ਨਵੀਂ ਦਿੱਲੀ- ਅੱਜ ਦਿੱਲੀ ਵਿਧਾਨ ਸਭਾ 'ਚ ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਵਿੱਤੀ ਸਾਲ 2025-26 ਲਈ 1 ਲੱਖ ਕਰੋੜ ਦਾ ਬਜਟ ਪੇਸ਼ ਕੀਤਾ ਗਿਆ। ਇਸ ਦੌਰਾਨ ਦਿੱਲੀ ਦੀ ਮੁੱਖ ਮੰਤਰੀ ਨੇ ਬਜਟ ਪੇਸ਼ ਕਰਦਿਆਂ ਸਿੱਖਿਆ ਨੀਤੀ ਵੱਲ ਵਿਸ਼ੇਸ਼ ਧਿਆਨ ਦਿੰਦਿਆਂ ਐਲਾਨ ਕੀਤਾ ਕਿ ਦਿੱਲੀ ਸਰਕਾਰ 10ਵੀਂ ਪਾਸ ਕਰਨ ਵਾਲੇ 1,200 ਵਿਦਿਆਰਥੀਆਂ ਨੂੰ ਮੁਫ਼ਤ ਲੈਪਟਾਪ ਦੇਵੇਗੀ, ਜਿਸ ਦੇ ਲਈ ਸਰਕਾਰ ਨੇ 750 ਕਰੋੜ ਰੁਪਏ ਅਲਾਟ ਕੀਤੇ ਹਨ।
ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਨਵੀਂ ਸਿੱਖਿਆ ਨੀਤੀ ਤਹਿਤ ਸੀ.ਐੱਮ. ਸ਼੍ਰੀ ਸਕੂਲ ਖੋਲ੍ਹੇ ਜਾਣਗੇ। ਇਨ੍ਹਾਂ ਸਕੂਲਾਂ ਦੇ ਲਈ ਵੀ ਸਰਕਾਰ ਨੇ ਬਜਟ 'ਚ 100 ਕਰੋੜ ਰੁਪਏ ਅਲਾਟ ਕੀਤੇ ਹਨ। ਇਸ ਤੋਂ ਇਲਾਵਾ 50 ਕਰੋੜ ਰੁਪਏ 175 ਨਵੀਆਂ ਕੰਪਿਊਟਰ ਲੈਬਜ਼ ਖੋਲ੍ਹਣ ਲਈ ਅਲਾਟ ਕੀਤੇ ਗਏ ਹਨ ਤੇ 100 ਕਰੋੜ ਰੁਪਏ ਦੇਣ ਦਾ ਐਲਾਨ ਸਮਾਰਟ ਕਲਾਸਿਜ਼ ਲਈ ਕੀਤਾ ਗਿਆ ਹੈ।
ਬਜਟ ਪੇਸ਼ ਕਰਦਿਆਂ ਦਿੱਲੀ ਦੀ ਮੁੱਖ ਮੰਤਰੀ ਨੇ ਕਿਹਾ ਦਿੱਲੀ ਦੇ ਬੁਨਿਆਂਦੀ ਢਾਂਚੇ ਨੂੰ ਸਾਡੀ ਸਰਕਾਰ ਮਜ਼ਬੂਤ ਕਰੇਗੀ ਤੇ ਵਿਕਾਸ ਦੀ ਤੇਜ਼ ਰਫ਼ਤਾਰੀ ਨੂੰ ਵੀ ਯਕੀਨੀ ਬਣਾਵੇਗੀ। ਉਨ੍ਹਾਂ ਕਿਹਾ ਕਿ 28,000 ਕਰੋੜ ਰੁਪਏ ਦੇ ਪੂੰਜੀਗਤ ਖ਼ਰਚ ਨਾਲ ਸਰਕਾਰ ਦਿੱਲੀ ਵਿਚ ਸੜਕਾਂ, ਪੁਲ, ਜਲ ਨਿਕਾਸੀ, ਟਰਾਂਸਪੋਰਟ ਅਤੇ ਹੋਰ ਜਨਤਕ ਸੇਵਾਵਾਂ ਵਿਚ ਸੁਧਾਰ ਕਰੇਗੀ।
ਉਨ੍ਹਾਂ ਅੱਗੇ ਕਿਹਾ ਕਿ ਇਹ ਬਜਟ ਦਿੱਲੀ ਨੂੰ ਸਮਾਰਟ ਅਤੇ ਆਧੁਨਿਕ ਸ਼ਹਿਰ ਵਿਚ ਬਦਲਣ ਦੀ ਦਿਸ਼ਾ ਵਿਚ ਮਜ਼ਬੂਤ ਕਦਮ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਹਿਲੀ ਵਾਰ ਦਿੱਲੀ ਦੇ ਇਤਿਹਾਸ ਵਿਚ ਅਜਿਹਾ ਹੋਇਆ ਹੈ ਕਿ 2024-25 ਵਿਚ ਬਜਟ ਘਟਿਆ। ਇਸ ਵਾਰ ਦਿੱਲੀ ਸਰਕਾਰ ਦਾ ਬਜਟ ਇਕ ਲੱਖ ਕਰੋੜ ਦਾ ਹੈ, ਜੋ ਕਿ ਪਿਛਲੇ ਸਾਲ ਦੀ ਤੁਲਨਾ ਵਿਚ 31.5 ਫ਼ੀਸਦੀ ਵੱਧ ਹੈ।
ਇਹ ਵੀ ਪੜ੍ਹੋ- Europe ਦਾ ਖ਼ੂਬਸੂਰਤ ਦੇਸ਼ ਲੋਕਾਂ ਨੂੰ ਵਸਣ ਲਈ ਦੇ ਰਿਹੈ 92 ਲੱਖ ਰੁਪਏ, ਪਰ ਇਹ ਹੈ Twist
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਇਕ ਰਾਸ਼ਟਰ-ਇਕ ਚੋਣ' ਸੰਬੰਧੀ ਸੰਯੁਕਤ ਕਮੇਟੀ ਦਾ ਕਾਰਜਕਾਲ ਮਾਨਸੂਨ ਸੈਸ਼ਨ ਤੱਕ ਵਧਿਆ
NEXT STORY