ਬਿਜ਼ਨੈੱਸ ਡੈਸਕ : ਹਰ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਦੇਸ਼ 'ਚ ਕਈ ਬਦਲਾਅ ਹੁੰਦੇ ਹਨ ਅਤੇ 1 ਮਾਰਚ 2024 ਤੋਂ ਵੀ ਕੁਝ ਨਿਯਮਾਂ ਵਿਚ ਬਦਲਾਅ ਕੀਤਾ ਗਿਆ ਹੈ। ਇਹ ਨਿਯਮ ਸੜਕ 'ਤੇ ਗੱਡੀ ਚਲਾਉਣ ਤੋਂ ਲੈ ਕੇ ਤੁਹਾਡੇ ਰਸੋਈ ਦੇ ਬਜਟ ਨਾਲ ਸਬੰਧਿਤ ਹਨ। ਮਤਲਬ ਇਹ ਬਦਲਾਅ ਸਿੱਧੇ ਤੌਰ 'ਤੇ ਆਮ ਆਦਮੀ 'ਤੇ ਅਸਰ ਪਾਉਣ ਵਾਲੇ ਹਨ। ਇਸ ਦੇ ਤਹਿਤ ਜਿੱਥੇ ਪਹਿਲੀ ਤਰੀਖ਼ ਤੋਂ LPG ਸਿਲੰਡਰ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ, ਉਥੇ ਹੀ FASTag KYC ਦੀ ਆਖਰੀ ਤਾਰੀਖ਼ ਵੀ ਖ਼ਤਮ ਹੋ ਗਈ ਹੈ। ਆਓ ਜਾਣਦੇ ਹਾਂ ਅੱਜ ਤੋਂ ਦੇਸ਼ ਵਿੱਚ ਹੋਰ ਕੀ-ਕੀ ਬਦਲਾਅ ਆਇਆ ਹੈ, ਜੋ ਤੁਹਾਡੀ ਵਿੱਤੀ ਸਿਹਤ ਨੂੰ ਪ੍ਰਭਾਵਿਤ ਕਰ ਸਕਦਾ ਹੈ।
ਇਹ ਵੀ ਪੜ੍ਹੋ - Bank Holidays: ਅੱਜ ਹੀ ਪੂਰੇ ਕਰ ਲਓ ਆਪਣੇ ਜ਼ਰੂਰੀ ਕੰਮ, ਮਾਰਚ ਦੇ ਮਹੀਨੇ 14 ਦਿਨ ਬੰਦ ਰਹਿਣਗੇ ਬੈਂਕ
LPG ਸਿਲੰਡਰ ਦੀਆਂ ਕੀਮਤਾਂ ਵਿਚ ਵਾਧਾ
ਹਰ ਮਹੀਨੇ ਦੀ ਪਹਿਲੀ ਤਰੀਖ਼ ਨੂੰ ਤੇਲ ਮਾਰਕੀਟਿੰਗ ਕੰਪਨੀਆਂ ਐੱਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਸੋਧ ਕਰਦੀਆਂ ਹਨ। 1 ਮਾਰਚ ਤੋਂ ਕੰਪਨੀਆਂ ਨੇ ਫਿਰ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਧਾ ਦਿੱਤੀ ਹੈ। ਇਹ ਲਗਾਤਾਰ ਦੂਜਾ ਮਹੀਨਾ ਹੈ ਜਦੋਂ 19 ਕਿਲੋ ਗੈਸ ਸਿਲੰਡਰ ਦੀ ਕੀਮਤ ਵਧਾਈ ਗਈ ਹੈ। IOCL ਦੀ ਵੈੱਬਸਾਈਟ ਮੁਤਾਬਕ 1 ਮਾਰਚ ਤੋਂ ਰਾਜਧਾਨੀ ਦਿੱਲੀ 'ਚ ਵਪਾਰਕ ਸਿਲੰਡਰ (ਦਿੱਲੀ LPG ਸਿਲੰਡਰ ਦੀ ਕੀਮਤ) 1769.50 ਰੁਪਏ ਦੀ ਬਜਾਏ 1795 ਰੁਪਏ 'ਚ ਮਿਲੇਗਾ, ਜਦਕਿ ਕੋਲਕਾਤਾ 'ਚ ਇਹ ਸਿਲੰਡਰ ਹੁਣ 1887 ਰੁਪਏ ਤੋਂ ਵਧ ਕੇ 1911 ਰੁਪਏ ਹੋ ਗਿਆ। ਮੁੰਬਈ ਦੀ ਗੱਲ ਕਰੀਏ ਤਾਂ ਕਮਰਸ਼ੀਅਲ ਸਿਲੰਡਰ ਦੀ ਕੀਮਤ 1723 ਰੁਪਏ ਤੋਂ ਵਧਾ ਕੇ 1749 ਰੁਪਏ ਹੋ ਗਈ ਹੈ, ਜਦਕਿ ਚੇਨਈ 'ਚ ਹੁਣ ਤੱਕ 1927 ਰੁਪਏ 'ਚ ਮਿਲਣ ਵਾਲਾ ਸਿਲੰਡਰ 1960.50 ਰੁਪਏ ਹੋ ਗਿਆ ਹੈ। ਹਾਲਾਂਕਿ ਇਸ ਵਾਰ ਵੀ 14 ਕਿਲੋ ਦੇ ਐੱਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ।
ਇਹ ਵੀ ਪੜ੍ਹੋ - ਟਰੇਨਾਂ 'ਚ ਰੋਜ਼ਾਨਾ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਵੱਡੀ ਖ਼ਬਰ, ਸਸਤੀਆਂ ਹੋਈਆਂ ਟਿਕਟਾਂ
FASTag KYC ਨੂੰ ਲੈ ਕੇ ਬਦਲਾਅ
ਦੇਸ਼ 'ਚ 1 ਮਾਰਚ ਤੋਂ ਦੂਜਾ ਬਦਲਾਅ ਸੜਕ 'ਤੇ ਗੱਡੀ ਚਲਾਉਣ ਵਾਲਿਆਂ ਲਈ ਹੋਵੇਗਾ। ਦਰਅਸਲ ਨੈਸ਼ਨਲ ਹਾਈਵੇਅ ਅਥਾਰਟੀਜ਼ ਆਫ਼ ਇੰਡੀਆ (NHAI) ਨੇ FASTag KYC ਨੂੰ ਅਪਡੇਟ ਕਰਨ ਦੀ ਆਖਰੀ ਮਿਤੀ 29 ਫਰਵਰੀ ਨਿਸ਼ਚਿਤ ਕੀਤੀ ਸੀ ਅਤੇ ਇਹ ਸਮਾਂ ਸੀਮਾ ਖ਼ਤਮ ਹੋ ਗਈ ਹੈ। ਇਸ ਤਰੀਖ਼ ਨੂੰ ਵਧਾਉਣ ਦੀ ਕੋਈ ਸੂਚਨਾ ਨਹੀਂ ਆਈ ਸੀ। ਯਾਨੀ ਕਿ, NHAI ਫਾਸਟੈਗ ਕੇਵਾਈਸੀ ਅਪਡੇਟ ਦੀ ਸਮਾਂ ਸੀਮਾ ਨੂੰ ਵਧਾਉਂਦਾ ਹੈ ਜਾਂ ਨਹੀਂ, ਇਸ 'ਤੇ ਸਸਪੈਂਸ ਅਜੇ ਵੀ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ - 9 ਕਰੋੜ ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ: PM ਕਿਸਾਨ ਯੋਜਨਾ ਦੀ 16ਵੀਂ ਕਿਸ਼ਤ ਜਾਰੀ, ਖਾਤੇ 'ਚ ਜਮ੍ਹਾ ਹੋਏ 21000 ਕਰੋੜ
GST ਦੇ ਨਿਯਮ ਵਿਚ ਬਦਲਾਅ
ਕੇਂਦਰ ਸਰਕਾਰ ਵੱਲੋਂ ਕਿਹਾ ਗਿਆ ਸੀ ਕਿ 1 ਮਾਰਚ 2024 ਤੋਂ GST (ਗੁਡਸ ਐਂਡ ਸਰਵਿਸਿਜ਼ ਟੈਕਸ) ਦੇ ਨਿਯਮਾਂ ਵਿੱਚ ਵੱਡਾ ਬਦਲਾਅ ਕੀਤਾ ਜਾ ਰਿਹਾ ਹੈ। ਇਸ ਤਹਿਤ ਹੁਣ 5 ਕਰੋੜ ਰੁਪਏ ਤੋਂ ਵੱਧ ਟਰਨਓਵਰ ਵਾਲੇ ਵਪਾਰੀ ਬਿਨਾਂ ਈ-ਚਾਲਾਨ ਦੇ ਈ-ਵੇਅ ਬਿੱਲ ਜਾਰੀ ਨਹੀਂ ਕਰ ਸਕਣਗੇ। ਗੁਡਸ ਐਂਡ ਸਰਵਿਸਿਜ਼ ਟੈਕਸ ਪ੍ਰਣਾਲੀ ਦੇ ਤਹਿਤ 50,000 ਰੁਪਏ ਤੋਂ ਵੱਧ ਦੇ ਮਾਲ ਦੀ ਅੰਤਰ-ਰਾਜੀ ਆਵਾਜਾਈ ਲਈ ਈ-ਵੇਅ ਬਿੱਲ ਦੀ ਲੋੜ ਹੁੰਦੀ ਹੈ।
