ਸ਼੍ਰੀਨਗਰ- ਕਸ਼ਮੀਰ ਦੇ ਕਈ ਇਲਾਕਿਆਂ ਵਿਚ ਸ਼ਨੀਵਾਰ ਨੂੰ ਬਰਫ਼ਬਾਰੀ ਹੋਈ, ਜਦਕਿ ਕੁਝ ਹਿੱਸਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਰਜ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਅਨੰਤਨਾਗ, ਕੁਲਗਾਮ, ਸ਼ੋਪੀਆਂ ਅਤੇ ਪੁਲਵਾਮਾ ਜ਼ਿਲ੍ਹਿਆਂ ਦੇ ਮੈਦਾਨੀ ਇਲਾਕਿਆਂ ਵਿੱਚ ਬਰਫ਼ਬਾਰੀ ਹੋਈ ਹੈ। ਇਸ ਤੋਂ ਇਲਾਵਾ ਗੁਲਮਰਗ, ਸੋਨਮਰਗ ਅਤੇ ਪਹਿਲਗਾਮ ਵਰਗੇ ਸੈਰ-ਸਪਾਟਾ ਸਥਾਨਾਂ 'ਤੇ ਵੀ ਬਰਫਬਾਰੀ ਦਰਜ ਕੀਤੀ ਗਈ। ਉਨ੍ਹਾਂ ਕਿਹਾ ਕਿ ਗੁਰੇਜ਼, ਬਾਂਦੀਪੋਰਾ ਜ਼ਿਲ੍ਹੇ ਦੇ ਕੁਪਵਾੜਾ ਦੇ ਕੁਝ ਇਲਾਕਿਆਂ ਅਤੇ ਘਾਟੀ ਦੇ ਉੱਚੇ ਇਲਾਕਿਆਂ ਵਿਚ ਵੀ ਬਰਫ਼ਬਾਰੀ ਹੋਈ।
ਅਧਿਕਾਰੀਆਂ ਨੇ ਦੱਸਿਆ ਕਿ ਕਸ਼ਮੀਰ ਦੇ ਹੋਰ ਹਿੱਸਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਰਜ ਕੀਤੀ ਗਈ। ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਨੂੰ ਜ਼ਿਆਦਾਤਰ ਥਾਵਾਂ 'ਤੇ ਰੁਕ-ਰੁਕ ਕੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ ਜਦਕਿ ਉੱਚੇ ਇਲਾਕਿਆਂ 'ਚ ਬਰਫਬਾਰੀ ਜਾਰੀ ਰਹਿ ਸਕਦੀ ਹੈ। ਐਤਵਾਰ ਸਵੇਰੇ ਕਈ ਇਲਾਕਿਆਂ 'ਚ ਹਲਕੀ ਬਾਰਿਸ਼ ਹੋ ਸਕਦੀ ਹੈ ਅਤੇ ਦੁਪਹਿਰ ਤੱਕ ਮੌਸਮ 'ਚ ਸੁਧਾਰ ਹੋਣ ਦੀ ਸੰਭਾਵਨਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਬਰਫਬਾਰੀ ਅਤੇ ਮੀਂਹ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਘਾਟੀ ਵਿਚ ਠੰਡ ਵਧ ਗਈ ਹੈ।
ਸਾਬਕਾ ਕਾਂਗਰਸੀ ਵਿਧਾਇਕ 'ਤੇ ਅੰਨ੍ਹੇਵਾਹ ਫਾਇਰਿੰਗ, ਹਸਪਤਾਲ 'ਚ ਦਾਖ਼ਲ
NEXT STORY