ ਨਾਲ ਗੂੰਜਿਆ ਇਲਾਕਾ
NEXT STORY