ਨੈਸ਼ਨਲ ਡੈਸਕ: ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਵਿਚ ਇਕ ਆਨਲਾਈਨ ਮੋਬਾਈਲ ਗੇਮ ਦਾ ਪਾਸਵਰਡ ਸਾਂਝਾ ਕਰਨ ਨੂੰ ਲੈ ਕੇ ਹੋਏ ਝਗੜੇ ਵਿਚ ਇਕ ਨੌਜਵਾਨ ਦੀ ਉਸ ਦੇ ਚਾਰ ਦੋਸਤਾਂ ਨੇ ਕਥਿਤ ਤੌਰ 'ਤੇ ਹੱਤਿਆ ਕਰ ਦਿੱਤੀ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ 10ਵੀਂ ਜਮਾਤ ਦੇ ਵਿਦਿਆਰਥੀ ਪਪਾਈ ਇਕ ਮੋਬਾਈਲ ਆਨਲਾਈਨ ਗੇਮ ਲਈ ਪਾਸਵਰਡ ਸਾਂਝਾ ਕਰਨ ਨੂੰ ਲੈ ਕੇ ਅਸਹਿਮਤੀ ਤੋਂ ਬਾਅਦ ਉਸ ਦੇ ਚਾਰ 'ਨਜ਼ਦੀਕੀ' ਦੋਸਤਾਂ ਦੁਆਰਾ ਕਥਿਤ ਤੌਰ 'ਤੇ ਕਤਲ ਕਰ ਦਿੱਤਾ ਗਿਆ ਸੀ। ਮੁਲਜ਼ਮ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪ੍ਰਾਣ ਪ੍ਰਤਿਸ਼ਠਾ ਤੋਂ ਪਹਿਲਾਂ ਅਯੁੱਧਿਆ 'ਚੋਂ ਗ੍ਰਿਫ਼ਤਾਰ ਹੋਏ 2 ਸ਼ੱਕੀ ਨੌਜਵਾਨ, ਪੰਜਾਬ ਦੇ ਗੈਂਗਸਟਰਾਂ ਨਾਲ ਜੁੜੇ ਤਾਰ
ਪੁਲਸ ਨੇ ਦੱਸਿਆ ਕਿ ਇਹ ਪੰਜ ਨੌਜਵਾਨ ਫਰੱਕਾ ਬੈਰਾਜ ਦੇ ਇਕ ਕੁਆਰਟਰ 'ਚ ਆਨਲਾਈਨ ਗੇਮ ਖੇਡਦੇ ਸਨ। ਪਪਾਈ ਜਨਵਰੀ ਦੀ ਸ਼ਾਮ ਨੂੰ ਬਾਹਰ ਗਿਆ ਸੀ, ਪਰ ਵਾਪਸ ਨਹੀਂ ਆਇਆ। ਪਰਿਵਾਰ ਨੇ 9 ਜਨਵਰੀ ਨੂੰ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦਾ ਇਕ ਹੋਰ ਅਗਨੀਵੀਰ ਹੋਇਆ ਸ਼ਹੀਦ, 6 ਭੈਣਾਂ ਦਾ ਇਕਲੌਤਾ ਭਰਾ ਸੀ ਅਜੈ ਸਿੰਘ
ਪੁਲਸ ਨੇ ਦੱਸਿਆ ਕਿ ਕਤਲ ਤੋਂ ਬਾਅਦ ਚਾਰ 'ਦੋਸਤਾਂ' ਨੇ ਆਪਣੇ-ਆਪਣੇ ਬਾਈਕ 'ਚੋਂ ਪੈਟਰੋਲ ਕੱਢ ਕੇ ਮ੍ਰਿਤਕ ਦੀ ਲਾਸ਼ ਨੂੰ ਸਾੜਨ ਦੀ ਕੋਸ਼ਿਸ਼ ਕੀਤੀ। ਪੁਲਸ ਅਨੁਸਾਰ ਮ੍ਰਿਤਕ ਦੀ ਮਾਂ ਨੇ ਮ੍ਰਿਤਕ ਦੇ ਸਰੀਰ ’ਤੇ ਬਣੇ ਟੈਟੂ ਤੋਂ ਉਸ ਦੀ ਪਛਾਣ ਕੀਤੀ ਹੈ। ਪੁਲਸ ਅਧਿਕਾਰੀ ਨੇ ਇਹ ਵੀ ਦੱਸਿਆ ਕਿ ਮ੍ਰਿਤਕ ਇਸ ਆਨਲਾਈਨ ਗੇਮ ਦਾ ਇੰਨਾ ਆਦੀ ਸੀ ਕਿ ਉਸ ਨੇ ਇਸ ਸਾਲ ਆਪਣੀ ਪ੍ਰੀ-ਬੋਰਡ ਪ੍ਰੀਖਿਆ ਵੀ ਛੱਡ ਦਿੱਤੀ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼੍ਰੀ ਰਾਮ ਜਨਮਭੂਮੀ ਟਰੱਸਟ ਦੇ ਪ੍ਰਧਾਨ ਨੇ ਕੀਤੀ 'ਜਗਬਾਣੀ' ਨਾਲ ਗੱਲਬਾਤ, ਕਿਹਾ- ਭਗਵਾਨ ਇੰਨੀ ਜਲਦੀ ਨਹੀਂ ਮਿਲਦੇ
NEXT STORY