SBI ਕ੍ਰੈਡਿਟ ਕਾਰਡ ਨਾਲ ਜੂੜੇ ਨਿਯਮ
ਮਾਰਚ ਦੇ ਮਹੀਨੇ SBI ਕ੍ਰੈਡਿਟ ਕਾਰਡ ਉਪਭੋਗਤਾਵਾਂ ਲਈ ਇੱਕ ਹੋਰ ਵੱਡਾ ਬਦਲਾਅ ਹੋਣ ਵਾਲਾ ਹੈ। ਦੇਸ਼ ਦੇ ਸਭ ਤੋਂ ਵੱਡੇ ਸਰਕਾਰੀ ਬੈਂਕ ਸਟੇਟ ਬੈਂਕ ਆਫ ਇੰਡੀਆ (SBI) ਨੇ ਆਪਣੇ ਕ੍ਰੈਡਿਟ ਕਾਰਡ ਦੇ ਨਿਯਮਾਂ ਨੂੰ ਬਦਲਣ ਦਾ ਫ਼ੈਸਲਾ ਕੀਤਾ ਹੈ। ਇਹ ਨਵੇਂ ਨਿਯਮ ਇਸ ਮਹੀਨੇ ਦੀ 15 ਮਾਰਚ ਤੋਂ ਲਾਗੂ ਹੋਣਗੇ। ਇਸ ਤਹਿਤ SBI ਆਪਣੇ ਘੱਟੋ-ਘੱਟ ਦਿਨ ਦੇ ਬਿੱਲ ਦੀ ਗਣਨਾ ਦੇ ਨਿਯਮਾਂ ਵਿੱਚ ਬਦਲਾਅ ਕਰਨ ਜਾ ਰਿਹਾ ਹੈ।
ਇਹ ਵੀ ਪੜ੍ਹੋ - ਪਤੰਜਲੀ ਨੇ ਪੂਰੇ ਦੇਸ਼ ਨੂੰ ਕੀਤਾ ਗੁੰਮਰਾਹ, ਸੁਪਰੀਟ ਕੋਰਟ ਨੇ ਨੋਟਿਸ ਜਾਰੀ ਕਰ ਮੰਗਿਆ ਜਵਾਬ
14 ਦਿਨ ਬੰਦ ਰਹਿਣਗੇ ਬੈਂਕ
ਮਾਰਚ ਦਾ ਮਹੀਨਾ ਸ਼ੁਰੂ ਹੋ ਗਿਆ ਹੈ। ਮਾਰਚ ਦਾ ਮਹੀਨਾ ਤਿਉਹਾਰਾਂ ਦੇ ਲਿਹਾਜ਼ ਨਾਲ ਬਹੁਤ ਮਹੱਤਵਪੂਰਨ ਹੁੰਦਾ ਹੈ। ਇਸ ਮਹੀਨੇ 14 ਦਿਨ ਬੈਂਕ ਬੰਦ ਰਹਿਣਗੇ। ਮਹਾਸ਼ਿਵਰਾਤਰੀ ਦੇ ਨਾਲ-ਨਾਲ ਇਸ ਮਹੀਨੇ ਹੋਲੀ ਦਾ ਤਿਉਹਾਰ ਵੀ ਆ ਰਿਹਾ ਹੈ, ਜੋ ਬਹੁਤ ਮਹੱਤਵਪੂਰਨ ਹੈ। ਦੂਜੇ ਪਾਸੇ ਗੁੱਡ ਫਰਾਈਡੇ ਵੀ ਇਸ ਮਹੀਨੇ ਆਉਂਦਾ ਹੈ। ਮਾਰਚ ਦੇ 5 ਐਤਵਾਰ, ਦੂਜੇ ਅਤੇ ਚੌਥੇ ਸ਼ਨੀਵਾਰ ਤੋਂ ਇਲਾਵਾ 7 ਦਿਨਾਂ ਤੱਕ ਵੱਖ-ਵੱਖ ਥਾਵਾਂ 'ਤੇ ਬੈਂਕਾਂ ਦਾ ਕੰਮਕਾਜ ਬੰਦ ਹੋ ਰਿਹਾ ਹੈ। ਅਜਿਹੇ 'ਚ ਜੇਕਰ ਤੁਹਾਡਾ ਅਗਲੇ ਮਹੀਨੇ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਹੈ ਤਾਂ ਉਸ ਨੂੰ ਜਲਦੀ ਪੂਰਾ ਕਰ ਲਓ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
2 ਤੋਂ ਵੱਧ ਬੱਚੇ ਵਾਲਿਆਂ ਨੂੰ ਸਰਕਾਰੀ ਨੌਕਰੀ ਨਹੀਂ, ਸੁਪਰੀਮ ਕੋਰਟ ਨੇ ਸਰਕਾਰ ਦੇ ਫ਼ੈਸਲੇ ਨੂੰ ਰੱਖਿਆ ਬਰਕਰਾਰ
NEXT STORY