ਨਵੀਂ ਦਿੱਲੀ- ਕਾਂਗਰਸ ਨੇ ਦਿੱਲੀ 'ਚ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਜਿੱਤ ਹੋਣ 'ਤੇ ਬੌਧ ਸਥਾਨਾਂ ਦੀ ਮੁਫ਼ਤ ਤੀਰਥ ਯਾਤਰਾ ਕਰਾਉਣ ਦਾ ਸ਼ਨੀਵਾਰ ਨੂੰ ਐਲਾਨ ਕੀਤਾ। ਉੱਤਰ-ਪੱਛਮੀ ਦਿੱਲੀ ਤੋਂ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਉਦਿਤ ਰਾਜ ਨੇ ਇਕ ਪ੍ਰੈਸ ਕਾਨਫਰੰਸ ਵਿਚ ਕਿਹਾ ਕਿ ਦਿੱਲੀ ਵਿਚ ਹੁਣ ਤੱਕ ਬੌਧ ਸਥਾਨਾਂ ਦੀ ਤੀਰਥ ਯਾਤਰਾ ਦੀ ਕੋਈ ਯੋਜਨਾ ਨਹੀਂ ਹੈ। ਉਨ੍ਹਾਂ ਐਲਾਨ ਕੀਤਾ ਕਿ ਕੌਮੀ ਰਾਜਧਾਨੀ ਵਿਚ ਕਾਂਗਰਸ ਦੀ ਸਰਕਾਰ ਬਣਨ ’ਤੇ ਬੌਧ ਸਥਾਨਾਂ ਦੀ ਮੁਫ਼ਤ ਯਾਤਰਾ ਸ਼ੁਰੂ ਕੀਤੀ ਜਾਵੇਗੀ।
ਰਾਜ ਨੇ ਕਿਹਾ ਕਿ ਦਿੱਲੀ ਸਰਕਾਰ ਆਪਣੇ ਖਰਚੇ 'ਤੇ ਬਜ਼ੁਰਗ ਨਾਗਰਿਕਾਂ ਲਈ ਤਿਰੂਪਤੀ, ਅਯੁੱਧਿਆ, ਵੈਸ਼ਨੋ ਦੇਵੀ, ਬਾਲਾਜੀ ਦੀ ਯਾਤਰਾ ਦਾ ਪ੍ਰਬੰਧ ਕਰਦੀ ਹੈ। ਉਨ੍ਹਾਂ ਸਵਾਲ ਕੀਤਾ ਕਿ ਅਜਿਹੀ ਸਥਿਤੀ ਵਿਚ ਸਾਰਨਾਥ, ਬੋਧ ਗਯਾ, ਲੁੰਬੀਨੀ, ਦੀਕਸ਼ਾਭੂਮੀ, ਮਹੂ ਵਰਗੇ ਬੌਧ ਸਥਾਨਾਂ ਦੀ ਮੁਫ਼ਤ ਯਾਤਰਾ ਲਈ ਕੋਈ ਯੋਜਨਾ ਕਿਉਂ ਨਹੀਂ ਹੈ। ਰਾਜ ਨੇ ਕਿਹਾ ਕਿ ਜੇਕਰ ਕਾਂਗਰਸ ਦਿੱਲੀ ਵਿਚ ਸੱਤਾ 'ਚ ਆਉਂਦੀ ਹੈ, ਤਾਂ ਅਸੀਂ ਵਿਤਕਰਾ ਨਹੀਂ ਕਰਾਂਗੇ ਅਤੇ ਬੌਧ ਸਥਾਨਾਂ ਦੀ ਵੀ ਮੁਫਤ ਤੀਰਥ ਯਾਤਰਾ ਦਾ ਪ੍ਰਬੰਧ ਕਰਾਂਗੇ। ਦੱਸ ਦੇਈਏ ਕਿ ਦਿੱਲੀ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਦੇਸ਼ ਦੇ ਵੱਖ-ਵੱਖ ਤੀਰਥ ਸਥਾਨਾਂ 'ਤੇ ਬਜ਼ੁਰਗ ਨਾਗਰਿਕਾਂ ਨੂੰ ਮੁਫਤ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕਰਨ ਲਈ 2019 ਵਿਚ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਦੀ ਸ਼ੁਰੂਆਤ ਕੀਤੀ ਸੀ।
ਬਸਪਾ ਆਗੂ ਦੇ ਕਤਲ ਨਾਲ ਮੁੜ ਖੁੱਲ੍ਹੀ ਕਾਨੂੰਨ ਵਿਵਸਥਾ ਦੀ ਪੋਲ : ਭੁਪਿੰਦਰ ਹੁੱਡਾ
NEXT STORY